Home Blog

ਜਲੰਧਰ ਵਿੱਚ ਪੁਲਿਸ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਗ੍ਰਿਫ਼ਤਾਰ

0

ਚੰਡੀਗੜ੍ਹ/ਜਲੰਧਰ, 7 ਨਵੰਬਰ:

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ।

ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਦੋ ਪਿਸਤੌਲਾਂ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।

ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰਾਂ, ਜਿਨ੍ਹਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਥਾਣਾ ਭਾਰਗੋ ਕੈਂਪ ਵਿਖੇ 17 ਅਕਤੂਬਰ, 2024 ਨੂੰ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਤਫ਼ਤੀਸ਼ ਦੇ ਫਾਲੋਅੱਪ ਦੌਰਾਨ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਨੇ ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਸੀ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਹੋਏ ਸਨ। ਇਨ੍ਹਾਂ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ ਛੇ ਤੱਕ ਪਹੁੰਚ ਗਈ ਹੈ।

ਡੀਜੀਪੀ ਨੇ ਕਿਹਾ, “ਪੁਲਿਸ ਅਧਿਕਾਰੀਆਂ ਨੇ ਗੈਂਗਸਟਰਾਂ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦਾ ਲਗਭਗ 1.5 ਕਿਲੋਮੀਟਰ ਤੱਕ ਭੱਜ ਕੇ ਪਿੱਛਾ ਕੀਤਾ ਅਤੇ ਬੜੀ ਮੁਸ਼ੱਕਤ ਤੋਂ ਬਾਅਦ ਉਹਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਦੋਸ਼ੀ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ ਅਤੇ ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਕਪੂਰਥਲਾ ਸਮੇਤ ਹੋਰ ਜ਼ਿਲਿ੍ਹਆਂ ਵਿੱਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਹੋਰ ਗਿਰੋਹ ਮੈਂਬਰਾਂ ਨੂੰ ਲਾਜਿਸਟਿਕ ਸਹਾਇਤਾ ਪ੍ਰਦਾਨ ਕਰਦੇ ਸਨ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਵੱਖ-ਵੱਖ ਗਿਰੋਹਾਂ ਨੂੰ ਹਥਿਆਰ ਵੀ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਥਿਤ ਦੋਸ਼ੀ ਗੈਂਗਸਟਰਾਂ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਦੇ ਖੁਲਾਸੇ ’ਤੇ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਵੱਲੋਂ ਦੋਵਾਂ ਦੋਸ਼ੀਆਂ ਨੂੰ ਜਲੰਧਰ ਕੈਂਟ ਦੇ ਬਾਹਰਵਾਰ ਕਿਸੇ ਸੁੰਨੀ ਤੇ ਬੇਆਬਾਦ ਥਾਂ ’ਤੇ ਲਿਜਾਇਆ ਜਾ ਰਿਹਾ ਸੀ, ਜਿੱਥੇ ਉਨ੍ਹਾਂ ਨੇ ਹਥਿਆਰ ਅਤੇ ਗੋਲੀ- ਸਿੱਕਾ ਛੁਪਾਏ ਹੋਣ ਦਾ ਦਾਅਵਾ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਦੋਵਾਂ ਮੁਲਜ਼ਮਾਂ ਨੇ ਪਿਸਤੌਲ ( ਜੋ ਮੌਕੇ ਤੋਂ ਬਰਾਮਦ ਹੋਇਆ ਹੈ) ਦੀ ਵਰਤੋਂ ਕਰਦਿਆਂ ਪੁਲਿਸ ਪਾਰਟੀ ’ਤੇ ਗੋਲੀਬਾਰੀ ਕੀਤੀ ਅਤੇ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਉਨ੍ਹਾਂ ਨੂੰ ਰੋਕਣ ਲਈ ਜਵਾਬੀ ਫਾਇਰਿੰਗ ਕੀਤੀ ਅਤੇ ਲਗਭਗ 1.5 ਕਿਲੋਮੀਟਰ ਭੱਜ ਕੇ ਪਿੱਛਾ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ । ਇਸ ਕਾਰਵਾਈ ਦੌਰਾਨ, ਇੱਕ ਦੋਸ਼ੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ, ਜਦੋਂ ਕਿ ਦੂਜਾ ਦੋਸ਼ੀ ਪੁਲਿਸ ਟੀਮ ਨਾਲ ਹੱਥੋਪਾਈ ਦੌਰਾਨ ਜ਼ਖਮੀ ਹੋ ਗਿਆ।

ਸੀ.ਪੀ. ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨ.ਡੀ.ਪੀ.ਐਸ. ਐਕਟ, ਇਰਾਦਾ ਕਤਲ ਆਦਿ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਦੋ ਹੋਰ ਪਿਸਤੌਲਾਂ ਦੀ ਬਰਾਮਦਗੀ ਨਾਲ , ਉਕਤ ਮੋਡਿਊਲ ਤੋਂ ਬਰਾਮਦ ਹੋਏ ਹਥਿਆਰਾਂ ਦੀ ਕੁੱਲ ਗਿਣਤੀ ਹੁਣ ਛੇ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ।

ਖ਼ਾਲਿਸਤਾਨ ਦਾ ਪ੍ਰਦਰਸ਼ਨਕਾਰੀ ਪੀਲ ਪੁਲਿਸ ਦਾ Sergeant ਹਰਿੰਦਰ ਸੋਹੀ ਮੁਅਤਲ

0

Brampton November 4

ਪੀਲ ਰੀਜਨਲ ਪੁਲਿਸ ਦੇ Sergeant ਹਰਿੰਦਰ ਸਿੰਘ ਸੋਹੀ ਨੂੰ ਬਰੈਮਟਨ ਵਿਖੇ ਹਿੰਦੂ ਮੰਦਿਰ ਦੇ ਬਾਹਰ ਖਾਲਿਸਤਾਨ ਸਮਰਥਕਾਂ ਦੇ ਨਾਲ ਮੁਜ਼ਾਹਰਾ ਕਰਨ ਦੇ ਮਾਮਲੇ ਵਿੱਚ ਮੁਅਤਲ ਕਰ ਦਿੱਤਾ ਗਿਆ ਹੈ। ਪੀਲ ਰੀਜਨਲ ਪੁਲਿਸ ਵੱਲੋਂ ਇਸ ਘਟਨਾ ਉੱਤੇ ਇੱਕ ਕਾਰਕੂਨ ਵੱਲੋਂ ਮੰਗੇ ਗਏ ਇੱਕ ਸਪਸ਼ਟੀਕਰਨ ਦੇ ਜਵਾਬ ਵਿੱਚ ਭੇਜੇ ਗਏ ਇੱਕ ਈਮੇਲ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

