ਚੰਡੀਗੜ੍ਹ। ਸੂਬੇ ਵਿੱਚ ਵਧਦੇ ਕੋਰੋਨਾ ਕੇਸਾਂ ਦੇ ਚਲਦੇ ਪੰਜਾਬ ਕਾਂਗਰਸ ਨੇ ਇੱਕ ਅਹਿਮ ਫ਼ੈਸਲਾ ਲਿਆ ਹੈ, ਜਿਸ ਤਹਿਤ ਅਗਲੇ 2 ਹਫ਼ਤਿਆਂ ਲਈ ਪਾਰਟੀ ਵੱਲੋਂ ਕੋਈ ਸਿਆਸੀ ਇਕੱਠ ਨਹੀਂ ਕੀਤਾ ਜਾਵੇਗਾ। ਕੋਵਿਡ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ।
ਮੁੱਖ ਮੰਤਰੀ ਨੇ ਹੋਰਨਾਂ ਸਿਆਸੀ ਪਾਰਟੀਆਂ ਅਤੇ ਉਹਨਾਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਸਿਆਸੀ ਇਕੱਠ 50% ਦੀ ਸਮਰੱਥਾ ਨਾਲ ਕਰਨ। ਸਰਕਾਰ ਵੱਲੋਂ ਇਸਦੇ ਲਈ ਇਨਡੌਰ ਵਿੱਚ ਵੱਧ ਤੋਂ ਵੱਧ 100 ਅਤੇ ਖੁੱਲੀ ਥਾਂ ’ਤੇ 200 ਵਿਅਕਤੀਆਂ ਦੀ ਗਿਣਤੀ ਨਿਰਧਾਰਤ ਕੀਤੀ ਗਈ ਹੈ। ਇਸਦੇ ਨਾਲ ਹੀ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ਦੀ ਇਜਾਜ਼ਤ ਨਹੀਂ ਹੈ।