ਚੰਡੀਗੜ੍ਪ। ਪੰਜਾਬ ‘ਚ ਕੋਰੋਨਾ ਦੇ ਲਗਾਤਾਰ ਡਰਾਉਣ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਤੇ ਹੁਣ ਇੱਕ ਅਜਿਹਾ ਅੰਕੜਾ ਸਾਹਮਣੇ ਆਇਆ ਹੈ, ਜਿਸ ਨਾਲ ਸੂਬੇ ‘ਚ ਦਹਿਸ਼ਤ ਦਾ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਟੈਸਟਿੰਗ ਲਈ ਭੇਜੇ ਗਏ ਤਾਜ਼ਾ 401 ਸੈਂਪਲਾਂ ‘ਚੋਂ 81 ਫ਼ੀਸਦ ‘ਚ ਯੂਕੇ ਵੈਰੀਏਂਟ ਪਾਇਆ ਗਿਆ ਹੈ। ਖੁਦ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਆਨ ਜਾਰੀ ਕਰ ਇਸਦੀ ਜਾਣਕਾਰੀ ਦਿੱਤੀ ਗਈ ਹੈ।
ਮੁੱਖ ਮੰਤਰੀ ਮੁਤਾਬਕ ਅਜਿਹੇ ਮਾਮਿਲਆਂ ‘ਚ ਵਧੇਰੇਤਰ ਨੌਜਵਾਨਾਂ ਦੇ ਨਾਂਅ ਸ਼ਾਮਲ ਹਨ, ਜਿਸਦੇ ਚਲਦੇ ਉਹਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਵੀ ਟੀਕਾਕਰਣ ਦੇ ਦਾਇਰੇ ‘ਚ ਲਿਆਂਦਾ ਜਾਵੇ। ਇਸਦੇ ਨਾਲ ਹੀ ਸੀਐੱਮ ਨੇ ਪੰਜਾਬ ਦੇ ਲੋਕਾਂ ਨੂੰ ਵੀ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਲੋਕ ਸਤਰਕ ਨਾ ਹੋਏ, ਤਾਂ ਆਉਣ ਵਾਲੇ ਸਮੇਂ ‘ਚ ਸਰਕਾਰ ਨੂੰ ਹੋਰ ਸਖਤ ਫ਼ੈਸਲੇ ਲੈਣੇ ਪੈਣਗੇ।