Peel police officer Harinder Singh Sohi Suspended

ਜ਼ਿਕਰਯੋਗ ਹੈ ਕਿ 3 ਨਵੰਬਰ ਨੂੰ ਬਰੈਮਟਨ ਦੇ ਇੱਕ ਮੰਦਿਰ ਦੇ ਬਾਹਰ ਮੁਜ਼ਾਰਾ ਕਰ ਰਹੇ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਵਿੱਚ ਹਰਿੰਦਰ ਸਿੰਘ ਸੋਹੀ ਸਭ ਤੋਂ ਅੱਗੇ ਸੀ। ਇਸ ਪ੍ਰਦਰਸ਼ਨ ਦੌਰਾਨ ਹੋਈ ਹਿੰਸਕ ਝੜਪ ਦੌਰਾਨ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਮੰਦਰ ਦੇ ਕੰਪਾਉਂਡ ਵਿੱਚ ਵੜ ਕੇ ਗੁੰਡਾਗਰਦੀ ਕੀਤੀ ਸੀ ਜਿਸ ਦੀਆਂ ਵੀਡੀਓਜ ਦੁਨੀਆਂ ਭਰ ਵਿੱਚ ਵਾਇਰਲ ਹੋ ਰਹੀਆਂ ਨੇ। ਇਹਨਾਂ ਹੀ ਵੀਡੀਓਜ਼ ਵਿੱਚ ਵੇਖੇ ਗਏ ਇੱਕ ਵਿਅਕਤੀ ਦੀ ਪਛਾਣ ਹਰਿੰਦਰ ਸਿੰਘ ਸੋਹੀ ਦੇ ਰੂਪ ਵਿੱਚ ਹੋਈ ਸੀ।

ਪੀਲ ਰੀਜਨਲ ਪੁਲਿਸ ਦੇ ਅਫਸਰਾਂ ਦੇ ਤਿੰਨ ਨਵੰਬਰ ਦੇ ਵਤੀਰੇ ਦੌਰਾਨ ਖਾਲਿਸਤਾਨੀ ਹਿਮਾਇਤੀਆਂ ਪ੍ਰਤੀ ਨਰਮੀ ਵਰਤਣ ਅਤੇ ਹਿੰਦੂ ਮੁਜ਼ਾਰਾਕਾਰੀਆਂ ਪ੍ਰਤੀ ਸਖਤੀ ਕਰਨ ਦੇ ਇਲਜ਼ਾਮ ਵੀ ਲੱਗੇ ਸਨ। ਪੀਲ ਰੀਜਨਲ ਪੁਲਿਸ ਦੇ ਇੱਕ ਮੌਜੂਦਾ ਅਫਸਰ ਦਾ ਖੁਦ ਖਾਲਿਸਤਾਨ ਦੇ ਹੱਕ ਵਿੱਚ ਸਮਰਥਨ ਲਈ ਉਤਰਨਾ ਅਤੇ ਹਮਲਾਵਰ ਭੀੜ ਦਾ ਹਿੱਸਾ ਹੋਣਾ ਪੀਲ ਰੀਜਨਲ ਪੁਲਿਸ ਲਈ ਇੱਕ ਵੱਡੀ ਨਮੋਸ਼ੀ ਸਾਬਿਤ ਹੋਇਆ ਹੈ।

ਖਾਲਿਸਤਾਨੀਆਂ ਪ੍ਰਤੀ ਕੈਨੇਡਾ ਵਿੱਚ ਦੀ ਮੌਜੂਦਾ ਸਰਕਾਰ ਦੇ ਨਰਮ ਰੁੱਖ ਨੂੰ ਲੈ ਕੇ ਟਰੂਡੋ ਸਰਕਾਰ ਪਹਿਲਾਂ ਤੋਂ ਹੀ ਆਲੋਚਕਾਂ ਦੇ ਨਿਸ਼ਾਨੇ ਤੇ ਰਹੀ ਹੈ।  ਇਸ ਤੋਂ ਪਹਿਲਾਂ ਕੈਨੇਡੀਅਨ ਬਾਰਡਰ ਸੁਰੱਖਿਆ ਏਜੰਸੀ ਦੇ ਇੱਕ ਅਧਿਕਾਰੀ ਸੰਦੀਪ ਸਿੰਘ ਸਿੱਧੂ ਦੇ ਭਾਰਤ ਵਿੱਚ ਹੋਈ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਲੁੜੀਂਦੇ ਹੋਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ।

ਪੁਲਿਸ ਵੱਲੋਂ 2024 ਦੌਰਾਨ 153 ਵੱਡੇ ਤਸਕਰਾਂ ਸਮੇਤ 10000 ਨਸ਼ਾ ਤਸਕਰ ਗ੍ਰਿਫ਼ਤਾਰ

0

ਚੰਡੀਗੜ੍ਹ, 30 ਅਕਤੂਬਰ:

ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ ‘ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਜਨਵਰੀ, 2024 ਤੋਂ ਹੁਣ ਤੱਕ 362 ਵੱਡੇ ਤਸਕਰਾਂ ਦੀਆਂ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 289 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 470 ਕੇਸ, ਮਨਜ਼ੂਰੀ ਲਈ ਸਮਰੱਥ ਅਥਾਰਟੀ ਕੋਲ ਲੰਬਿਤ ਹਨ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਦੀ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦੇ ਹੁਕਮਾਂ ਨੂੰ ਲਾਗੂ ਕਰਕੇ ਨਸ਼ਿਆਂ ਵਿਰੁੱਧ ਜਾਰੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਤਾਰੀ ਨੂੰ ਪ੍ਰੀਵੈਂਸ਼ਨ ਆਫ਼ ਇਲੀਸਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀਆਈਟੀ-ਐਨਡੀਪੀਐਸ) ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਨਿਵਾਰਕ ਨਜ਼ਰਬੰਦੀ ਦਾ ਇਹ ਪਹਿਲਾ ਮਾਮਲਾ ਹੈ, ਜਿਸ ਵਿੱਚ ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਤਹਿਤ ਸਮਰੱਥ ਅਥਾਰਟੀ ਦੁਆਰਾ ਆਦੇਸ਼ ਜਾਰੀ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇਸ ਸਾਲ 731 ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਹੈ।

ਪੰਜਾਬ ਦੇ ਕਿਸਾਨਾਂ ਨੂੰ ਅਸਫ਼ਲ ਕਰਨ ਲਈ ਬੀਜੇਪੀ-ਆਪ ਗਠਜੋੜ ਜ਼ਿੰਮੇਵਾਰ: ਬਾਜਵਾ

0

ਚੰਡੀਗੜ੍ਹ, 30 ਅਕਤੂਬਰ

ਜਿਵੇਂ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੁਆਰਾ ਆਯੋਜਿਤ ਇੱਕ “ਖਤਰਨਾਕ ਸਾਜਿਸ਼” ਕਰਾਰ ਦਿੱਤਾ ਹੈ। ਬਾਜਵਾ ਨੇ ਦੋਵਾਂ ਪਾਰਟੀਆਂ ‘ਤੇ ਪੰਜਾਬ ਦੀ ਖੇਤੀ ਦੀ ਰੀੜ੍ਹ ਦੀ ਹੱਡੀ ਨੂੰ ਕਮਜ਼ੋਰ ਕਰਨ ਲਈ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ, ਜਿਸ ਨਾਲ ਸੂਬੇ ‘ਚ ਕਾਲੀ ਦੀਵਾਲੀ ਦੇ ਨਾਲ-ਨਾਲ ਕਿਸਾਨਾਂ ਨੂੰ ਨਿਰਾਸ਼ਾ ਦੇ ਕੰਢੇ ‘ਤੇ ਛੱਡ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਵਿਚਕਾਰ 14 ਅਕਤੂਬਰ ਨੂੰ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੇ ਬਾਵਜ਼ੂਦ ਸੰਕਟ ਦਾ ਕੋਈ ਹੱਲ ਨਹੀਂ ਹੋਇਆ, ਉਨ੍ਹਾਂ ਦਾ ਅਖੌਤੀ ਭਰੋਸਾ ਸਿਰਫ਼ ਖੋਖਲਾਪਣ ਸੀ।

ਬਾਜਵਾ ਨੇ ਸਵਾਲ ਕੀਤਾ “ਦੋ ਰਾਜਨੀਤਿਕ ਸੰਸਥਾਵਾਂ ਅਜਿਹੀ ਸਾਂਝ ਕਿਵੇਂ ਦਿਖਾ ਸਕਦੀਆਂ ਹਨ ਅਤੇ ਫਿਰ ਆਪਣੀਆਂ ਸਾਂਝੀਆਂ ਅਸਫਲਤਾਵਾਂ ਲਈ ਇੱਕ ਦੂਜੇ ਨੂੰ ਬਲੀ ਦਾ ਬੱਕਰਾ ਬਣਾਉਣ ਦੀ ਕਿਵੇਂ ਕੋਸ਼ਿਸ਼ ਕਰ ਸਕਦੀਆਂ ਹਨ? “ਇਹ ਸ਼ਾਸਨ ਨਹੀਂ ਹੈ; ਇਹ ਦੋਨਾਂ ਧਿਰਾਂ ਨੂੰ ਜਵਾਬਦੇਹੀ ਤੋਂ ਬਚਾਉਣ ਲਈ ਤਿਆਰ ਕੀਤਾ ਗਿਆ ਨਾਟਕ ਹੈ ਜਦੋਂ ਕਿ ਪੰਜਾਬ ਦੇ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਦੇਰੀ ਨਾਲ ਖ਼ਰੀਦ ਕਾਰਨ ਬੇਹੱਦ ਪ੍ਰੇਸ਼ਾਨ ਹਨ।” ਬਾਜਵਾ ਨੇ ‘ਆਪ’ ਅਤੇ ਭਾਜਪਾ ਨੂੰ ਨਾਟਕਾਂ ਵਿਚ ਸ਼ਾਮਲ ਹੋਣ ਦੀ ਬਜਾਏ ਪੰਜਾਬ ਦੇ ਵਿਗੜ ਰਹੇ ਖੇਤੀਬਾੜੀ ਸੰਕਟ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ, “ਪੰਜਾਬ ਦੇ ਕਿਸਾਨਾਂ ਨੂੰ ਅਜਿਹੇ ਨੇਤਾਵਾਂ ਦੀ ਜ਼ਰੂਰਤ ਹੈ ਜੋ ਮਸਲੇ ਦਾ ਹੱਲ ਕਰਦੇ ਹਨ,” ਉਹਨਾਂ ਨੇ ਸਿੱਟਾ ਕੱਢਿਆ। “ਇਹ ਖਾਲੀ ਇਸ਼ਾਰੇ ਸੰਕਟ ਅਤੇ ਅਨਿਸ਼ਚਿਤਤਾ ਨੂੰ ਦੂਰ ਕਰਨ ਲਈ ਕੁਝ ਨਹੀਂ ਕਰਦੇ। ਹੁਣ ਸਮਾਂ ਆ ਗਿਆ ਹੈ ਕਿ ‘ਆਪ’ ਅਤੇ ਭਾਜਪਾ ਦੋਵੇਂ ਪਾਰਟੀ ਆਪਣੀ ਸਾਂਝੀ ਜਵਾਬਦੇਹੀ ਨੂੰ ਪਛਾਣਨ ਅਤੇ ਸੰਕਟ ਨਾਲ ਨਜਿੱਠ ਕੇ ਖ਼ਰੀਦ ਪ੍ਰਬੰਧ ਕਰਨ।

ਚੰਡੀਗੜ੍ਹ ‘ਚ ‘ਆਪ’ ਦੇ ਅੱਜ ਦੇ ਰੋਸ ਪ੍ਰਦਰਸ਼ਨ ‘ਤੇ ਟਿੱਪਣੀ ਕਰਦਿਆਂ ਬਾਜਵਾ ਨੇ ਇਸ ਸਮਾਗਮ ਨੂੰ ਸਿਆਸੀ ਨਾਟਕ ਕਹਿ ਕੇ ਖਾਰਿਜ ਕਰ ਦਿੱਤਾ, ਜੋ ਪੰਜਾਬ ‘ਚ ‘ਆਪ’ ਦੀਆਂ ਆਪਣੀਆਂ ਨਾਕਾਮੀਆਂ ਤੋਂ ਪਿੱਛੇ ਹਟਣ ਲਈ ਕੀਤਾ ਗਿਆ ਸੀ। ਬਾਜਵਾ ਨੇ ਟਿੱਪਣੀ ਕੀਤੀ, “ਇਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਬਾਰੇ ਨਹੀਂ ਸੀ। “ਇਹ ਇੱਕ ਅਜਿਹਾ ਪ੍ਰਦਰਸ਼ਨ ਸੀ ਜਿਸਦਾ ਉਦੇਸ਼ ਪੰਜਾਬ ਦੀ ਖੇਤੀ ਸੰਕਟ ਵਿੱਚ ‘ਆਪ’ ਦੀ ਆਪਣੀ ਸ਼ਮੂਲੀਅਤ ਤੋਂ ਜਨਤਾ ਦਾ ਧਿਆਨ ਭਟਕਾਉਣਾ ਸੀ।

ਬਾਜਵਾ ਨੇ ਆਉਣ ਵਾਲੇ ਭੰਡਾਰਨ ਸੰਕਟ ਨੂੰ ਉਜਾਗਰ ਕੀਤਾ, ਗੋਦਾਮ ਪਹਿਲਾਂ ਹੀ ਮੌਜੂਦਾ ਸਟਾਕ ਨਾਲ ਭਰੇ ਹੋਏ ਹਨ। ਵਾਧੂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਨੇ ਭੰਡਾਰਨ ਸਮਰੱਥਾ ਨੂੰ ਗੰਭੀਰ ਕਰਨ ਦਾ ਖ਼ਤਰਾ ਹੈ, ਜਿਸ ਨਾਲ ਖਰੀਦ ਪ੍ਰਕਿਰਿਆ ਅਸੰਭਵ ਹੋ ਗਈ ਹੈ। ਮੁੱਖ ਮੰਤਰੀ ਮਾਨ ਦੇ 31 ਮਾਰਚ ਤੱਕ ਸਟੋਰੇਜ ਨੂੰ ਕਲੀਅਰ ਕਰਨ ਦੇ ਭਰੋਸੇ ਦੇ ਬਾਵਜੂਦ, ਬਾਜਵਾ ਨੇ ਇਸ ਵਾਅਦੇ ਦੀ ਵਿਹਾਰਕਤਾ ‘ਤੇ ਸਵਾਲ ਉਠਾਇਆ, ਇਹ ਨੋਟ ਕੀਤਾ ਕਿ ਆਉਣ ਵਾਲੇ ਝੋਨੇ ਦੇ ਝਾੜ ਨੂੰ ਪੂਰਾ ਕਰਨ ਲਈ ਚਾਰ ਮਹੀਨੇ ਨਾਕਾਫੀ ਹਨ। ਬਾਜਵਾ ਨੇ ਕਿਹਾ “ਸਾਡੇ ਕਿਸਾਨ ਖਾਲੀ ਵਾਅਦਿਆਂ ਤੋਂ ਵੱਧ ਹੱਕਦਾਰ ਹਨ – ਉਹ ਨਿਰਣਾਇਕ ਕਾਰਵਾਈ ਦੇ ਹੱਕਦਾਰ ਹਨ।

ਸੀਨੀਅਰ ਕਾਂਗਰਸੀ ਆਗੂ ਨੇ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ PR-126 ਝੋਨੇ ਦੀ ਕਿਸਮ ਬੀਜਣ ਵਾਲੇ ਕਿਸਾਨਾਂ ਲਈ ਇੱਕ ਵੱਡੇ ਵਿੱਤੀ ਝਟਕੇ ਵੱਲ ਇਸ਼ਾਰਾ ਕੀਤਾ, ਸਿਰਫ ਇਹ ਪਤਾ ਲਗਾਉਣ ਲਈ ਕਿ ਇਹ ਰਵਾਇਤੀ ਕਿਸਮਾਂ ਨਾਲੋਂ ਘੱਟ OTR ਪ੍ਰਤੀ ਕੁਇੰਟਲ ਝਾੜ ਦਿੰਦੀ ਹੈ। ਇਸ ਘਾਟ ਕਾਰਨ ਚੌਲ ਮਿੱਲਰਾਂ ਨੇ ਬਿਨਾਂ ਮੁਆਵਜ਼ੇ ਦੇ ਪ੍ਰੋਸੈਸਿੰਗ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਦੇ ਨਤੀਜੇ ਵਜੋਂ 6,000 ਕਰੋੜ ਰੁਪਏ ਦਾ ਅਨੁਮਾਨਤ ਨੁਕਸਾਨ ਹੋਇਆ ਹੈ। ਇਹਨਾਂ ਨੁਕਸਾਨਾਂ ਦੀ ਭਰਪਾਈ ਕਰਨ ਲਈ, ਪੰਜਾਬ ਸਰਕਾਰ ਨੇ ਖ਼ਰੀਦ ਅਧਿਕਾਰੀਆਂ ਨੂੰ ਕਿਸਾਨਾਂ ਤੋਂ ਪ੍ਰਤੀ ਕੁਇੰਟਲ ₹300 ਦੀ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ (ਨਮੀ ਦੀ ਮਾਤਰਾ ਜਾਂ ਸੁੱਕਾਪਣ ਦੇ ਬਹਾਨੇ ਦੀ ਵਰਤੋਂ ਕਰਦੇ ਹੋਏ) – ਬਾਜਵਾ ਨੇ ਇਸ ਕਦਮ ਦੀ ਨਿੰਦਾ ਕੀਤੀ ਹੈ ਜੋ ਭਰੋਸੇ ਨਾਲ ਧੋਖਾ ਹੈ। “ਸਰਕਾਰ ਅਸਲ ਵਿੱਚ ਇਹਨਾਂ ਨੁਕਸਾਨਾਂ ਦਾ ਬੋਝ ਕਿਸਾਨਾਂ ਦੀ ਪਿੱਠ ਉੱਤੇ ਪਾ ਰਹੀ ਹੈ, ਇਹ ਸ਼ੋਸ਼ਣ ਤੋਂ ਘੱਟ ਨਹੀਂ ਹੈ।

ਕੈਨੇਡਾ ਚ ਹੱਥਿਆਰਾਂ, ਡਰੱਗਜ਼ ਤਸਕਰੀ ਲਈ ਇਕ ਪਰਿਵਾਰ ਦੇ 5 ਜੀਅ ਗਿਰਫ਼ਤਾਰ

0

ਪੀਲ ਰੀਜਨਲ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਖੇਤਰ ਦੀ ਪੁਲਿਸ ਵੱਲੋਂ ਚਲਾਏ ਗਏ ਆਪਰੇਸ਼ਨ ਸਲੈਜ ਹੈਮਰ ਦੇ ਤਹਿਤ ਭਾਰੀ ਗਿਣਤੀ ਵਿੱਚ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਨਸ਼ੇ ਦੀ ਖੇਪ ਬਰਾਮਦ ਕੀਤੇ ਜਾਣ ਦੇ ਇੱਕ ਆਪਰੇਸ਼ਨ ਵਿੱਚ ਪੰਜ ਪੰਜਾਬੀ ਮੂਲ ਦੇ ਲੋਕਾਂ ਨੂੰ ਚਾਰਜ ਕੀਤਾ ਗਿਆ ਹੈ। ਇਸ ਆਪਰੇਸ਼ਨ ਨੂੰ ਨਜਾਇਜ਼ ਹਥਿਆਰਾਂ ਦੀ ਬਰਾਮਦਗੀ ਦਾ ਪੀਲ ਖੇਤਰ ਦਾ ਸਭ ਤੋਂ ਵੱਡਾ ਆਪਰੇਸ਼ਨ ਕਰਾਰ ਦਿੱਤਾ ਗਿਆ ਹੈ ਜਿਸ ਵਿੱਚ 11 ਫਾਇਰ ਆਰਮਜ਼, 36 ਮੈਗਜੀਨ, 900 ਕਾਰਤੂਸ ਅਤੇ 53 ਗਲੌਕ ਪਿਸਤੌਲਾਂ ਤੇ ਕਨਵਰਟਰ ਸ਼ਾਮਿਲ ਨੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਪੀਲ ਰੀਜਨਲ ਪੁਲਿਸ ਦੇ ਅਫਸਰਾਂ ਨੇ ਦੱਸਿਆ ਕਿ ਗਿਰਫਤਾਰ ਕੀਤੇ ਅਤੇ ਚਾਰਜ ਕੀਤੇ ਗਏ ਪੰਜ ਵਿਅਕਤੀ ਇੱਕ ਹੀ ਪੰਜਾਬੀ ਮੂਲ ਦੇ ਪਰਿਵਾਰ ਦੇ ਜੀਅ ਹਨ। ਇਹਨਾਂ ਵਿੱਚ ਨਵਦੀਪ ਨਾਗਰਾ ਰਵਨੀਤ ਨਾਗਰਾ ਅਤੇ ਇਹਨਾਂ ਦੀ ਮਾਂ ਨਰਿੰਦਰ ਨਾਗਰਾ ਸ਼ਾਮਿਲ ਨੇ। ਇਹਨਾਂ ਤੋਂ ਇਲਾਵਾ ਰਣਵੀਰ ਅੜੈਚ ਅਤੇ ਪਵਨੀਤ ਨਹਲ ਨੂੰ ਵੀ ਚਾਰਜ ਕੀਤਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਇੱਕ ਟਰੈਫਿਕ ਚੈਕਿੰਗ ਦੌਰਾਨ ਰੋਕੇ ਗਏ ਇੱਕ ਵਿਅਕਤੀ ਦੀ ਗਤੀਵਿਧੀਆਂ ਦੀ ਤਫਤੀਸ਼ ਮਗਰੋਂ ਪੀਲ ਖੇਤਰ ਵਿੱਚ ਨਾਜਾਇਜ਼ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਦੇ ਇਸ ਗਿਰੋਹ ਦਾ ਪਤਾ ਲੱਗਾ ਜੋ ਇਕ ਹੀ ਪਰਿਵਾਰ ਨਾਲ ਸਬੰਧ ਰੱਖਦਾ ਸੀ।

ਏ.ਜੀ.ਟੀ.ਐਫ., UP ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਚ ਸਨਸਨੀਖੇਜ ਕਤਲ ਕੇਸਾਂ ਦੇ ਦੋ ਸ਼ੂਟਰ ਗ੍ਰਿਫ਼ਤਾਰ

0

ਚੰਡੀਗੜ੍ਹ, 29 ਅਕਤੂਬਰ:

ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਉਰਫ਼ ਵਿੱਕੀ ਵਾਸੀ ਪਿੰਡ ਸੁਰ ਸਿੰਘ, ਤਰਨਤਾਰਨ ਅਤੇ ਪੰਜਾਬ ਸਿੰਘ ਵਾਸੀ ਪਿੰਡ ਸਾਂਧਰਾ, ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਲਖਨਊ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵਿੱਕੀ 1 ਮਾਰਚ, 2024 ਨੂੰ ਤਰਨ ਤਾਰਨ ਵਿਖੇ ਗੋਪੀ ਚੋਹਲਾ ਦੇ ਗੋਲੀ ਮਾਰ ਕੇ ਕੀਤੇ ਕਤਲ ਵਿੱਚ ਸ਼ਾਮਲ ਸੀ, ਜਦੋਂ ਕਿ ਪੰਜਾਬ ਸਿੰਘ ਸਤੰਬਰ 2024 ਵਿੱਚ ਫਿਰੋਜ਼ਪੁਰ ਵਿਖੇ ਦਿਲਦੀਪ ਸਿੰਘ ਅਤੇ ਉਸਦੇ ਦੋਂ ਰਿਸ਼ਤੇਦਾਰਾਂ ਦੇ ਹੋਏ ਦਿਨ-ਦਿਹਾੜੇ ਤੀਹਰੇ ਕਤਲ ਕੇਸ ਵਿੱਚ ਮੁੱਖ ਮੁਲਜ਼ਮ ਹੈ।

ਜਾਣਕਾਰੀ ਮੁਤਾਬਕ, 3 ਸਤੰਬਰ ਨੂੰ ਦੁਪਹਿਰ 12:50 ਵਜੇ ਦੇ ਕਰੀਬ ਜਦੋਂ ਦਿਲਦੀਪ ਸਿੰਘ, ਅਨਮੋਲਪ੍ਰੀਤ ਸਿੰਘ, ਜਸਪ੍ਰੀਤ ਕੌਰ, ਅਕਾਸ਼ਦੀਪ ਅਤੇ ਹਰਪ੍ਰੀਤ ਉਰਫ਼ ਜੌਂਟੀ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ, ਕੰਬੋਜ ਨਗਰ, ਫਿਰੋਜ਼ਪੁਰ ਸ਼ਹਿਰ ਨੇੜੇ ਕਾਰ ਵਿੱਚ ਜਾ ਰਹੇ ਸਨ ਉਦੋਂ 6 ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹਵਾਹ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦਿਲਦੀਪ ਸਿੰਘ ਉਰਫ਼ ਲਾਲੀ, ਅਕਾਸ਼ਦੀਪ ਸਿੰਘ ਅਤੇ ਉਨ੍ਹਾਂ ਦੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਅਤੇ ਦੋ ਹੋਰ ਅਨਮੋਲਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ।

ਜ਼ਿਕਰਯੋਗ ਹੈ ਕਿ ਇਸ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਛੇ ਮੁਲਜ਼ਮਾਂ ਨੂੰ ਇਸ ਕਾਂਡ ਦੇ ਸੱਤ ਦਿਨਾਂ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਦੇ ਔਰੰਗਾਬਾਦ ਸਥਿਤ ਹਿਰਦੇ ਸਮਰਾਟ ਬਾਲਾ ਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਗ੍ਰਿਫ਼ਤਾਰ ਕਰ ਲਿਆ ਸੀ, ਜਦਕਿ ਦੋਸ਼ੀ ਪੰਜਾਬ ਸਿੰਘ ਫਰਾਰ ਸੀ।

ਡੀਜੀਪੀ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਮੁਲਜ਼ਮ ਵਿੱਕੀ ਕਤਲ, ਡਕੈਤੀ ਅਤੇ ਐਨਡੀਪੀਐਸ ਐਕਟ ਸਮੇਤ 12 ਅਪਰਾਧਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਮੁਲਜ਼ਮ ਪੰਜਾਬ ਸਿੰਘ ਖ਼ਿਲਾਫ਼ ਕਤਲ, ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਬਲਾਤਕਾਰ ਨਾਲ ਸਬੰਧਤ ਚਾਰ ਅਪਰਾਧਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਚਿੱਟੇ ਰੰਗ ਦੀ ਹੁੰਡਈ ਅਲਕਾਜ਼ਾਰ (ਪੀਬੀ 60 ਡੀ 0036) ਗੱਡੀ ਨੂੰ ਵੀ ਜ਼ਬਤ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦੋਵੇਂ ਅਪਰਾਧਾਂ ਵਿੱਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਜ਼ਿਲ੍ਹੇ ਵਿੱਚ ਸਰਗਰਮ ਦੋ ਸ਼ੂਟਰਾਂ ਦੀਆਂ ਸੰਭਾਵਿਤ ਛੁਪਣਗਾਹਾਂ ਅਤੇ ਵਾਹਨਾਂ ਦੇ ਵੇਰਵਿਆਂ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਲਖਨਊ ਪੁਲਿਸ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਡੀਐਸਪੀ ਬਿਕਰਮਜੀਤ ਬਰਾੜ ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਜੁਆਇੰਟ ਟੀਮਾਂ ਨੇ ਲਖਨਊ ਪੁਲਿਸ ਨਾਲ ਮਿਲ ਕੇ ਦੋਵੇਂ ਸ਼ੂਟਰਾਂ ਨੂੰ ਲਖਨਊ ਦੇ ਇੰਦਰਾ ਨਗਰ ਤੋਂ ਸਫ਼ਲਤਾਪੂਰਵਕ ਗ੍ਰਿਫਤਾਰ ਕਰ ਲਿਆ।

DSP ਗੁਰਸ਼ੇਰ ਸੰਧੂ ਨਿਕਲਿਆ ਲਾਰੰਸ ਦੀ interview ਕਰਵਾਉਣ ਵਾਲ਼ਾ, ਛੇ ਅਫ਼ਸਰਾਂ ਸਣੇ ਮੁਅੱਤਲ

0

ਚੰਡੀਗੜ, October 25

(ਪੱਤਰਕਾਰ ਰਾਜਿੰਦਰ ਤੱਗੜ ਦੀ ਰਿਪੋਰਟ)

ਗੈਂਗਸਟਰ ਲਾਰੰਸ ਬਿਸ਼ਨੋਈ ਦੀ ਖਰੜ ਸੀਆਈਏ ਥਾਣੇ ਵਿੱਚੋਂ ਕਰਵਾਈ ਗਈ TV ਇੰਟਰਵਿਊ ਦੇ ਮਾਮਲੇ ਵਿੱਚ ਤਤਕਾਲੀ CIA ਸਟਾਫ਼ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਸੱਤ ਪੁਲਿਸ ਅਫਸਰਾਂ ਨੂੰ ਮੁਅਤਲ ਕਰ ਦਿੱਤਾ ਗਿਆ। ਮੁਅੱਤਲੀ ਸਬੰਧੀ ਨਿਰਦੇਸ਼ ਪੰਜਾਬ ਦੇ ਗ੍ਰਹ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਨੇ।

ਦਸਤਾਵੇਜ਼ੀ ਪੱਤਰਕਾਰ ਰਾਜਿੰਦਰ ਤੱਗੜ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਦਰਜ ਮਾਮਲੇ ‘ਚ ਤਤਕਾਲੀ ਆਰਥਿਕ ਅਪਰਾਧ ਵਿੰਗ ਦੇ ਡੀਐਸਪੀ ਸਮਰ ਵਨੀਤ, ਸੀਆਈਏ ਦੀ ਸਬ ਇੰਸਪੈਕਟਰ ਰੀਨਾ, AGTF ਦੇ ਸਬ ਇੰਸਪੈਕਟਰ ਜਗਤ ਪਾਲ ਜੰਗੂ, ਸਬ ਇੰਸਪੈਕਟਰ ਸ਼ਗੰਨ ਜੀਤ ਸਿੰਘ, ASI ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਵੀ ਸ਼ਾਮਿਲ ਨੇ।

DSP Gursher Sandhu, 6 suspended for Lawrence Interview

ਜ਼ਿਕਰ ਏ ਖਾਸ ਹੈ ਕਿ ਗੈਂਗਸਟਰ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਖਲ ਤੋਂ ਬਾਅਦ ਮਾਮਲੇ ਵਿੱਚ ਦਰਜ ਹੋਈ ਐਫਆਈਆਰ ਵਿੱਚ ਇਹਨਾਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾਏਗਾ। ਭਾਵੇਂ ਕਿ ਮਾਮਲੇ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦਰਜ ਕੀਤੇ ਗਏ ਮੁਕਦਮੇ ਤਹਿਤ ਸੱਤ ਵਿੱਚੋਂ ਛੇ ਧਾਰਾਵਾਂ ਖਾਰਜ ਕਰ ਦਿੱਤੀਆਂ ਗਈਆਂ ਨੇ ਮਗਰ ਸਾਹਮਣੇ ਆਏ ਨਵੇਂ ਤੱਥਾਂ ਤੋਂ ਬਾਅਦ ਲਾਰੰਸ ਬਿਸ਼ਨੋਈ ਨੂੰ ਇੰਟਰਵਿਊ ਵਿੱਚ ਸਹੂਲਤ ਦੇਣ ਵਾਲੇ ਅਫਸਰਾਂ ਦੇ ਚਿਹਰੇ ਬੇਨਕਾਬ ਹੋਏ ਨੇ ਅਤੇ ਕਈ ਅਪਰਾਧਿਕ ਮਾਮਲਿਆਂ ਚ ਪਹਿਲਾਂ ਤੋਂ ਹੀ ਬਦਨਾਮ ਚੱਲ ਰਹੇ DSP ਗੁਰਸ਼ੇਰ ਸਿੰਘ ਸੰਧੂ ਦੀ ਭੂਮਿਕਾ ਹੋਰ ਉਭਰ ਕੇ ਸਾਹਮਣੇ ਆਈ ਹੈ।

ਦਸਣ ਯੋਗ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਗੈਂਗਸਟਰ ਲਾਰੰਸ ਬਿਸ਼ਨੋਈ ਦੇ ਕਰੀਬੀ ਅਫ਼ਸਰਾਂ ਵਜੋਂ ਮੰਨਿਆ ਜਾਂਦਾ ਰਿਹਾ ਹੈ। DSP ਗੁਰਸ਼ੇਰ ਸੰਧੂ ਵਲੋਂ ਗੈਂਗਸਟਰਾਂ ਖਿਲਾਫ਼ ਕਾਰਵਾਈ ਦੇ ਨਾਂਅ ਉੱਤੇ ਸਰਕਾਰੀ ਸਨਮਾਨ ਪ੍ਰਾਪਤ ਕਰਨ ਦੇ ਮਾਮਲਿਆਂ ਦੀ ਵੀ ਮੁੜ ਸਮੀਖਿਆ ਹੋਣੀ ਲਾਜ਼ਮੀ ਮੰਨੀ ਜਾ ਰਹੀ ਹੈ।

ਸ੍ਰੋਮਣੀ ਅਕਾਲੀ ਦਲ ਦੇ ਆਤਮਘਾਤੀ ਫੈਸਲੇ ਕਰਕੇ ਅੱਜ ਕਾਲਾ ਦਿਨ: ਵਡਾਲਾ

0

ਚੰਡੀਗੜ (October 24) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ, ਸ੍ਰੋਮਣੀ ਅਕਾਲੀ ਦਲ ਤੇ ਕਾਬਜ ਧੜਾ ਹਮੇਸ਼ਾ ਆਪਣੇ ਸਿਆਸੀ ਹਿਤਾਂ ਲਈ ਵਰਤ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਰਾਦਰ ਕਰਦਾ ਰਿਹਾ ਹੈ ਤੇ ਇਸੇ ਨਿਰਾਦਰ ਦੀ ਇੱਕ ਹੋਰ ਉਦਾਰਹਣ ਅੱਜ ਇੱਕ ਵਾਰ ਫੇਰ ਮਿਲੀ ਹੈ। ਜੱਥੇਦਾਰ ਵਡਾਲਾ ਨੇ ਕਿਹਾ ਕਿ, ਅੱਜ ਲਏ ਗਏ ਆਤਮਘਾਤੀ ਫੈਸਲੇ ਪਿੱਛੇ ਕੰਧ ਤੇ ਲਿਖੀ ਵੱਡੀ ਹਾਰ ਦਾ ਪੜ੍ਹਨਾ ਸੀ, ਪਰ ਇਸ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਾਲ ਜੋੜਨਾ ਘੋਰ ਅਵੱਗਿਆ ਹੈ, ਕਿਉ ਕਿ ਸਿੰਘ ਸਾਹਿਬਾਨਾਂ ਵਲੋਂ ਸਿਰਫ ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੀ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ ਨਾ ਕਿ ਪੂਰੀ ਲੀਡਰਸ਼ਿਪ ਨੂੰ। ਇਸ ਕਰਕੇ ਵਿਅਕਤੀ ਵਿਸ਼ੇਸ਼ ਮਾਮਲੇ ਦੇ ਵਿੱਚ ਆਏ ਇਸ ਪੰਥਕ ਫੈਸਲੇ ਨੂੰ ਸਿਆਸਤ ਲਈ ਵਰਤਣਾ ਮੰਦਭਾਗਾ ਹੈ।

ਇਸ ਦੇ ਨਾਲ ਹੀ ਜਥੇਦਾਰ ਵਡਾਲਾ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੀ ਨੇ ਵੀ ਅੱਜ ਬੜਾ ਸਿੱਧੇ ਸਬਦਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਤੇ ਚੋਣ ਲੜਨ ਤੇ ਕੋਈ ਪਾਬੰਦੀ ਨਹੀਂ ਹੈ ਸਿਰਫ ਤੇ ਸਿਰਫ ਸੁਖਬੀਰ ਸਿੰਘ ਬਾਦਲ ਹੀ ਤਨਖਾਹੀਆ ਕਰਾਰ ਹਨ। ਉੱਨਾਂ ਜ਼ੋਰ ਦੇ ਕੇ ਕਿਹਾ ਕਿ ਪੰਥਕ ਪਾਰਟੀ ਦੇ ਪ੍ਰਧਾਨ ਸਮੇਤ ਸਮੁੱਚੀ ਲੀਡਰਸਿੱਪ ਨੂੰ “ਤਨਖਾਈਏ” ਦੀ ਪ੍ਰੀਭਾਸਾ ਦਾ ਪਤਾ ਹੋਣ ਦੇ ਬਾਵਜੂਦ ਲਿਖਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦੇਣਾ ਸਿਰਫ ਤੇ ਸਿਰਫ ਆਪਣੀ ਕਮਜੋਰੀ ਤੇ ਹਾਰ ਦੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਲਿਆ ਕੇ ਖੜਾ ਹੀ ਨਹੀ ਕੀਤਾ ਹੈ ਸਗੋ ਸਮੁੱਚੀ ਪਾਰਟੀ ਦੇ ਵਰਕਰਾਂ ਦੇ ਮਨਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਨਫਰਤ ਭਰਨ ਦੀ ਕੋਝੀ ਚਾਲ ਚੱਲਣਾਂ ਅਤਿ ਨਿੰਦਣਯੋਗ ਹੈ।

ਜੱਥੇਦਾਰ ਵਡਾਲਾ ਨੇ ਕਿਹਾ ਕਿ, ਅਸੀਂ ਬੜੇ ਸਮੇਂ ਤੋਂ ਇਸ ਗੱਲ ਤੇ ਇਤਰਾਜ ਕਰਦੇ ਆਏ ਹਾਂ ਕਿ ਪੰਥਕ ਪਾਰਟੀ ਨੂੰ ਇੱਕ ਪਰਿਵਾਰ ਹਿ ਨਹੀ ਇੱਕ ਬੰਦੇ ਦੀ ਜਗੀਰ ਬਣਾ ਦੇਣਾ ਸਰਾਸਰ ਗਲਤ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਸੁਖਬੀਰ ਅਕਾਲੀ ਦਲ ਵਿੱਚ ਬਦਲ ਚੁੱਕੀ ਹੈ, ਜਿਸ ਨੂੰ ਸੁਖਬੀਰ ਸਿੰਘ ਬਾਦਲ ਪ੍ਰਾਈਵੇਟ ਲਿਮਟਿਡ ਕੰਪਨੀ ਵਾਂਗ ਚਲਾ ਰਹੇ ਹਨ।

ਜੱਥੇਦਾਰ ਵਡਾਲਾ ਨੇ ਮੁੜ ਗੱਲ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਵਰਕਰਾਂ ਦੀ ਭਾਵਨਾ ਹੈ ਕਿ ਸੁਖਬੀਰ ਸਿੰਘ ਬਾਦਲ ਅਸਤੀਫ਼ਾ ਦੇਣ, ਜਿਸ ਲਈ ਝੂੰਦਾ ਕਮੇਟੀ ਇਸ ਦੀ ਸਿਫਾਰਿਸ਼ ਕਰ ਚੁੱਕੀ ਹੈ। ਲੋਕ ਸਭਾ ਇਲੈਕਸਨਾਂ ਵਿੱਚ 78 ਹਲਕਿਆਂ ਵਿੱਚ ਕੁੱਲ 7% ਵੋਟ ਪਈ ਸੀ ਤੇ ਅੱਜ ਦੇ ਇਸ ਆਤਮਘਾਤੀ ਫੈਸਲੇ ਨਾਲ ਪਾਰਟੀ ਖਾਤਮੇ ਵੱਲ ਧੱਕ ਦਿੱਤੀ ਹੈ।

ਵਡਾਲਾ ਦੀ ਅਗਵਾਈ ਹੇਠ ਪੰਜ ਮੈਂਬਰੀ ਵਫ਼ਦ ਜ਼ਿੰਨਾਂ ਵਿੱਚ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ: ਸਿਕੰਦਰ ਸਿੰਘ ਮਲੂਕਾ ਅਤੇ ਸ: ਪ੍ਰਮਿੰਦਰ ਸਿੰਘ ਢੀਡਸਾ, ਚਰਨਜੀਤ ਸਿੰਘ ਬਰਾੜ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਬਾਂਹ ਫੜਨ ਦੀ ਅਪੀਲ ਕੀਤੀ। ਮਾਨਯੋਗ ਰਾਜਪਾਲ ਨੂੰ ਕਿਸਾਨਾਂ ਦੀ ਦੁਰਦਿਸ਼ਾ ਤੋਂ ਜਾਣੂ ਕਰਵਾਉਂਦੇ ਜੱਥੇਦਾਰ ਵਡਾਲਾ ਨੇ ਕਿਹਾ ਕਿ ਅੱਜ ਕਿਸਾਨ ਪਿਛਲੇ 20 ਦਿਨ ਤੋਂ ਮੰਡੀਆਂ ਵਿੱਚ ਰੁਲ ਰਿਹਾ , ਨਾਂ ਤਾਂ ਝੋਨੇ ਦੀ ਖਰੀਦ ਹੋ ਰਹੀ ਅਤੇ ਜੋ ਝੋਨਾ ਧੀਮੀ ਗਤੀ ਨਾਲ ਖਰੀਦਿਆ ਗਿਆ ਉਸ ਨੂੰ ਚੁਕਾਇਆ ਨਹੀਂ ਜਾ ਰਿਹਾ ਜਿਸ ਨਾਲ ਮੰਡੀਆਂ ਦੀ ਸਾਰੀ ਜਗ੍ਹਾ ਭਰ ਚੁੱਕੀ ਹੈ, ਕਿਸਾਨਾਂ ਨੂੰ ਹੋਰ ਝੋਨਾ ਸੁੱਟਣ ਲਈ ਜਗ੍ਹਾ ਨਹੀਂ ਮਿਲ ਰਹੀ। ਮਾਨਯੋਗ ਰਾਜਪਾਲ ਨੂੰ ਫੌਰੀ ਤੌਰ ਤੇ ਕਿਸਾਨੀ ਮੁੱਦੇ ਤੇ ਧਿਆਨ ਦੇਣ ਹਿੱਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਰਿਪੋਰਟ ਤਲਬ ਕਰਨ ਦੀ ਮੰਗ ਕੀਤੀ ਹੈ।

 

ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ ਰਾਜਪਾਲ ਨੇ ਦਿੱਤੀ ਮਨਜ਼ੂਰੀ 

0

ਚੰਡੀਗੜ੍ਹ, 24 ਅਕਤੂਬਰ

ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ ‘ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੇਸ਼ਨ ਵਿੱਚ ਪੇਸ਼ ਆ ਰਹੀ ਸਮੱਸਿਆ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ ‘ਤੇ ਰੋਕ ਲਗਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਚ ਅਪਰਾਧੀਆਂ ਨੂੰ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਫੈਸਲਾ ਹੈ ਜਿਸ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਸੋਧ ਅਨੁਸਾਰ, ਕੋਈ ਵੀ ਵਿਅਕਤੀ, ਜਿਸ ਕੋਲ 31 ਜੁਲਾਈ, 2024 ਤੱਕ ਅਣਅਧਿਕਾਰਤ ਕਲੋਨੀ ਵਿੱਚ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਐਗਰੀਮੈਂਟ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਇਤਰਾਜ਼ਹੀਣਤਾ ਸਰਟੀਫੀਕੇਟ (ਐਨਓਸੀ) ਦੀ ਲੋੜ ਨਹੀਂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕੁਝ ਕਾਲੋਨਾਈਜ਼ਰ ਗ਼ੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ, ਪਰ ਉਨ੍ਹਾਂ ਦੀਆਂ ਕਰਤੂਤਾਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇਰੇ ਤੇ ਮਾੜੇ ਸਾਸ਼ਨ ਦੌਰਾਨ ਨਾਜਾਇਜ਼ ਕਾਲੋਨੀਆਂ ਵਧੀਆਂ ਸਨ ਕਿਉਂਕਿ ਪਹਿਲਾਂ ਦੇ ਸ਼ਾਸਕਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ । ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਗਲਤੀ ਨਾਲ ਆਪਣੀ ਮਿਹਨਤ ਦੀ ਕਮਾਈ ਨੂੰ ਨਾਜਾਇਜ਼ ਕਾਲੋਨੀਆਂ ’ਚ ਲਗਾ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ, ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਦੀ ਗ੍ਰਿਫਤ ਵਿੱਚ ਫਸ ਗਏ।

ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਏ ਸਖ਼ਤ 

0

ਚੰਡੀਗੜ੍ਹ, 24 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ, ਜੋ ਸ. ਸੰਧਵਾਂ ਦੀ ਨਿਗਰਾਨੀ ਹੇਠ ਹੈ, ਵਿਸ਼ੇਸ਼ ਅਧਿਕਾਰਾਂ ਦੀ ਕਥਿਤ ਉਲੰਘਣਾ ਦੀ ਜਾਂਚ ਤੇ ਤਫ਼ਤੀਸ਼ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਅਤੇ ਪ੍ਰਤਿਸ਼ਠਾ ਦੀ ਰਾਖੀ ਕਰਨਾ ਸ਼ਾਮਲ ਹੈ।

ਇਸ ਦੌਰਾਨ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਸਬੰਧੀ ਆਪਣਾ ਪੱਤਰ ਨੰਬਰ 541 ਮਿਤੀ: 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਇਹ ਪੱਤਰ 22 ਅਕਤੂਬਰ, 2024 ਨੂੰ ਵਾਪਸ ਲੈ ਲਿਆ ਗਿਆ ਸੀ।

ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਅਨੁਸਾਰ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਆਮ ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ।

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਦੇ ਅਧਿਕਾਰੀਆਂ ਨੂੰ ਫ਼ਟਕਾਰ ਲਗਾਈ ਅਤੇ ਪੱਤਰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹੁੰਦੇ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।