ਲੁਧਿਆਣਾ। ਸਨਅਤੀ ਸ਼ਹਿਰ ਲੁਧਿਆਣਾ ‘ਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਡਾਬਾ ਇਲਾਕੇ ‘ਚ ਇੱਕ ਨਿਰਮਾਣ ਅਧੀਨ ਫ਼ੈਕਟਰੀ ਦਾ ਲੈਂਟਰ ਡਿੱਗਣ ਦੇ ਚਲਦੇ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 9 ਜ਼ਖਮੀ ਹੋ ਗਏ, ਜਿਹਨਾਂ ‘ਚੋਂ ਇੱਕ ਦੀ ਹਾਲਤ ਗੰਭੀਰ ਹੈ। ਹਾਦਸਾ ਅੱਜ ਸਵੇਰੇ ਕਰੀਬ 10 ਵਜੇ ਹੋਇਆ। ਹਾਦਸੇ ਵੇਲੇ ਫ਼ੈਕਟਰੀ ‘ਚ 40 ਮਜ਼ਦੂਰ ਕੰਮ ਕਰ ਰਹੇ ਸਨ।
CM ਵੱਲੋਂ ਜਾਂਚ ਦੇ ਹੁਕਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਮੈਜਿਸਟ੍ਰਿਅਲ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਦੀ ਅਗਵਾਈ ‘ਚ ਜਾਂਚ ਹੋਵੇਗੀ, ਜਿਸਦੀ ਰਿਪੋਰਟ 2 ਹਫ਼ਤਿਆਂ ਅੰਦਰ ਸੌੰਪਣ ਲਈ ਕਿਹਾ ਗਿਆ ਹੈ। ਸੀਐੱਮ ਨੇ ਸਾਫ਼ ਕਿਹਾ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ, ਫ਼ੈਕਟਰੀ ਮਾਲਕ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਆਰਥਿਕ ਮਦਦ ਦਾ ਐਲਾਨ
ਸੀਐੱਮ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਆਰਥਿਕ ਮਦਦ ਦਾ ਵੀ ਐਲਾਨ ਕੀਤਾ ਗਿਆ। ਨਾਲ ਹੀ ਜ਼ਖਮੀਆਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ। ਦੱਸ ਦਈਏ ਕਿ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ‘ਚ 2 ਬਿਹਾਰ ਅਤੇ 2 ਲੁਧਿਆਣਾ ਦੇ ਵਾਸੀ ਹਨ।