ਨਵੀਂ ਦਿੱਲੀ। ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ‘ਚ ਕੋਰੋਨਾ ਦੇ ਮਾਮਲਿਆਂ ‘ਚ ਲਗਾ੍ਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਪਰ ਂ2 ਸੂਬੇ ਅਜਿਹੇ ਹਨ, ਜਿਹਨਾਂ ਨੇ ਕੇਂਦਰ ਸਰਕਾਰ ਦੀ ਚਿੰਤਾ ‘ਚ ਇਜ਼ਾਫਾ ਕੀਤਾ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਮੁਤਾਬਕ, ਪੰਜਾਬ ਦੀ ਜਨਸੰਖਿਆ ਦੇ ਲਿਹਾਜ਼ ਨਾਲ ਵੱਡੀ ਗਿਣਤੀ ਕੋਰੋਨਾ ਕੇਸ ਰੋਜ਼ਾਨਾ ਸਾਹਮਣੇ ਆ ਰਹੇ ਹਨ, ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ।
ਕੇਂਦਰੀ ਸਿਹਤ ਸਕੱਤਰ ਨੇ ਮਹਾਂਰਾਸ਼ਟਰ ਦਾ ਵੀ ਜ਼ਿਕਰ ਕੀਤਾ, ਜਿਥੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 28 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਥੋਂ ਤੱਕ ਕਿ ਜਿਹੜੇ 10 ਜ਼ਿਲ੍ਹੇ ਪੂਰੇ ਦੇਸ਼ ‘ਚ ਹੌਟਸਪੌਟ ਬਣੇ ਹੋਏ ਹਨ, ਉਹਨਾਂ ‘ਚੋਂ 9 ਮਹਾਂਰਾਸ਼ਟਰ ਦੇ ਹਨ। ਪੰਜਾਬ ਅਤੇ ਮਹਾਂਰਾਸ਼ਟਰ ਤੋਂ ਇਲਾਵਾ ਰਾਜੇਸ਼ ਭੂਸ਼ਣ ਵੱਲੋਂ ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਹਾਲਾਤ ‘ਤੇ ਵੀ ਚਿੰਤਾ ਜ਼ਾਹਿਰ ਕੀਤੀ ਗਈ।
ਕਾਬਿਲੇਗੌਰ ਹੈ ਕਿ ਪੰਜਾਬ ਤੋਂ ਰੋਜ਼ਾਨਾ ਕੋਰੋਨਾ ਦੇ ਡਰਾਉਣ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਅੰਦਰ ਸੂਬੇ ਦੇ 2274 ਲੋਕਾਂ ‘ਚ ਕੋਰੋਨਾ ਦੀ ਪੁਸ਼ਟੀ ਹੋਈ ਹੈ ਅਤੇ 53 ਲੋਕਾਂ ਦੀ ਜਾਨ ਜਾ ਚੁੱਕੀ ਹੈ।