ਚੰਡੀਗੜ੍ਹ, 22 ਮਈ:

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਵੋਟਾਂ ਵਾਲੇ ਦਿਨ ਯਾਨੀ 1 ਜੂਨ ਨੂੰ ਲੋਕਾਂ ਨੂੰ ਵੋਟਾਂ ਪਾਉਣ ਲਈ ਵਧ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਵੋਟ ਪਾ ਸਕਣ।

BJP seeks extension of polling hours for Punjab
BJP seeks extension of polling hours for Punjab

ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਸਮੇਂ ਸੂਬੇ ‘ਚ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣਗੇ। ਅਜਿਹੇ ‘ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ। ਇੰਨੀ ਗਰਮੀ ਵਿੱਚ ਬਜ਼ੁਰਗਾਂ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here