Home Governance & Management ਪੰਜਾਬ ਸਰਕਾਰ ਦਾ ਵੱਡਾ ਐਕਸ਼ਨ...ਜ਼ਰੂਰੀ ਤੱਥ ਲੁਕਾਉਣ 'ਤੇ ਡਿਪਟੀ ਡਾਇਰੈਕਟਰ ਨੂੰ ਕੀਤਾ...

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ…ਜ਼ਰੂਰੀ ਤੱਥ ਲੁਕਾਉਣ ‘ਤੇ ਡਿਪਟੀ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਚੰਡੀਗੜ੍ਹ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਅਤੇ ਜ਼ਰੂਰੀ ਤੱਥ ਲੁਕਾਉਣ ਕਾਰਨ ਬਰਖ਼ਾਸਤ ਕਰ ਦਿੱਤਾ ਗਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼, 1970 ਦੀ ਘੋਰ ਉਲੰਘਣਾ ਕਰਦੇ ਹੋਏ ਇਹ ਤੱਥ ਸਰਕਾਰ ਤੋਂ ਲੁਕਾਇਆ ਕਿ ਉਸਨੇ ਸਾਲ 2006 ਤੋਂ ਕੈਨੇਡਾ ਦੀ ਪੀ. ਆਰ. ਹਾਸਿਲ ਕੀਤੀ ਹੋਈ ਹੈ।

ਇਸ ਅਧਿਕਾਰੀ ਨੂੰ ਸਾਲ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਜਨਵਰੀ 29, 2019 ਨੂੰ ਦੋਸ਼ ਸਿੱਧ ਹੋ ਗਏ ਸਨ। ਕਟਾਰੂਚੱਕ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਇੱਕ ਸੇਵਾਮੁਕਤ ਜੱਜ ਅਤੇ ਵਿਭਾਗ ਦੇ ਇੱਕ ਅਧਿਕਾਰੀ ਵੱਲੋਂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਅਧਿਕਾਰੀ ਨੂੰ ਦੋਸ਼ਾਂ ਦੀ ਕਾਪੀ ਮੁਹੱਈਆ ਕਰਵਾਈ ਗਈ ਸੀ ਅਤੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਸੀ, ਪਰ ਇਹ ਅਧਿਕਾਰੀ ਸੁਣਵਾਈ ਵਿੱਚ ਸ਼ਾਮਿਲ ਨਹੀਂ ਹੋਇਆ। ਇਸ ਦੇ ਮੱਦੇਨਜ਼ਰ ਉਕਤ ਅਧਿਕਾਰੀ ਨੂੰ ਅੱਜ ਬਰਖ਼ਾਸਤ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments