ਚੰਡੀਗੜ੍ਹ। ਪੰਜਾਬ ਦੀਆਂ ਮੰਡੀਆਂ ‘ਚ ਕਣਕ ਦੀ ਆਮਦ ਜ਼ੋਰਾਂ ‘ਤੇ ਹੈ। ਸਰਕਾਰ ਦਾਅਵਾ ਕਰ ਰਹੀ ਹੈ ਕਿ ਸਭ ਕੁਝ ਸਹੀ ਤਰੀਕੇ ਨਾਲ ਚੱਲ ਰਿਹਾ ਹੈ, ਪਰ ਕਈ ਥਾਵਾਂ ‘ਤੇ ਬਾਰਦਾਨੇ ਦੀ ਸਮੱਸਿਆ ਨਾਲ ਕਿਸਾਨ ਜੂਝ ਰਹੇ ਹਨ। ਲਿਹਾਜ਼ਾ ਵੀਰਵਾਰ ਨੂੰ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਡੀਆਂ ਦੇ ਦੌਰਾ ਕਰਨ ਤੁਰ ਪਏ। ਸੁਖਬੀਰ ਨੇ ਬਠਿੰਡਾ ਅਤੇ ਮੋਗਾ ਜ਼ਿਲ੍ਹੇ ਦੀਆਂ ਕਈ ਮੰਡੀਆਂ ਦਾ ਦੌਰਾ ਕਰ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ‘ਤੇ ਜੰਮ ਕੇ ਹਮਲਾ ਬੋਲਿਆ।
ਫਾਰਮ ਹਾਊਸ ਤੋਂ ਬਾਹਰ ਨਿਕਲਣ ਕੈਪਟਨ- ਸੁਖਬੀਰ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੰਡੀਆਂ ‘ਚ ਸਰਕਾਰ ਵੱਲੋਂ ਕੀਤੇ ਇੰਤਜ਼ਾਮ ਨਾਕਾਫ਼ੀ ਹਨ। ਸੁਖਬੀਰ ਨੇ ਇਲਜ਼ਾਮ ਲਗਾਇਆ ਕਿ ਮੰਡੀਆਂ ‘ਚ ਜਾਂ ਤਾਂ ਵਕਤ ‘ਕੇ ਖਰੀਦ ਨਹੀਂ ਹੋ ਰਹੀ, ਤੇ ਜੇਕਰ ਹੋ ਵੀ ਜਾਏ, ਤਾਂ ਕਿਸਾਨਾਂ ਨੂੰ 24 ਘੰਟਿਆਂ ‘ਚ ਭੁਗਤਾਨ ਨਹੀਂ ਹੋ ਰਿਹਾ। ਸੁਖਬੀਰ ਨੇ ਬਾਰਦਾਨੇ ਦੀ ਸਮੱਸਿਆ ਨੂੰ ਲੈ ਕੇ ਵੀ ਸਵਾਲ ਚੁੱਕੇ। ਉਹਨਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਫਾਰਮ ਹਾਊਸ ਵਿਚੋਂ ਬਾਹਰ ਨਿਕਲਣ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਸੀਨੀਅਰ ਅਫਸਰਾਂ ਨੁੰ ਹਦਾਇਤ ਦੇਣੀ ਚਾਹੀਦੀ ਹੈ ਕਿ ਉਹ ਮੰਡੀਆਂ ਦਾ ਦੌਰਾ ਕਰਨ ਅਤੇ ਕਣਕ ਦੀ ਸੁਸਤ ਰਫਤਾਰ ਖਰੀਦ ਦੇ ਰਾਹ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਨ।
24 ਅਪ੍ਰੈਲ ਨੂੰ ਪ੍ਰਦਰਸ਼ਨ ਕਰੇਗਾ ਅਕਾਲੀ ਦਲ
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ 24 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਮੂਹਰੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਦੇਵੇਗੀ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਮੰਡੀਆਂ ਵਿਚ ਕਿਸਾਨਾਂ ਨੁੰ ਦਰਪੇਸ਼ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੀ ਅਪੀਲ ਕਰੇਗੀ।