ਨਵੀਂ ਦਿੱਲੀ। ਕੋਰੋਨਾ ਵੈਕਸੀਨੇਸ਼ਨ ਲਈ ਜਾਰੀ ਪ੍ਰਕਿਰਿਆ ਨੂੰ ਅੱਗੇ ਤੋਰਦੇ ਹੋਏ ਮੋਦੀ ਸਰਕਾਰ ਨੇ ਇੱਕ ਅਹਿਮ ਫ਼ੈਸਲਾ ਲਿਆ ਹੈ, ਜਿਸ ਤਹਿਤ ਇੱਕ ਅਪ੍ਰੈਲ ਤੋਂ 45 ਸਾਲ ਜਾਂ ਇਸ ਤੋਂ ਉੱਪਰ ਦੀ ਉਮਰ ਦੇ ਹਰ ਸ਼ਖਸ ਨੂੰ ਵੈਕਸੀਨ ਲਗਾਈ ਜਾਵੇਗੀ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਜੋ ਵੀ ਵੈਕਸੀਨੇਸ਼ਨ ਦੇ ਦਾਇਰੇ ‘ਚ ਆਉਂਦੇ ਹਨ, ਉਹ ਜਲਦ ਤੋਂ ਜਲਦ ਖੁਦ ਨੂੰ ਵੈਕਸੀਨ ਲਈ ਰਜਿਸਟਰ ਕਰਵਾਉਣ।
ਦੱਸ ਦਈਏ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਵੈਕਸੀਨੇਸ਼ਨ ਲਈ 60 ਸਾਲ ਦੀ ਉਮਰ ਨਿਰਧਾਰਤ ਕੀਤੀ ਗਈ ਸੀ। ਜਦਕਿ ਬਾਅਦ ‘ਚ ਕਿਸੇ ਗੰਭੀਰ ਬਿਮਾਰੀ ਨਾਲ ਜੂਝ ਰਹੇ 45 ਸਾਲ ਜਾਂ ਇਸ ਤੋਂ ਉੱਪਰ ਦੀ ਉਮਰ ਵਾਲੇ ਲੋਕਾਂ ਲਈ ਵੀ ਵੈਕਸੀਨੇਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਸੀ।