ਬਿਓਰੋ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ ‘ਚ ਅਵਾਜ਼ ਬੁਲੰਦ ਕਰਨ ਅਤੇ ਅਤੇ ਆਪਣੀ ਹੀ ਪਾਰਟੀ ਖਿਲਾਫ਼ ਬਿਆਨਬਾਜ਼ੀ ਕਰਨ ਵਾਲੇ ਪੰਜਾਬ ਬੀਜੇਪੀ ਦੇ ਆਗੂ ਅਨਿਲ ਜੋਸ਼ੀ ਨੂੰ ਹੁਣ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ ਗਿਆ ਹੈ। ਉਹਨਾਂ ਨੂੰ 6 ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਨਿਸ਼ਕਾਸਿਤ ਕੀਤਾ ਗਿਆ ਹੈ। ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ੀ ਠਹਿਰਾਇਆ ਗਿਆ ਹੈ।
‘ਕਿਸਾਨਾਂ ਦੇ ਹੱਕ ‘ਚ ਬੋਲਣ ਦੀ ਮਿਲੀ ਸਜ਼ਾ’
ਪਾਰਟੀ ‘ਚੋਂ ਬਾਹਰ ਕੀਤੇ ਜਾਣ ਤੋਂ ਬਾਅਦ ਬੀਜੇਪੀ ਆਗੂ ਅਨਿਲ ਜੋਸ਼ੀ ਨੇ ਕਿਹਾ ਕਿ ਉਹਨਾਂ ਨੂੰ ਕਿਸਾਨਾਂ ਦੇ ਹੱਕ ‘ਚ ਬੋਲਣ ਦੀ ਸਜ਼ਾ ਮਿਲੀ ਹੈ। ਉਹਨਾਂ ਕਿਹਾ ਕਿ ਬਾਵਜੂਦ ਇਸਦੇ ਉਹ ਕਿਸਾਨਾਂ ਦਾ ਸਾਥ ਦਿੰਦੇ ਰਹਿਣਗੇ ਅਤੇ ਸੱਚ ਲਈ ਅਵਾਜ਼ ਚੁੱਕਦੇ ਰਹਿਣਗੇ। ਹਾਲਾਂਕਿ ਉਹਨਾਂ ਨੇ ਫਿਲਹਾਲ ਕਿਸੇ ਹੋਰ ਪਾਰਟੀ ‘ਚ ਜਾਣ ਦੀ ਗੱਲ ਤੋਂ ਵੀ ਇਨਕਾਰ ਕੀਤਾ।