ਪੰਜਾਬ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ RanInder Singh ਨੂੰ ਨਾਜਾਇਜ਼ ਵਿਦੇਸ਼ੀ ਫੰਡ ਦੇ ਮਾਮਲੇ ‘ਚ ਮੰਗਲਵਾਰ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 2016 ‘ਚ ਵੀ ਵਿਦੇਸ਼ੀ ਐਕਸਚੇਂਜ ਮੈਨੇਜਮੈਂਟ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ‘ਚ ਤਲਬ ਕੀਤਾ ਗਿਆ ਸੀ।
ਉਨ੍ਹਾਂ ਨੂੰ ਉਦੋਂ ਫੰਡ ਦੀ ਸਵਿਟਜ਼ਰਲੈਂਡ ‘ਚ ਟਰਾਂਸਫਰ ਲਈ ਤਲਬ ਕੀਤਾ ਗਿਆ ਸੀ। ਇਸ ਕਥਿਤ ਉਲੰਘਣਾ ਦੀ ਜਾਂਚ ਆਮਦਨ ਕਰ ਵਿਭਾਗ ਵੱਲੋਂ ਕੀਤੀ ਗਈ ਸੀ।