Home INTERNATIONAL- DIASPORA ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ ਤੋਂ ਬਾਅਦ ਅਸੁਰੱਖਿਆ ਦਾ ਮਾਹੌਲ...CM ਤੇ...

ਅਮਰੀਕਾ ‘ਚ ਪੰਜਾਬੀ ਪਰਿਵਾਰ ਦੇ ਕਤਲ ਤੋਂ ਬਾਅਦ ਅਸੁਰੱਖਿਆ ਦਾ ਮਾਹੌਲ…CM ਤੇ ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਦਖਲ

October 6, 2022
(Chandigarh)

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ 4 ਜੀਆਂ ਦੇ ਕਤਲ ਤੋਂ ਬਾਅਦ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ‘ਚ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਖਾਸਕਰ ਅਮਰੀਕਾ ਵਿੱਚ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉਠਣ ਲੱਗੇ ਹਨ। ਅਜਿਹੇ ਵਿੱਚ ਮ੍ਰਿਤਕ ਪਰਿਵਾਰ ਨੂੰ ਇਨਸਾਫ਼ ਦੀ ਮੰਗ ਦੁਨੀਆ ਦੇ ਕੋਨੇ-ਕੋਨੇ ‘ਚ ਉਠਣ ਲੱਗੀ ਹੈ। ਖਾਸਕਰ ਪੰਜਾਬ ਦੇ ਸਿਆਸਤਦਾਨ ਇਸ ਘਟਨਾ ਨੂੰ ਲੈ ਕੇ ਤਿੱਖੇ ਪ੍ਰਤੀਕਰਮ ਦੇ ਰਹੇ ਹਨ।

ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ- CM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਬਾਰੇ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ, ਜਿਸ ਨੇ ਹਰ ਕਿਸੇ ਖ਼ਾਸ ਕਰਕੇ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਵਹਿਸ਼ੀਆਨਾ ਕਤਲ ਨੇ ਅਮਰੀਕਾ ਵਰਗੇ ਉੱਨਤ ਦੇਸ਼ਾਂ ਵਿਚ ਵੀ ਪੰਜਾਬੀਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਦੇ ਦਖ਼ਲ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਰਾਜ ਦੀ ਫੈਡਰਲ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਲਈ ਦਬਾਅ ਪਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਵਿੱਚ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਵਿੱਚ ਆਪਣੇ ਹਮਰੁਤਬਾ ਕੋਲ ਉਠਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਥੇ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਪੰਜਾਬੀਆਂ ਲਈ ਸਦਮੇ ਤੇ ਚਿੰਤਾ ਦਾ ਵਿਸ਼ਾ- ਸੁਖਬੀਰ

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਵਿਦੇਸ਼ ਮੰਤਰੀ ਤੋਂ ਇਹ ਮੁੱਦਾ ਅਮਰੀਕਾ ਅੱਗੇ ਚੁੱਕਣ ਦੀ ਮੰਗ ਕੀਤੀ। ਉਹਨਾਂ ਟਵੀਟ ਕੀਤਾ, “8 ਲੱਖ ਦੀ ਉਮਰ ਦੀ ਆਰੋਹੀ, ਉਸਦੇ ਮਾਤਾ-ਪਿਤਾ ਅਤੇ ਚਾਚਾ ਅਮਨਦੀਪ ਸਿੰਘ ਦਾ ਬੇਰਹਿਮੀ ਨਾਲ ਅਗਵਾ ਅਤੇ ਕਤਲ ਦੁਨੀਆ ਭਰ ਦੇ ਪੰਜਾਬੀਆਂ ਲਈ ਸਦਮੇ ਅਤੇ ਚਿੰਤਾ ਦਾ ਵਿਸ਼ਾ ਹੈ। ਮੈਂ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕਰਦਾ ਹਾਂ  ਕਿ ਭਾਰਤੀਆਂ ਦੀ ਸੁਰੱਖਿਆ ਦਾ ਮੁੱਦਾ ਅਮਰੀਕਾ ਦੇ ਪ੍ਰਸ਼ਾਸਕ ਕੋਲ ਉਠਾਉਣ। ਨਾਲ ਹੀ ਮੈਂ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।

ਦੱਸ ਦਈਏ ਕਿ 3 ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ‘ਚ ਅਗਵਾ ਹੋਏ ਪੰਜਾਬੀ ਪਰਿਵਾਰ ਦੇ 4 ਜੀਆਂ ਦਾ ਕਤਲ ਕਰ ਦਿੱਤਾ ਗਿਆ ਹੈ। ਮਰਸਡ ਕਾਊਂਟੀ ਪੁਲਿਸ ਨੂੰ ਉਹਨਾਂ ਦੀਆਂ ਲਾਸ਼ਾਂ ਇੱਕ ਪਾਰਕ ‘ਚੋਂ ਬਰਾਮਦ ਹੋਈਆਂ ਹਨ। ਮ੍ਰਿਤਕ ਪੰਜਾਬੀ ਪਰਿਵਾਰ ਹੁਸ਼ਿਆਰਪੁਰ ਦੇ ਟਾਂਡਾ ਦਾ ਰਹਿਣ ਵਾਲਾ ਹੈ।(ਇਥੇ ਪੜ੍ਹੋ ਪੂਰੀ ਖ਼ਬਰ)

RELATED ARTICLES

LEAVE A REPLY

Please enter your comment!
Please enter your name here

Most Popular

Recent Comments