ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਵੇਲੇ ਉਹ ਬਠਿੰਡਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਜਾਣਕਾਰੀ ਮੁਤਾਬਕ ਉਹਨਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਹਲਕਾ ਬੁਖਾਰ ਅਤੇ ਜੁਕਾਮ ਸੀ, ਜਿਸਦੇ ਚਲਦੇ ਉਹਨਾਂ ਨੇ ਆਪਣਾ ਟੈਸਟ ਕਰਵਾਇਆ ਅਤੇ ਪੌਜੀਟਿਵ ਪਾਏ ਗਏ।
ਜੋਗਿੰਦਰ ਸਿੰਘ ਉਗਰਾਹਾਂ ਦਿੱਲੀ ‘ਚ ਜਾਰੀ ਕਿਸਾਨ ਅੰਦੋਲਨ ‘ਚ ਹਮੇਸ਼ਾ ਮੋਹਰੀ ਰਹੇ ਹਨ। ਨਵੰਬਰ ਮਹੀਨੇ ਤੋਂ ਉਹ ਟਿਕਰੀ ਬਾਰਡਰ ‘ਤੇ ਅੰਦੋਲਨ ਨੂੰ ਲੀਡ ਕਰ ਰਹੇ ਸਨ।