Home Health ਪੰਜਾਬ 'ਚ ਮੁੜ ਵਧਿਆ ਕੋਰੋਨਾ ਦਾ ਖ਼ਤਰਾ...CM ਨੇ ਕੀਤੀ ਹਾਲਾਤ ਦੀ ਸਮੀਖਿਆ

ਪੰਜਾਬ ‘ਚ ਮੁੜ ਵਧਿਆ ਕੋਰੋਨਾ ਦਾ ਖ਼ਤਰਾ…CM ਨੇ ਕੀਤੀ ਹਾਲਾਤ ਦੀ ਸਮੀਖਿਆ

ਚੰਡੀਗੜ੍ਹ। ਪੰਜਾਬ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਕੇਸ ਵਧਣ ਲੱਗੇ ਹਨ। ਪਿਛਲੇ ਕਈ ਦਿਨਾੰ ਤੋੰ ਰੋਜ਼ਾਨਾ ਕਰੀਬ 500 ਦੇ ਕਰੀਬ ਕੇਸ ਸਾਹਮਣੇ ਆ ਰਹੇ ਹਨ। ਲਿਹਾਜ਼ਾ ਸਰਕਾਰ ਅਲਰਟ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਲੋੜੀਂਦੇ ਅਹਿਤਿਆਤ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀ ਕਰ ਲੈਣੀ ਚਾਹੀਦੀ ਹੈ।

Image

ਮਲੇਰੀਆ ਤੇ ਡੇਂਗੂ ਨੂੰ ਲੈ ਕੇ ਵੀ ਕੀਤੀ ਸਮੀਖਿਆ

ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਵਿਵਸਥਾ ਯਕੀਨੀ ਬਣਾਉਣ ਲਈ ਆਖਿਆ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਹੋਰ ਵਿਭਾਗਾਂ ਨਾਲ ਵੀ ਤਾਲਮੇਲ ਕਰਨਾ ਚਾਹੀਦਾ ਹੈ।

Image

ਲੋਕਾੰ ਦਾ ਸਹਿਯੋਗ ਬੇਹੱਦ ਜ਼ਰੂਰੀ- CM

ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ, ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਇਹ ਮੁਹਿੰਮ ਬਹੁਤ ਮਦਦਗਾਰ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਵੱਧ ਤੋਂ ਵੱਧ ਇਹਤਿਆਤ ਵਰਤਣ ਲਈ ਜਾਗਰੂਕ ਕਰਨ ਲਈ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੈਰ- ਸਰਕਾਰੀ ਸੰਗਠਨਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਦਿਸ਼ਾ ਵਿੱਚ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ।

ਸਿਹਤ ਮੰਤਰੀ ਵੀ ਮੀਟਿੰਗ ‘ਚ ਰਹੇ ਸ਼ਾਮਲ

ਦਿਲਚਸਪ ਹੈ ਕਿ ਪਿਛਲੇ ਦਿਨੀੰ ਆਪਣੇ ਰਵੱਈਏ ਦੇ ਚਲਦੇ ਵਿਵਾਦਾੰ ਵਿੱਚ ਰਹੇ ਸਿਹਤ ਮੰਤਰੀ ਚੇਤਨ ਿਸੰਘ ਜੌੜਾਮਾਜਰਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਰਹੇ। ਬੇਸ਼ੱਕ ਫ਼ਰੀਦਕੋਟ ਮੈਡੀਕਲ ਕਾਲਜ ਦੇ ਵੀਸੀ ਨਾਲ ਹੋਏ ਵਿਵਾਦ ਦੇ ਚਲਦੇ ਉਹ ਕਈ ਦਿਨਾੰ ਤੋੰ ਨਜ਼ਰ ਨਹੀੰ ਆਏ ਸਨ ਅਤੇ ਮੀਡੀਆ ਤੋੰ ਵੀ ਦੂਰੀ ਬਣਾਈ ਹੋਈ ਸੀ, ਪਰ ਵਿਭਾਗ ਦੀ ਬੈਠਕ ਹੋਣ ਦੇ ਚਲਦੇ ਉਹਨਾੰ ਦਾ ਇਸ ਬੈਠਕ ਵਿੱਚ ਪਹੁੰਚਣਾ ਲਾਜ਼ਮੀ ਸੀ। ਇਹ ਵੀ ਦੱਸਣਯੋਗ ਹੈ ਕਿ ਵੀਸੀ ਵਿਵਾਦ ਤੋੰ ਬਾਅਦ ਜੌੜਾਮਾਜਰਾ ਦਾ ਵਿਭਾਗ ਬਦਲੇ ਜਾਣ ਦੀ ਚਰਚਾ ਵੀ ਜ਼ੋਰਾੰ ‘ਤੇ ਰਹੀ, ਪਰ ਕੋਰੋਨਾ ਦੀ ਸਮੀਖਿਆ ਬੈਠਕ ਵਿੱਚ ਜੌੜਾਮਾਜਰਾ ਦੀ ਮੌਜੂਦਗੀ ਇਹਨਾੰ ਸੰਭਾਵਨਾਵਾੰ ‘ਤੇ ਵਿਰਾਮ ਲਗਾਉਣ ਦਾ ਕੰਮ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments