ਦੇਸ਼ ‘ਚ ਕੋਰੋਨਾ ਨਾਲ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਤਾਜ਼ਾ ਅੰਕੜਿਆਂ ਨੇ ਚਿੰਤਾ ਹੋਰ ਵਧਾ ਦਿੱਤੀ ਹੈ। ਪਿਛਲੇ 24 ਘੰਟਿਆਂ ਅੰਦਰ ਸਵਾ ਲੱਖ ਤੋਂ ਵੱਧ ਕੋਰੋਨਾ ਕੇਸ ਸਾਹਮਣੇ ਆਏ ਹਨ। ਇਹ ਇੱਕ ਦਿਨ ‘ਚ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਦੇਸ਼ ‘ਚ 24 ਘੰਟਿਆਂ ਅੰਦਰ ਕੁੱਲ 1 ਲੱਖ 26 ਹਜ਼ਾਰ 789 ਮਰੀਜ਼ ਰਿਪੋਰਟ ਕੀਤੇ ਗਏ ਹਨ। ਇਸਦੇ ਨਾਲ ਹੀ 685 ਲੋਕਾਂ ਨੋ ਕੋਰੋਨਾ ਦੇ ਚਲਦੇ ਦਮ ਤੋੜ ਦਿੱਤਾ ਹੈ। ਕੋਰੋਨਾ ਦੇ ਐਕਟਿਵ ਕੇਸ ਵੀ ਲਗਾਤਾਰ ਵੱਧ ਰਹੇ ਹਨ ਅਤੇ ਅੰਕੜਾ 9 ਲੱਖ ਦੇ ਪਾਰ ਪਹੁੰਚ ਚੁੱਕਿਆ ਹੈ।
ਕੋਰੋਨਾ ਸੰਕਟ ‘ਤੇ ਅੱਜ ਵੱਡੀ ਬੈਠਕ
ਕੋਰੋਨਾ ਦੇ ਵਿਗੜਦੇ ਹਾਲਾਤ ‘ਤੇ ਕੇਂਦਰ ਸਰਕਾਰ ਹਰਕਤ ‘ਚ ਹੈ। ਵੀਰਵਾਰ ਸ਼ਾਮ ਨੂੰ ਪੀਐੱਮ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਬੈਠਕ ਕਰਨ ਜਾ ਰਹੇ ਹਨ। ਇਹ ਬੈਠਕ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਸ਼ਾਮ 6.30 ਵਜੇ ਹੋਵੇਗੀ। ਬੈਠਕ ‘ਚ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਦੇ ਨਾਲ ਹੀ ਵੈਕਸੀਨੇਸ਼ਨ ‘ਚ ਤੇਜ਼ੀ ਲਿਆਉਣ ‘ਤੇ ਵੀ ਗੱਲ ਹੋਵੇਗੀ।