ਲੁਧਿਆਣਾ। ਕੇਂਦਰ ਸਰਕਾਰ ਵੱਲੋਂ ਵੈਕਸੀਨੇਸ਼ਨ ਪ੍ਰਕਿਰਿਆ ‘ਚ ਲਗਾਤਾਰ ਤੇਜ਼ੀ ਲਿਆਂਦੀ ਜਾ ਰਹੀ ਹੈ, ਤਾਂ ਜੋ ਕੋਰੋਨਾ ‘ਤੇ ਕਾਬੂ ਪਾਇਆ ਜਾ ਸਕੇ। ਪਰ ਵੈਕਸੀਨ ਦੇ ਦੋਵੇਂ ਡੋਜ਼ ਲੈਣ ਤੋਂ ਬਾਅਦ ਕੋਈ ਖੁਦ ਨੂੰ ਸੁਰੱਖਿਅਤ ਨਹੀਂ ਕਹਿ ਸਕਦਾ। ਇਸੇ ਦੀ ਮਿਸਾਲ ਹੁਣ ਲੁਧਿਆਣਾ ਤੋਂ ਸਾਹਮਣੇ ਆਈ ਹੈ, ਜਿਥੇ 2 ਡੋਜ਼ ਲੈਣ ਦੇ ਬਾਵਜੂਦ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅੱਗਰਵਾਲ ਪਾਜ਼ੀਟਿਵ ਪਾਏ ਗਏ ਹਨ।
ਕੋਰੋਨਾ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਖੁਦ ਨੂੰ ਹੋਮ ਆਈਸੋਲੇਟ ਕਰ ਲਿਆ ਹੈ। ਨਾਲ ਹੀ ਪਿਛਲੇ 7 ਦਿਨਾਂ ‘ਚ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।