Home CRIME ਜਗਰਾਓਂ ASI ਕਤਲ ਮਾਮਲੇ 'ਚ 2 ਮੁੱਖ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ

ਜਗਰਾਓਂ ASI ਕਤਲ ਮਾਮਲੇ ‘ਚ 2 ਮੁੱਖ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ

ਜਗਰਾਓਂਂ। ਲੁਧਿਆਣਾ ਨੇੜੇ ਜਗਰਾਓਂ ‘ਚ ਕਰੀਬ 2 ਹਫ਼ਤੇ ਪਹਿਲਾਂ ਕਤਲ ਕੀਤੇ ਗਏ 2 ASI ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਇਸ ਮਾਮਲੇ ‘ਚ 2 ਮੁਲਜ਼ਮਾਂ ਬਲਜਿੰਦਰ ਿਸੰਘ ਅਤੇ ਦਰਸ਼ਨ ਸਿੰਘ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਗੈਂਗਸਟਰ ਜੈਪਾਲ ਭੁੱਲਰ ਦੇ ਗਿਰੋਹ ਨਾਲ ਜੁੜੇ ਹਨ, ਜਿਹਨਾਂ ਦੀ ਪੁਲਿਸ ਨੂੰ ਤਲਾਸ਼ ਸੀ।ਪੁਲਿਸ ਨੇ ਇਸ ਮਾਮਲੇ ‘ਚ ਗੈਂਗਸਟਰ ਜੈਪਾਲ ਭੁੱਲਰ ਸਣੇ ਉਸਦੇ 3 ਸਾਥੀਆਂ ਨੂੰ Wanted ਐਲਾਨਿਆ ਸੀ। 

ਦੋਵੇਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਜੋ ਵੀ ਪੰਜਾਬ ਪੁਲਿਸ ਨਾਲ ਖਹਿਬੜੇਗਾ, ਉਸ ਨੂੰ ਅੱਜ ਨਹੀਂ ਤਾਂ ਕੱਲ੍ਹ ਕੀਮਤ ਚੁਕਾਉਣੀ ਹੀ ਪਵੇਗੀ। ਇਸਦੇ ਨਾਲ ਹੀ ਪੁਲਿਸ ਨੇ ਆਪਣੀ ਪਿੱਠ ਵੀ ਥਾਪੜਦਿਆਂ ਇਹ ਵੀ ਕਿਹਾ ਹੈ ਕਿ 2 ਹਫ਼ਤਿਆਂ ਤੋਂ ਵੀ ਘੱਟ ਸਮੇਂ ‘ਚ ਪੁਲਿਸ ਨੇ ਇਹ ਕਾਮਯਾਬੀ ਹਾਸਲ ਕੀਤੀ ਹੈ।

ਪੁਲਿਸ ਨੇ ਐਲਾਨਿਆ ਸੀ ਇਨਾਮ

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮਾਂ ‘ਤੇ ਪੁਲਿਸ ਵੱਲੋਂ ਇਨਾਮ ਦਾ ਐਲਾਨ ਕੀਤਾ ਗਿਆ ਸੀ। ਦਰਸ਼ਨ ਸਿੰਘ ਅਤੇ ਬਲਜਿੰਦਰ ਸਿੰਘ ‘ਤੇ 2-2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਇਸ ਤੋਂ ਇਲਾਵਾ ਜੈਪਾਲ ਭੁੱਲਰ ‘ਤੇ 10 ਲੱਖ ਅਤੇ ਜਸਪ੍ਰੀਤ ਸਿੰਘ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।

Image

ਕਾਬਿਲੇਗੌਰ ਹੈ ਕਿ ਪੁਲਿਸ ਇਸ ਮਾਮਲੇ ‘ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਇਸ ਮਾਮਲੇ ‘ਚ ਗੈਂਗਸਟਰਾਂ ਨੂੰ ਸਾਮਾਨ ਮੁਹੱਈਆ ਕਰਵਾਉਣ ਵਾਲੇ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਿਹਨਾਂ ‘ਚ ਦਰਸ਼ਨ ਸਿੰਘ ਦੀ ਪਤਨੀ ਵੀ ਸ਼ਾਮਲ ਹੈ।(ਪੂਰੀ ਖ਼ਬਰ ਇਥੇ ਪੜ੍ਹੋ)

RELATED ARTICLES

LEAVE A REPLY

Please enter your comment!
Please enter your name here

Most Popular

Recent Comments