ਬਿਓਰੋ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰੱਦ ਕਰਨ ਦੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ SIT ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੋਧੀਆਂ ਦੇ ਇਸ਼ਾਰੇ ‘ਤੇ ਹਨ। ਹਾਲਾਂਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਖੁੱਲ੍ਹ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਹਨਾਂ ਵੱਲੋਂ ਕੀਤੀ ਜਾਂਚ ਦੇ ਹੱਕ ‘ਚ ਖੜ੍ਹੇ ਹਨ। ਪਰ ਇਸ ਸਭ ਦੇ ਵਿਚਾਲੇ ਹੁਣ IPS ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸੇਵਾ ਤੋਂ ਰਿਟਾਇਰਮੈਂਟ ਲੈਣ ਦਾ ਮਨ ਬਣਾ ਲਿਆ ਹੈ।
ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੱਲੋਂ ਬਿਆਨ ਜਾਰੀ ਕਰ ਦੱਸਿਆ ਗਿਆ ਹੈ ਕਿ ਮੁੱਖ ਮਂਤਰੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਵਕਤ ਤੋਂ ਪਹਿਲਾਂ ਰਿਟਾਇਰਮੈਂਟ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਸੀਐੱਮ ਮੁਤਾਬਕ, ਸਰਹੱਦੀ ਸੂਬੇ ‘ਚ ਯੋਗ ਅਤੇ ਤਜ਼ਰਬੇਕਾਰ ਅਫ਼ਸਰ ਦੀ ਬੇਹੱਦ ਲੋੜ ਹੈ।
ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਵੇਲੇ ਬਾਰਡਰ ਰੇਂਜ ਦੇ IG ਹਨ ਅਤੇ ਬੇਅਦਬੀ ਕੇਸ ‘ਚ ਬਣਾਈ SIT ਦੇ ਮੁਖੀ ਹਨ।
ਕੀ ਕਿਹਾ ਸੀ ਹਾਈਕੋਰਟ ਨੇ?
ਕੋਟਕਪੂਰਾ ਗੋਲੀ ਕਾਂਡ ਨਾਲ ਜੁੜੇ ਕੇਸ ਦੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਨੇ IPS ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ‘ਤੇ ਸਵਾਲ ਚੁੱਕੇ ਸਨ। ਹਾਈਕੋਰਟ ਮੁਤਾਬਕ, ਮਾਮਲੇ ‘ਚ ਜਾਂਚ ਨਿਰਪੱਖ ਤਰੀਕੇ ਨਾਲ ਨਹੀਂ ਹੋਈ। ਇਸਦੇ ਚਲਦੇ ਕੋਰਟ ਨੇ ਨਵੇਂ ਸਿਰੇ ਤੋਂ SIT ਦੇ ਗਠਨ ਦਾ ਆਦੇਸ਼ ਦਿੱਤਾ ਸੀ ਅਤੇ ਸਾਫ਼ ਕੀਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ SIT ਦਾ ਹਿੱਸਾ ਨਹੀਂ ਹੋਣਗੇ।