Home Agriculture 8 ਮਈ ਨੂੰ ਕੈਪਟਨ ਸਰਕਾਰ ਖਿਲਾਫ਼ ਸੜਕਾਂ 'ਤੇ ਉਤਰਣਗੇ ਕਿਸਾਨ, ਜਾਣੋ ਕਿਉਂ...

8 ਮਈ ਨੂੰ ਕੈਪਟਨ ਸਰਕਾਰ ਖਿਲਾਫ਼ ਸੜਕਾਂ ‘ਤੇ ਉਤਰਣਗੇ ਕਿਸਾਨ, ਜਾਣੋ ਕਿਉਂ ?

ਦਿੱਲੀ। ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਕੋਰੋਨਾ ਦੇ ਚਲਦੇ ਲੱਗੀਆਂ ਪਾਬੰਦੀਆਂ ਨੂੰ ਲੈ ਕੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ 8 ਮਈ ਨੂੰ ਪੰਜਾਬ ਭਰ ‘ਚ ਕੈਪਟਨ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਸਿੰਘੂ ਬਾਰਡਰ ‘ਤੇ ਹੋਈ ਕਿਸਾਨ ਜਥੇਬੰਦੀਆਂ ਦੀ ਬੈਠਕ ‘ਚ ਇਹ ਫ਼ੈਸਲਾ ਲਿਆ ਗਿਆ।

ਦੁਕਾਨਦਾਰਾਂ ਦੇ ਨਾਲ ਕਰਨਗੇ ਪ੍ਰਦਰਸ਼ਨ

ਕਿਸਾਨ ਆਗੂਆਂ ਮੁਤਾਬਕ, ਲਾਕਡਾਊਨ ਦੇ ਨਾੰਅ ‘ਤੇ ਪੰਜਾਬ ਸਰਕਾਰ ਵਪਾਰੀਆਂ ਨੂੰ ਬਰਬਾਦ ਕਰਨ ‘ਚ ਲੱਗੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ, “ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਤਾਲਾਬੰਦੀ ਲਗਾ ਰਹੀਆਂ ਹਨ। ਇਸ ਕਾਰਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ‘ਤੇ ਪ੍ਰਭਾਵਤ ਹੋਈਆਂ ਹਨ।” ਕਿਸਾਨਾਂ ਨੇ ਕਿਹਾ ਕਿ ਉਹ ਮਜ਼ਦੂਰਾਂ ਅਤੇ ਦੁਕਾਨਦਾਰਾਂ ਨਾਲ ਮਿਲ ਕੇ 8 ਮਈ ਨੂੰ ਸੜਕਾਂ ‘ਤੇ ਆਉਣਗੇ ਅਤੇ ਸੂਬੇ ‘ਚ ਤਾਲਾਬੰਦੀ ਦਾ ਵਿਰੋਧ ਕਰਨਗੇ।

ਕੇਂਦਰ ਸਰਕਾਰ ‘ਤੇ ਵੀ ਹਮਲਾ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਵਿਰੁੱਧ ਲੜਨ ਵਿੱਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ, ਜਿਵੇਂ ਆਕਸੀਜਨ, ਬੈਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ।

ਦਿੱਲੀ ‘ਚ ਅੰਦੋਲਨ ਤੇਜ਼ ਕਰਨ ਦੀ ਤਿਆਰੀ

ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਰਸਤਿਓਂਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਮੋਰਚਿਆਂ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਹਮੇਸ਼ਾ ਮਜ਼ਬੂਤ ​​ਰਹੇਗਾ। ਵਾਢੀ ਦਾ ਸੀਜ਼ਨ ਖ਼ਤਮ ਹੋ ਗਿਆ ਹੈ ਅਤੇ ਹੁਣ ਕਿਸਾਨ ਵੱਖ-ਵੱਖ ਜਥਿਆਂ ‘ਚ ਦਿੱਲੀ ਲਈ ਰਵਾਨਾ ਹੋਣਗੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments