ਦੇਸ਼ ਭਰ ‘ਚ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ, ਜੋ 1 ਅਪ੍ਰੈਲ ਤੋਂ 30 ਅਪ੍ਰੈਲ ਤੱਕ ਲਾਗੂ ਹੋਣਗੀਆਂ। ਇਹਨਾਂ ਗਾਈਡਲਾਈਨਸ ‘ਚ ਕੇਂਦਰ ਸਰਕਾਰ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਤ ਰਾਜਾਂ ਨੂੰ ‘Test-Track-Treat’ ਪ੍ਰੋਟੋਕੋਲ ਫੋਲੋ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਵੈਕਸੀਨੇਸ਼ਨ ਪ੍ਰਕਿਰਿਆ ‘ਚ ਵੀ ਤੇਜ਼ੀ ਲਿਆਉਣ ਦੀ ਹਦਾਇਤ ਜਾਰੀ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਕੰਟੇਨਮੈਂਟ ਸਟ੍ਰੈਟਜੀ ਅਤੇ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।
ਕੀ ਹੈ ‘Test-Track-Treat’ ਪ੍ਰੋਟੋਕੋਲ ?
- TEST: ਕੇਂਦਰ ਸਰਕਾਰ ਮੁਤਾਬਕ, ਜਿਹਨਾਂ ਸੂਬਿਆਂ ‘ਚ RT-PCR ਟੈਸਟ ਘੱਟ ਕੀਤੇ ਜਾ ਰਹੇ ਹਨ, ਉਸ ਨੂੰ ਘੱਟੋ-ਘੱਟ 70 ਫ਼ੀਸਦ ਤੱਕ ਲਿਜਾਇਆ ਜਾਵੇ। ਨਵੇਂ ਪਾਜ਼ੀਟਿਵ ਆਏ ਮਰੀਜ਼ਾਂ ਨੂੰ ਜਲਦ ਤੋਂ ਜਲਦ ਆਈਸੋਲੇਟ ਕਰ ਟ੍ਰੀਟਮੈਂਟ ਦਿੱਤਾ ਜਾਵੇ।
- TRACK: ਇਸ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੇ ਕਾਂਟੈਕਟ ‘ਚ ਆਏ ਲੋਕਾਂ ਨੂੰ ਟ੍ਰੇਸ ਕੀਤਾ ਜਾਵੇ ਅਤੇ ਉਹਨਾਂ ਨੂੰ ਆਈਸੋਲੇਟ ਕੀਤਾ ਜਾਵੇ। ਅਤੇ ਕੰਟੇਨਮੈਂਟ ਸਟ੍ਰੈਟਜੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸਦੇ ਲਈ ਸੂਬਾ ਸਰਕਾਰਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨਗੀਆਂ।
- ਭੀੜਭਾੜ ਵਾਲੇ ਇਲਾਕਿਆਂ ‘ਚ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਰੱਖਿਆ ਜਾਵੇ। ਅਤੇ ਇਹਨਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਬਣਨਾ ਜੁਰਮਾਨਾ ਨਿਰਧਾਰਤ ਕੀਤਾ ਜਾਵੇ। ਹਾਲਾਤ ਨੂੰ ਵੇਖਦੇ ਹੋਏ ਸਰਕਾਰਾਂ ਕੁਝ ਪਾਬੰਦੀਆਂ ਲਗਾ ਸਕਦੀਆਂ ਹਨ। ਪਰ ਕਿਸੇ ਵੀ ਤਰ੍ਹਾਂ ਦੇ ਇੰਟਰ-ਸਟੇਟ ਅਤੇ ਇੰਟਰਾ-ਸਟੇਟ ਜਾਂ ਕ੍ਰਾੱਸ ਬਾਰਡਰ ਮੂਵਮੈਂਟ ‘ਤੇ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਲਗਾਈ ਜਾ ਸਕਦੀ। ਨਾ ਹੀ ਕਿਸੇ ਤਰ੍ਹਾਂ ਦੇ ਸਪੈਸ਼ਲ ਪਰਮਿਟ ਜਾਂ ਪਾਸ ਦੀ ਜ਼ਰੂਰਤ ਹੋਵੇਗੀ।
ਕਾਬਿਲੇਗੌਰ ਹੈ ਕਿ ਦੇਸ਼ ਭਰ ‘ਚ ਕੋਰੋਨਾ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਅੰਦਰ 40,715 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 199 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।