September 10, 2022
(New Delhi)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਰਾਸ਼ਟਰਪਤੀ ਭਵਨ ਵਿਖੇ ਉਹਨਾੰ ਨਾਲ ਮੁਲਾਕਾਤ ਕੀਤੀ ਅਤੇ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ।
ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ..ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ .. https://t.co/Kp9QWC4Mcr
— Bhagwant Mann (@BhagwantMann) September 10, 2022
ਮੁੱਖ ਮੰਤਰੀ ਨੇ ਰਾਸ਼ਟਰਪਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ-ਨਾਲ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ ‘ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ‘ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।