Home Agriculture ਪੰਜਾਬ 'ਚ 12ਵੇਂ ਦਿਨ 516500 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਪੰਜਾਬ ‘ਚ 12ਵੇਂ ਦਿਨ 516500 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਚੰਡੀਗੜ੍ਹ। ਪੰਜਾਬ ਰਾਜ ਵਿੱਚ ਕਣਕ ਦੀ ਖਰੀਦ ਦੇ 12ਵੇਂ ਦਿਨ 516500 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 516318 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 182 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 516318 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 121323 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 129166 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 107478 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 63269 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 53628 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 41454 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਬਾਰਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6058780 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments