Home Punjab ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ...ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਨਿਕਲੀ ਭਰਤੀ

ਪੰਜਾਬ ਦੀਆਂ ਮਹਿਲਾਵਾਂ ਲਈ ਖੁਸ਼ਖਬਰੀ…ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਨਿਕਲੀ ਭਰਤੀ

ਚੰਡੀਗੜ੍ਹ। ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਮੁਤਾਬਕ, ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਅਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ- sswcd.punjab.gov.in ਉਤੇ ਅਪਲੋਡ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਿਰੋਲ ਮਾਣਭੱਤੇ ਦੇ ਆਧਾਰ ਉਤੇ ਕੀਤੀ ਜਾਣੀ ਭਰਤੀ ਸਬੰਧੀ ਵੇਰਵੇ ਲਈ ਸਬੰਧਤ ਜ਼ਿਲ੍ਹੇ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸੂਬੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ-ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments