Home Corona ਪੰਜਾਬ ਵਿੱਚ ਮੁੜ ਕੋਰੋਨਾ ਟੀਕਿਆਂ ਦੀ ਘਾਟ, ਕੈਪਟਨ ਨੇ ਕੇਂਦਰ ਨੂੰ ਹੋਰ...

ਪੰਜਾਬ ਵਿੱਚ ਮੁੜ ਕੋਰੋਨਾ ਟੀਕਿਆਂ ਦੀ ਘਾਟ, ਕੈਪਟਨ ਨੇ ਕੇਂਦਰ ਨੂੰ ਹੋਰ ਵੈਕਸੀਨ ਭੇਜਣ ਲਈ ਕਿਹਾ

ਚੰਡੀਗੜ੍ਹ। ਪੰਜਾਬ ਵਿੱਚ ਕੋਵੀਸ਼ੀਲਡ ਟੀਕਿਆਂ ਦੀ ਘਾਟ ਅਤੇ ਕੋਵੈਕਸੀਨ ਦੀਆਂ ਸਿਰਫ਼ 112821 ਖੁਰਾਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਹੋਰ ਵੈਕਸੀਨ ਮੁਹੱਈਆ ਕਰਵਾਉਣ ਸਬੰਧੀ ਆਪਣੀ ਮੰਗ ਨੂੰ ਦੁਹਰਾਇਆ, ਤਾਂ ਜੋ ਅਗਲੇ 2 ਮਹੀਨਿਆਂ ਵਿੱਚ ਯੋਗ ਵਿਅਕਤੀਆੰ ਦਾ ਟੀਕਾਕਰਨ ਮੁਕੰਮਲ ਕਰਨ ਲਈ 18-45 ਸਾਲ ਉਮਰ ਵਰਗ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਦੇ ਟੀਕੇ ਲਗਾਏ ਜਾ ਸਕਣ।

ਵੈਕਸੀਨੇਸ਼ਨ ‘ਚ ਮੋਹਾਲੀ ਜ਼ਿਲ੍ਹਾ ਮੋਹਰੀ- CM

ਵੈਕਸੀਨ ਦੀ ਉਪਲੱਬਧਤਾ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਰਜੀਹੀ ਵਰਗਾਂ ਨੂੰ ਕਵਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2 ਮਹੀਨਿਆਂ ਵਿੱਚ ਸਾਰੇ ਯੋਗ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਮਿੱਥਿਆ ਹੈ, ਜਿਸ ਤੋਂ ਬਾਅਦ ਸਮਾਂ-ਸੂਚੀ ਅਨੁਸਾਰ ਟੀਕੇ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ। ਮੌਜੂਦਾ ਸਮੇਂ ਟੀਕਾਕਰਨ ਲਈ ਪੰਜਾਬ ਦੀ ਯੋਗ ਆਬਾਦੀ ਦੇ 4.8 ਫ਼ੀਸਦੀ ਹਿੱਸੇ ਦਾ ਮੁਕੰਮਲ ਟੀਕਾਕਰਨ ਹੋ ਚੁੱਕਾ ਹੈ ਅਤੇ ਜ਼ਿਲ੍ਹਾ ਮੁਹਾਲੀ ਪਹਿਲੀ ਅਤੇ ਦੂਜੀ ਖੁਰਾਕਾਂ ਲਗਾਉਣ ਵਿੱਚ ਮੋਹਰੀ ਹੈ।

Image

ਕੋਵਿਡ ਸਮੀਖਿਆ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਟੀਕਾਕਰਨ ਦੀ ਪ੍ਰਗਤੀ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਾਇਆ ਕਿ ਸੂਬਾ ਸਰਕਾਰ ਪਹਿਲਾਂ ਹੀ 62 ਲੱਖ ਤੋਂ ਵੱਧ ਯੋਗ ਵਿਅਕਤੀਆਂ ਨੂੰ ਟੀਕੇ ਲਗਾ ਚੁੱਕੀ ਹੈ ਅਤੇ ਬਿਨਾਂ ਕਿਸੇ ਬਰਬਾਦੀ ਤੋਂ ਸਟਾਕ ਦੀ ਵਰਤੋਂ ਕਰ ਰਹੀ ਹੈ। ਹਾਲਾਂਕਿ ਵੱਡੇ ਪੱਧਰ ‘ਤੇ ਟੀਕਿਆਂ ਦੀ ਘਾਟ ਹੈ। ਮੌਜਦਾ ਸਮੇਂ ਸੂਬੇ ਵਿੱਚ ਕੋਵੀਸ਼ੀਲਡ ਦਾ ਭੰਡਾਰ ਖਤਮ ਹੋ ਚੁੱਕਾ ਹੈ ਅਤੇ ਕੋਵੈਕਸੀਨ ਟੀਕਿਆਂ ਦਾ ਵੀ ਬਹੁਤ ਘੱਟ ਭੰਡਾਰ ਉਪਲੱਬਧ ਹੈ।

‘ਅਨਲੌਕ ਦੇ ਚਲਦੇ ਵੈਕਸੀਨ ਬੇਹੱਦ ਮਹੱਤਵਪੂਰਣ’

ਇਸ ਵੱਲ ਇਸ਼ਾਰਾ ਕਰਦਿਆਂ ਕਿ ਸੂਬਾ ਸਰਕਾਰ ਵੱਲੋਂ ਵਾਰ-ਵਾਰ ਭਾਰਤ ਸਰਕਾਰ ਕੋਲ ਖੁਰਾਕਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ ਜਾ ਰਿਹਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਅਹਿਮ ਹੋ ਗਿਆ ਹੈ ਕਿਉਂਕਿ ਪੰਜਾਬ ਹੁਣ ਹੌਲੀ-ਹੌਲੀ ਘੱਟੋ ਘੱਟ ਇਕ ਖੁਰਾਕ ਲੈਣ ਦੀ ਸ਼ਰਤ ‘ਤੇ ਕੰਮ ਕਰਨ ਨੂੰ ਢਿੱਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਤੁਰੰਤ ਕੇਂਦਰੀ ਸਿਹਤ ਮੰਤਰੀ ਕੋਲ ਉਠਾਉਣਗੇ ਅਤੇ ਜ਼ਰੂਰਤ ਪੈਣ ‘ਤੇ ਪ੍ਰਧਾਨ ਮੰਤਰੀ ਕੋਲ ਵੀ ਇਹ ਮੁੱਦਾ ਉਠਾਉਣਗੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments