Home INTERNATIONAL- DIASPORA ਕੌਮਾਂਤਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ੀਲਡ ਦੀ ਦੂਜੀ ਡੋਜ਼ 28...

ਕੌਮਾਂਤਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ੀਲਡ ਦੀ ਦੂਜੀ ਡੋਜ਼ 28 ਦਿਨਾਂ ਬਾਅਦ ਲੱਗ ਸਕੇਗੀ

ਚੰਡੀਗੜ੍ਹ। ਕੇਂਦਰ ਸਰਕਾਰ ਦੇ ਨਵੇਂ ਆਦੇਸ਼ਾਂ ਮੁਤਾਬਕ ਹੁਣ ਖਾਸ ਉਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਵਿਅਕਤੀਆਂ ਨੂੰ ਹੁਣ ਕੋਵੀਸ਼ੀਲਡ ਟੀਕੇ ਦੀ ਦੂਜੀ ਖੁਰਾਕ 28 ਦਿਨਾਂ ਤੋਂ ਬਾਅਦ ਦਿੱਤੀ ਜਾ ਸਕੇਗੀ। ਸੂਬੇ ਦੇ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਸ਼ੀਲਡ ਟੀਕੇ ਦੀ ਦੂਜੀ ਖੁਰਾਕ ਦੇ ਨਿਰਧਾਰਤ ਸਮੇਂ ਨੂੰ ਘਟਾਉਣ ਲਈ ਕਈ ਵਾਰ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਸੀ, ਤਾਂ ਜੋ ਅੰਤਰਰਾਸ਼ਟਰੀ ਯਾਤਰੀਆਂ ਖਾਸ ਕਰਕੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੜ੍ਹਾਈ ਲਈ ਵੱਡੀ ਰਕਮ ਦੇਣ ਦੇ ਬਾਵਜੂਦ ਟੀਕਾਕਰਨ ਦੀ ਪੂਰੀ ਖੁਰਾਕ ਨਾ ਲੈਣ ਕਾਰਨ ਵਿਦਿਆਰਥੀ ਵਿਦੇਸ਼ ਨਹੀਂ ਜਾ ਸਕੇ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਵਾਰ-ਵਾਰ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਉਹ ਕੋਵਿਸ਼ੀਲਡ ਦੀ ਦੂਜੀ ਖੁਰਾਕ ਦੇ ਅੰਤਰਾਲ ਨੂੰ 84 ਦਿਨਾਂ ਤੋਂ ਘਟਾਇਆ ਜਾਵੇ।

ਸਿੱਧੂ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸਿਫਾਰਸ਼ਾਂ ਜਾਰੀ ਕੀਤੀਆਂ ਹਨ, ਜਿਸ ਮੁਤਾਬਕ ਪੜ੍ਹਾਈ ਦੇ ਉਦੇਸ਼ ਲਈ ਵਿਦੇਸ਼ ਯਾਤਰਾ ਕਰਨ ਵਾਲੇ ਵਿਦਿਆਰਥੀ ਕੋਵੀਸ਼ੀਲਡ ਟੀਕਾਕਰਨ ਦੀ ਦੂਜੀ ਖੁਰਾਕ ਲਈ ਯੋਗ ਲਾਭਪਾਤਰੀ ਹੋਣਗੇ, ਜਿਹਨਾਂ ਲਈ ਨਿਰਧਾਰਤ ਸਮਾਂ ਅੰਤਰਾਲ 28 ਦਿਨਾਂ ਬਾਅਦ, ਪਰ 84 ਦਿਨਾਂ ਤੋਂ ਪਹਿਲਾਂ ਹੋਵੇਗਾ। ਇਸੇ ਤਰ੍ਹਾਂ ਟੋਕਿਓ ਵਿੱਚ ਹੋਣ ਵਾਲੀਆਂ ਅੰਤਰਰਾਸ਼ਟਰੀ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦੇਸ਼ੀ ਮੁਲਕਾਂ ਵਿੱਚ ਨੌਕਰੀ ਕਰਨ ਵਾਲੇ, ਅਥਲੀਟਾਂ, ਖਿਡਾਰੀਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਭਾਰਤ ਸਟਾਫ਼ ਦੇ ਕਰਮਚਾਰੀ ਇਸ ਟੀਕਾਕਰਨ ਲਈ ਯੋਗ ਹੋਣਗੇ।

ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਆਦੇਸ਼

ਸਿੱਧੂ ਨੇ ਦੱਸਿਆ ਕਿ ਇਹ ਨਿਰਦੇਸ਼ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਅਗਲੇਰੀ ਕਾਰਵਾਈ ਲਈ ਜਾਰੀ ਕੀਤੇ ਗਏ ਹਨ, ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲੀ ਖੁਰਾਕ ਦੀ ਮਿਤੀ ਤੋਂ ਬਾਅਦ 84 ਦਿਨਾਂ ਦੀ ਮਿਆਦ ਤੋਂ ਪਹਿਲਾਂ ਦੂਜੀ ਖੁਰਾਕ ਦੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਨਿਰਧਾਰਤ ਇਕ ਸਮਰੱਥ ਅਥਾਰਟੀ ਇਸ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਟੀਕਾਕਰਨ ਸਰਟੀਫਿਕੇਟ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੁਆਰਾ ਜਾਰੀ ਕੀਤਾ ਜਾ ਸਕਦਾ ਹੈ। ਇਹ ਐਸਓਪੀਜ਼ ਇਹਨਾਂ ਨਿਰਧਾਰਤ ਉਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ ਲਈ 31 ਅਗਸਤ, 2021 ਦੀ ਮਿਆਦ ਤੱਕ ਵਿੱਚ ਲਾਗੂ ਹਨ।

ਸਿਰਫ਼ ਕੋਵੀਸ਼ੀਲਡ ਲਈ SOP ਜਾਰੀ

ਉਹਨਾਂ ਸਪੱਸ਼ਟ ਕੀਤਾ ਕਿ ਐਸਓਪੀਜ਼ ਨੂੰ ਸਿਰਫ਼ ਕੋਵੀਸ਼ਿਲਡ ਲਈ ਵਿਸ਼ੇਸ਼ ਤੌਰ ‘ਤੇ ਜਾਰੀ ਕੀਤਾ ਗਿਆ ਹੈ ਕਿਉਂਕਿ ਕੋਵੀਸ਼ਿਲਡ ਦੀਆਂ 2 ਖੁਰਾਕਾਂ ਵਿਚਕਾਰ ਸਮੇਂ ਦਾ ਅੰਤਰਾਲ 6-8 ਹਫਤਿਆਂ ਤੋਂ ਵਧਾ ਕੇ 12-16 ਹਫਤਿਆਂ ਤੱਕ ਕੀਤਾ ਗਿਆ ਸੀ। ਕੋਵੈਕਸੀਨ ਦੀ ਮਿਆਦ 4-6 ਹਫਤਿਆਂ ਦੀ ਹੈ, ਇਸ ਲਈ ਕੋਵੈਕਸੀਨ ਦੀ ਦੂਜੀ ਖੁਰਾਕ ਲਈ ਕਿਸੇ ਵਿਸ਼ੇਸ਼ ਪ੍ਰਬੰਧ ਦੀ ਕੋਈ ਲੋੜ ਨਹੀਂ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments