ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾ ਰਹੇ ਤਜਵੀਜ਼ਸ਼ੁਦਾ ਕਾਨੂੰਨ ਦੇ ਵੇਰਵਿਆਂ ਨੂੰ ਅੱਜ ਮੈਂਬਰਾਂ ਨਾਲ ਸਾਂਝੇ ਨਾ ਕਰਨ ਲਈ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਰਸਮੀ ਰੋਸ ਦਰਜ ਕਰਵਾਇਆ, ਇਸਤੋਂ ਇਲਾਵਾ ਪਾਰਟੀ ਵਿਧਾਇਕਾਂ ਨੂੰ ਪੰਜਾਬ ਭਵਨ ਵਿੱਚ ਪ੍ਰੈੱਸ ਨਾਲ ਗੱਲਬਾਤ ਕਰਨ ਦੀ ਇਜ਼ਾਜ਼ਤ ਨਾ ਦੇਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਅਕਾਲੀ ਵਿਧਾਇਕਾਂ ਨੇ ਕਿਹਾ “ਪ੍ਰਸਤਾਵਿਤ ਬਿੱਲਾਂ ਦਾ ਵੇਰਵਾ 3 ਕਰੋੜ ਪੰਜਾਬੀਆਂ ਨਾਲ ਸਾਂਝਾ ਨਹੀਂ ਕੀਤਾ ਜਾ ਰਿਹਾ, ਕਿਉਂਕਿ ਉਨ੍ਹਾਂ ਨੂੰ ਮੋਦੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੰਤਮ ਰੂਪ ਦਿੱਤਾ ਜਾ ਰਿਹਾ ਹੈ। ਕਾਂਗਰਸ ਸਰਕਾਰ ਪੰਜਾਬੀਆਂ ਨਾਲ ਧੋਖਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਬੈਠੀ ਹੈ, ਜਿਵੇਂ ਕਿ 2004 ਵਿੱਚ ਦਰਿਆਈ ਪਾਣੀਆਂ ਦੇ ਸਮਝੋਤੇ ਰੱਦ ਕਰਨ ਦੇ ਐਕਟ ਦੇ ਮਾਮਲੇ ਵਿਚ ਕੀਤਾ ਗਿਆ ਸੀ, ਜਿਸ ਦੇ ਚਲਦੇ ਦਰਿਆਈ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਮਿਲਦਾ ਰਹਿਣਾ ਯਕੀਨੀ ਬਣਾਇਆ ਗਿਆ ਸੀ।
ਅਕਾਲੀ ਦਲ ਨੇ ਸਪੀਕਰ ਨੂੰ ਕੀਤੀ ਸ਼ਿਕਾਇਤ, ਡ੍ਰਾਫਟ ਬਿੱਲ ਦੀ ਕਾਪੀ ਨਾ ਮਿਲਣ ਖਿਲਾਫ਼ ਸ਼ਿਕਾਇਤ
RELATED ARTICLES