Home Punjab ਫੀਲਡ ਦੌਰੇ ਦੇ ਦੂਜੇ ਗੇੜ 'ਚ 4 ਹੋਰ ਜ਼ਿਲ੍ਹਿਆੰ ਦੇ ਪੁਲਿਸ ਮੁਲਾਜ਼ਮਾੰ...

ਫੀਲਡ ਦੌਰੇ ਦੇ ਦੂਜੇ ਗੇੜ ‘ਚ 4 ਹੋਰ ਜ਼ਿਲ੍ਹਿਆੰ ਦੇ ਪੁਲਿਸ ਮੁਲਾਜ਼ਮਾੰ ਨੂੰ ਮਿਲੇ DGP…ਬੋਲੇ, “ਲੋਕਾੰ ਦੇ ਸੰਪਰਕ ‘ਚ ਰਹੋ”

ਚੰਡੀਗੜ੍ਹ। DGP ਪੰਜਾਬ ਗੌਰਵ ਯਾਦਵ ਨੇ ਫੀਲਡ ਡਿਊਟੀਆਂ ‘ਤੇ ਤਾਇਨਾਤ ਸਾਰੇ ਪੁਲਿਸ ਕਰਮਚਾਰੀਆਂ ਨੂੰ ਆਮ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਰਹਿਣ ਅਤੇ ਨਾਗਰਿਕ ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸੰਪਰਕ ‘ਚ ਰਹਿਣ ਦੇ ਨਿਰਦੇਸ਼ ਦਿੱਤੇ। ਲੋਕਾਂ ਵਿੱਚ ਵਿਸ਼ਵਾਸ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਲਈ ਪੁਲਿਸ ਥਾਣਿਆਂ ਵਿੱਚ ਮੌਜੂਦ ਰਹਿਣ ਅਤੇ ਫੋਨ ‘ਤੇ ਉਨ੍ਹਾਂ ਦੇ ਮਸਲਿਆਂ ਨੂੰ ਸ਼ਾਂਤੀ ਨਾਲ ਸੁਣ ਕੇ ਉਨ੍ਹਾਂ ਦਾ ਹੱਲ ਕਰਨ ਲਈ ਕਿਹਾ, ਜਿਸ ਨਾਲ ਸਮਾਜ ਵਿਚਲੇ ਮਾੜੇ ਤੱਤਾਂ ਦੀ ਪਛਾਣ ਲਈ ਸਰੋਤ ਵਿਕਸਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ।

Image

ਹਰ ਪੁਲਿਸ ਮੁਲਾਜ਼ਮ ਨੂੰ ਇੱਕ ਪਿੰਡ ਅਲਾਟ ਹੋਵੇਗਾ

ਡੀਜੀਪੀ ਗੌਰਵ ਯਾਦਵ ਰੇਂਜਾਂ ਦੇ ਆਈਜੀਜ਼, ਐਸਐਸਪੀਜ਼, ਗਜ਼ਟਿਡ ਅਫਸਰਾਂ ਅਤੇ ਬਾਕੀ ਚਾਰ ਪੁਲਿਸ ਰੇਂਜਾਂ ਦੇ ਐਸਐਚਓਜ਼ ਨਾਲ ਅਪਰਾਧ ਸਮੀਖਿਆ ਮੀਟਿੰਗ ਕਰਨ ਲਈ ਆਪਣੇ ਦੂਜੇ ਗੇੜ ਦੇ ਫੀਲਡ ਦੌਰੇ ‘ਤੇ ਸਨ। ਉਨ੍ਹਾਂ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਸਮੇਤ ਚਾਰ ਪੁਲਿਸ ਰੇਂਜਾਂ ਨੂੰ ਕਵਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰੇਕ ਪੁਲਿਸ ਮੁਲਾਜ਼ਮ ਨੂੰ ਇੱਕ ਪਿੰਡ ਅਲਾਟ ਕੀਤਾ ਜਾਵੇਗਾ ਅਤੇ ਉਸ ਪਿੰਡ ਦੀ ਜ਼ਿੰਮੇਵਾਰੀ ਉਕਤ ਪੁਲਿਸ ਮੁਲਾਜ਼ਮ ਦੀ ਹੋਵੇਗੀ।

Image

ਡੀਜੀਪੀ ਨੇ ਕਿਹਾ ਕਿ ਪਿਛਲੀ ਅਪਰਾਧ ਸਮੀਖਿਆ ਮੀਟਿੰਗ ਮਗਰੋਂ ਪੁਲਿਸ ਮੁਲਾਜ਼ਮਾਂ ਨੂੰ ਨਾਨ-ਕੋਰ ਡਿਊਟੀਆਂ ਤੋਂ ਹਟਾ ਕੇ ਫੀਲਡ ਦੀ 50 ਫੀਸਦ ਪੁਲਿਸ ਫੋਰਸ ਪਹਿਲਾਂ ਹੀ ਪੁਲਿਸ ਥਾਣਿਆਂ ਵਿੱਚ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਥਾਣਿਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਪੁਲਿਸਿੰਗ ਨੂੰ ਸੁਰਜੀਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

Image

ਉਨ੍ਹਾਂ ਨੇ ਹੰਗਾਮੀ ਹਾਲਾਤਾਂ ਨਾਲ ਨਜਿੱਠਣ ਲਈ ਏ.ਡੀ.ਜੀ.ਪੀ. ਐਸ.ਓ.ਜੀ. ਦੁਆਰਾ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੀ ਤਰਜ਼ ‘ਤੇ ਹਰੇਕ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਕੁਇਕ ਰਿਐਕਸ਼ਨ ਟੀਮ (ਕਿਊ.ਆਰ.ਟੀ.) ਅਤੇ 2 ਆਰਮਡ ਰਿਜ਼ਰਵ, ਜਿਸ ਵਿੱਚ ਉੱਚ ਸਿਖਲਾਈ ਪ੍ਰਾਪਤ ਅਤੇ ਪੂਰੀ ਤਰ੍ਹਾਂ ਲੈਸ ਪੁਲਿਸ ਕਰਮਚਾਰੀ ਸ਼ਾਮਲ ਹੋਣ, ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ।

Image

‘ਵੱਡੇ-ਘਿਣੌਨੇ ਮਾਮਲਿਆੰ ਦੀ ਨਿੱਜੀ ਤੌਰ ‘ਤੇ ਜਾੰਚ ਕਰਨ SHO’

DGP ਨੇ ਸੀਪੀਜ਼/ਐਸਐਸਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਪੁਲਿਸ ਸਟੇਸ਼ਨ ਦੇ ਖੇਤਰਾਂ ਨੂੰ ਬੀਟਾਂ ਵਿੱਚ ਵੰਡਣ ਅਤੇ ਹਰੇਕ ਬੀਟ ਖੇਤਰ ਵਿੱਚ ਇੱਕ ਬੀਟ ਅਫ਼ਸਰ ਲਗਾਇਆ ਜਾਵੇ ਤਾਂ ਜੋ ਪੁਲਿਸ ਅਧਿਕਾਰੀ ਦੀ ਵਿਸ਼ੇਸ਼ ਖੇਤਰਾਂ ਲਈ ਜਵਾਬਦੇਹੀ ਤੈਅ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਅਧਿਕਾਰੀ ਐਸ.ਐਚ.ਓਜ਼ ਨੂੰ ਮਾੜੇ ਅਨਸਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਖੋਲ੍ਹਣ ਅਤੇ ਉਨ੍ਹਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦੇਣ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਐਸ.ਐਚ.ਓਜ਼ ਨੂੰ ਵੱਡੇ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਦੀ ਨਿੱਜੀ ਤੌਰ ‘ਤੇ ਜਾਂਚ ਕਰਨ ਲਈ ਵੀ ਕਿਹਾ।

Image

ਅਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੌਕਸੀ ਦੇ ਆਦੇਸ਼

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਨੇ ਸੀਪੀਜ਼/ਐਸਐਸਪੀਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਾਲ-ਨਾਲ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ।

Image

ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਸੋਮਵਾਰ ਦੀ ਪਰੇਡ ਨੂੰ ਮੁੜ ਬਹਾਲ ਕਰਨ ਦੇ ਨਾਲ ਨਾਲ ਪੁਲਿਸ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਰਡਰਲੀ ਰੂਮ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਨਤਕ ਖੇਤਰਾਂ ਜਿਵੇਂ ਮਾਰਕੀਟਾਂ, ਧਾਰਮਿਕ ਸਥਾਨਾਂ ਅਤੇ ਨਿੱਜੀ ਜਾਇਦਾਦਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।

ਵਰਦੀ ‘ਚ ਕਾਲੀਆੰ ਭੇਡਾੰ ਬਰਦਾਸ਼ਤ ਨਹੀੰ- DGP

ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਗਲਤ ਕਾਰਵਾਈ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Image

ਡੀਜੀਪੀ ਨੇ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਸੀਆਰਪੀਸੀ ਦੀਆਂ ਧਾਰਾਵਾਂ 107, 109 ਅਤੇ 110 ਤਹਿਤ ਰੋਕਥਾਮ ਦੀਆਂ ਕਾਰਵਾਈਆਂ ਕਰਨ ਅਤੇ ਪੁਲਿਸ ਸਟੇਸ਼ਨਾਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਲਈ ਵੀ ਕਿਹਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments