ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਸਿਆਸਤ ਵਿਚਾਲੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ‘ਤੇ ਜੁਲਮ ਕਰ ਰਹੀ ਹੈ ਤੇ ਕਿਸਾਨਾਂ ਨੂੰ ਅੱਤਵਾਦੀ ਕਹਿਣਾ ਸਭ ਤੋਂ ਵੱਡਾ ਜੁਲਮ ਹੈ।
ਦਰਅਸਲ, ਪ੍ਰਿਅੰਕਾ ਗਾਂਧੀ ਟ੍ਰੈਕਟਰ ਪਰੇਡ ਦੌਰਾਨ ਜਾਨ ਗਵਾਉਣ ਵਾਲੇ ਕਿਸਾਨ ਨਵਰੀਤ ਸਿੰਘ ਦੇ ਘਰ ਪਹੁੰਚੇ ਸਨ। ਯੂਪੀ ਦੇ ਰਾਮਪੁਰ ਵਿੱਚ ਨਵਰੀਤ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਅੰਕਾ ਨੇ ਕਿਹਾ ਕਿ ਨਵਰੀਤ ਦੀ ਸ਼ਹਾਦਤ ਬੇਕਾਰ ਨਹੀਂ ਜਾਵੇਗੀ। ਪ੍ਰਿਅੰਕਾ ਨੇ ਕਿਹਾ ਕਿ ਨਵਰੀਤ ਦੇ ਦਿਲ ਵਿੱਚ ਕਿਸਾਨਾਂ ਲਆਈ ਪੀੜਾ ਸੀ। ਪ੍ਰਿਅੰਕਾ ਨੇ ਇਹ ਵੀ ਕਿਹਾ ਕਿ ਜਦੋੰ ਤੱਕ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।