Home Election ਸੰਸਦ 'ਚ ਕਿਸਾਨਾਂ ਦੇ ਬਹਾਨੇ ਮੋਦੀ ਸਰਕਾਰ ਨੂੰ ਘੇਰੇਗਾ ਅਕਾਲੀ ਦਲ...ਦੂਜੀ ਪਾਰਟੀਆਂ...

ਸੰਸਦ ‘ਚ ਕਿਸਾਨਾਂ ਦੇ ਬਹਾਨੇ ਮੋਦੀ ਸਰਕਾਰ ਨੂੰ ਘੇਰੇਗਾ ਅਕਾਲੀ ਦਲ…ਦੂਜੀ ਪਾਰਟੀਆਂ ਤੋਂ ਵੀ ਮੰਗਿਆ ਸਾਥ

ਚੰਡੀਗੜ੍ਹ। ਸੰਸਦ ਦੇ ਮਾਨਸੂਨ ਸੈਸ਼ਨ ‘ਚ ਅਕਾਲੀ ਦਲ ਇਸ ਵਾਰ ਕਿਸਾਨਾਂ ਦਾ ਮੁੱਦਾ ਜ਼ੋਰਾਂ-ਸ਼ੋਰਾਂ ਨਾਲ ਚੁੱਕਣ ਦੀ ਤਿਆਰੀ ‘ਚ ਹੈ। ਵੀਰਵਾਰ ਨੂੰ ਚੰਡੀਗੜ੍संਹ ‘ਚ ਹੋਈ ਅਕਾਲੀ ਦਲ ਕੋਰ ਗਰੁੱਪ ਦੀ ਬੈਠਕ ‘ਚ ਇਸ ਬਾਰੇ ਰਣਨੀਤੀ ਤਿਆਰ ਕੀਤੀ ਗਈ ਅਤੇ ਫ਼ੈਸਲਾ ਲਿਆ ਗਿਆ ਕਿ ਮਾਨਸੂਨ ਸੈਸ਼ਨ ‘ਚ ਅਕਾਲੀ ਦਲ ਤਿੰਨੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕੰਮ ਰੋਕੂ ਮਤਾ ਪੇਸ਼ ਕਰੇਗਾ। ਸੁਖਬੀਰ ਬਾਦਲ ਕਿਹਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਉਦੋਂ ਤੱਕ ਆਪਣੀ ਆਵਾਜ਼ ਚੁੱਕਦਾ ਰਹੇਗਾ, ਜਦੋਂ ਤੱਕ ਇਹਨਾਂ ਦੀਆਂ ਸ਼ਿਕਾਇਤਾਂ ਦੂਰ ਨਹੀਂ ਕੀਤੀਆਂ ਜਾਂਦੀਆਂ।

ਓਧਰ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਕੰਮ ਰੋਕੂ ਮਤੇ ‘ਤੇ ਸਾਰੀਆਂ ਵਿਰੋਧੀ ਪਾਰਟੀਆਂ ਦਾ ਸਾਥ ਮੰਗਿਆ। ਉਹਨਾਂ ਨੇ ਟਵੀਟ ਕਰਕੇ ਲਿਖਿਆ, “ਕਿਸਾਨ ਵਿਰੋਧੀ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬੀਜੇਪੀ ਦੀ ਸਰਕਾਰ ‘ਤੇ ਦਬਾਅ ਪਾਉਣ ਲਈ ਅਕਾਲੀ ਦਲ ਸੰਸਦ ਦੇ ਮਾਨਸੂਨ ਸੈਸ਼ਨ ‘ਚ ਕੰਮ ਰੋਕੂ ਮਤਾ ਲਿਆਵੇਗਾ। ਇਹ ਸਾਰੀਆਂ ਪਾਰਟੀਆਂ ਲਈ ਡੂੰਘਾਈ ਨਾਲ ਸੋਚਣ ਦਾ ਮੌਕਾ ਹੈ। ਨਾਲ ਹੀ ਸੈਸ਼ਨ ਦਾ ਬਾਈਕਾਟ ਕਰਨ ਜਾਂ ਵਾਕਆਊਟ ਕਰਨ ਦੀ ਬਜਾਏ ਕਿਸਾਨਾਂ ਦੇ ਹਿੱਤ ਲਈ ਸਾਡੇ ਨਾਲ ਹੱਥ ਮਿਲਾਉਣ ਦਾ ਮੌਕਾ ਹੈ।”

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਕੀਤੀ ਗਈ ਜਨਤਕ ਵਿਪ੍ਹ ਬਾਰੇ ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਰਾ ਦੇਸ਼ ਜਾਣਦਾ ਹੈ ਕਿ ਜੇਕਰ ਕਿਸੇ ਪਾਰਟੀ ਨੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ ਸੰਸਦ ਵਿਚ ਵੋਟਿੰਗ ਹੋਣ ਵੇਲੇ ਇਹਨਾਂ ਖਿਲਾਫ ਵੋਟ ਜਾਰੀ ਕਰਨ ਵਾਸਤੇ ਵਿਪ੍ਹ ਜਾਰੀ ਕੀਤੀ ਸੀ ਤਾਂ ਉਹ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਵੀ ਉਸ ਵੇਲੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ਦੀ ਕਾਰਵਾਈ ਦਾ ਬਾਈਕਾਟ ਨਾ ਕਰਨ ਅਤੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਵੋਟਾਂ ਪਾਉਣ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਕਾਂਗਰਸ ਤੇ ਆਪ ਨੇ ਕਾਰਵਾਈ ਦਾ ਬਾਈਕਾਟ ਕੀਤਾ ਤੇ ਸਿਰਫ ਅਸੀਂ ਹੀ ਕਾਨੁੰਨਾਂ ਦੇ ਖਿਲਾਫ ਵੋਟਿੰਗ ਵਾਸਤੇ ਡੱਟਣ ਲਈ ਰਹਿ ਗਏ।

 

RELATED ARTICLES

LEAVE A REPLY

Please enter your comment!
Please enter your name here

Most Popular

Recent Comments