ਨਵੀਂ ਦਿੱਲੀ। 26 ਜਨਵਰੀ ਮੌਕੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਗ੍ਰਿਫ਼ਤਾਰ ਦੀਪ ਸਿੱਧੂ ਨੂੰ ਸ਼ਨੀਵਾਰ ਨੂੰ ਦਿੱਲੀ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਪਰ ਦੀਪ ਸਿੱਧੂ ਦੀਆਂ ਮੁਸ਼ਕਿਲਾਂ ਇਥੇ ਹੀ ਨਹੀਂ ਰੁਕੀਆਂ। ਦਿੱਲੀ ਪੁਲਿਸ ਨੇ ਇੱਕ ਹੋਰ ਮਾਮਲੇ ‘ਚ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ।
ਪਹਿਲਾਂ ਤਿਰੰਗੇ ਦੀ ਬੇਅਦਬੀ ਕੇਸ ‘ਚ ਕੀਤਾ ਸੀ ਗ੍ਰਿਫ਼ਤਾਰ
ਦੀਪ ਸਿੱਧੂ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਅਤੇ ਤਿਰੰਗੇ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਸਿੱਧੂ ਨੂੰ 9 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਕਾਬੂ ਕੀਤਾ ਸੀ।
ਹੁਣ ਲਾਲ ਕਿਲ੍ਹੇ ‘ਚ ਤੋੜਫੋੜ ਮਾਮਲੇ ‘ਚ ਗ੍ਰਿਫ਼ਤਾਰੀ
ਤਿਰੰਗੇ ਦੀ ਬੇਅਦਬੀ ਦੇ ਮਾਮਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਲਾਲ ਕਿਲ੍ਹੇ ‘ਤੇ ਤੋੜਫੋੜ ਕਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਭਾਰਤ ਦੇ ਪੁਰਾਤੱਤਵ ਵਿਭਾਗ ਵੱਲੋਂ ਦਰਜ FIR ਦੇ ਮਾਮਲੇ ‘ਚ ਇਹ ਗ੍ਰਿਫ਼ਤਾਰੀ ਪਾਈ ਗਈ ਹੈ।