Home Education 12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ...ਜਲਦ ਮਿਲਣ ਜਾ ਰਹੇ ਹਨ ਸਮਾਰਟਫੋਨ

12ਵੀਂ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ…ਜਲਦ ਮਿਲਣ ਜਾ ਰਹੇ ਹਨ ਸਮਾਰਟਫੋਨ

ਚੰਡੀਗੜ੍ਹ। ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ 2 ਲੱਖ 15 ਹਜ਼ਾਰ ਵਿਦਿਆਰਥੀਆਂ ਨੂੰ ‘ਪੰਜਾਬ ਸਮਾਰਟ ਕੰਟੈਕਟ ਸਕੀਮ’ ਤਹਿਤ ਜਲਦ ਸਮਾਰਟਫੋਨ ਮਿਲਣ ਜਾ ਰਹੇ ਹਨ। ਸੋਮਵਾਰ ਨੂੰ ਚੰਡੀਗੜ੍ਹ ‘ਚ ਹੋਈ ਪੰਜਾਬ ਕੈਬਿਨਟ ਦੀ ਮੀਟਿੰਗ ਦੌਰਾਨ ਮੋਬਾਈਲ ਫੋਨਾਂ ਦੀ ਵੰਡ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦਿੱਤੀ ਗਈ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਮਾੜੇ ਹਾਲਾਤ ਦੌਰਾਨ ਵੰਡੇ ਗਏ ਸਮਾਰਟ ਫੋਨਾਂ ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਕਾਫੀ ਫਾਇਦਾ ਹੋਇਆ। ਇਸੇ ਨੂੰ ਵੇਖਦੇ ਹੋਏ ਅਕਾਦਮਿਕ ਸਾਲ 2021-22 ਲਈ ਬਾਰ੍ਹਵੀਂ ਕਲਾਸ ਵਿੱਚ ਦਾਖਲ ਹੋਏ ਵਿਦਿਆਰਥੀਆਂ ਤੱਕ ਇਸ ਸਕੀਮ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਫੋਨਾਂ ਦੀ ਖਰੀਦ ਉਦਯੋਗ ਤੇ ਵਣਜ ਵਿਭਾਗ ਰਾਹੀਂ ਪੰਜਾਬ ਇਨਫੋਟੈਕ ਵੱਲੋਂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਵੰਡੇ ਜਾਣ ਵਾਲੇ ਸਮਾਰਟ ਫੋਨਾਂ ਵਿੱਚ ਵੱਖ-ਵੱਖ ਸਹੂਲਤਾਂ ਹੋਣਗੀਆਂ, ਜਿਵੇਂ ਕਿ ਟੱਚ ਸਕਰੀਨ, ਕੈਮਰਾ, ਪਹਿਲਾਂ ਦੀ ਲੋਡ ਕੀਤੀਆਂ ਈ-ਸੇਵਾ ਜਿਹੀਆਂ ਸਰਕਾਰੀ ਐਪਲੀਕੇਸ਼ਨਜ਼। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਕਲਾਸ ਲਈ ਪ੍ਰਵਾਨ ਕੀਤਾ ਈ-ਕੰਟੈਂਟ ਹੋਵੇਗਾ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2021-22 ਲਈ ਇਸ ਸਕੀਮ ਵਾਸਤੇ ਸਕੂਲ ਸਿੱਖਿਆ ਵਿਭਾਗ ਨੂੰ 100 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ। ਪਿਛਲੇ ਸਾਲ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਕਲਾਸ ਦੇ ਰੈਗੂਲਰ 1,75,443 ਵਿਦਿਆਰਥੀਆਂ (ਮੁੰਡੇ ਤੇ ਕੁੜੀਆਂ) ਨੂੰ ਪਹਿਲਾਂ ਹੀ ਮੋਬਾਈਲ ਫੋਨ ਦਿੱਤੇ ਜਾ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments