ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਫੋਨ ਕਰ ਹਾਲ ਜਾਣਿਆ। ਪ੍ਰੈੱਸ ਕਾਨਫ਼ਰੰਸ ਦੌਰਾਨ ਇੱਕ ਸਵਾਲ ਦੇ ਜਵਾਬ ‘ਚ ਖੁਦ ਕੈਪਟਨ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਕੈਪਟਨ ਨੇ ਦੱਸਿਆ, “ਮੰਗਲਵਾਰ ਨੂੰ ਜਦੋਂ ਮੈਨੂੰ ਸੁਖਬੀਰ ਦੇ ਕੋਰੋਨਾ ਪਾਜ਼ੀਟਿਵ ਹੋਣ ਬਾਰੇ ਸੂਚਨਾ ਮਿਲੀ, ਤਾਂ ਮੈਂ ਉਹਨਾਂ ਨੂੰ ਫੋਨ ਕਰ ਹਾਲ ਜਾਣਿਆ ਅਤੇ ਮੈਡੀਕਲ ਮਦਦ ਦੀ ਵੀ ਪੇਸ਼ਕਸ਼ ਕੀਤੀ। ਪਰ ਸੁਖਬੀਰ ਨੇ ਕਿਹਾ ਕਿ ਉਹ ਮੋਹਾਲੀ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹਨ ਅਤੇ ਠੀਕ ਮਹਿਸੂਸ ਕਰ ਰਹੇ ਹਨ।”
ਦੱਸ ਦਈਏ ਕਿ ਬੀਤੇ ਦਿਨ ਸੁਖਬੀਰ ਬਾਦਲ ਮੋਹਾਲੀ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਸ਼ਿਫ਼ਟ ਹੋ ਚੁੱਕੇ ਹਨ ਤੇ ਬੁੱਧਵਾਰ ਸ਼ਾਮ ਹੀ ਉਹਨਾਂ ਨੇ ਟਵੀਟ ਕਰ ਲੋਕਾਂ ਨੂੰ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ।