Home CRIME ਚੰਡੀਗੜ੍ਹ ਯੂਨੀਵਰਸਿਟੀ MMS ਕਾਂਡ 'ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ...ਅਰੁਣਾਚਲ ਪ੍ਰਦੇਸ਼ ਤੋਂ ਹੋਈ...

ਚੰਡੀਗੜ੍ਹ ਯੂਨੀਵਰਸਿਟੀ MMS ਕਾਂਡ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ…ਅਰੁਣਾਚਲ ਪ੍ਰਦੇਸ਼ ਤੋਂ ਹੋਈ ਗ੍ਰਿਫ਼ਤਾਰੀ

ਚੰਡੀਗੜ/ਐਸ.ਏ.ਐਸ.ਨਗਰ, 24 ਸਤੰਬਰ

ਚੰਡੀਗੜ ਯੂਨੀਵਰਸਿਟੀ के MMS ਕਾਂਡ ਵਿਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਰਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments