ਬਿਓਰੋ। ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇਣ ਦੇ ਨਾਲ ਹੀ ਅਫਸਰਾਂ ਦੀ ਤੈਨਾਤੀ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਦਿਲਚਸਪ ਹੈ ਕਿ ਸਰਕਾਰ ਵੱਲੋਂ ਬੁੱਧਵਾਰ ਨੂੰ ਜਾਰੀ ਆਦੇਸ਼ਾਂ ਮੁਤਾਬਕ ਜ਼ਿਲ੍ਹੇ ‘ਚ ਤੈਨਾਤ ਡਿਪਟੀ ਕਮਿਸ਼ਨਰ ਅਤੇ SSP ਦੋਵੇਂ ਹੀ ਮਹਿਲਾਵਾਂ ਹਨ।
ਸਰਕਾਰ ਵੱਲੋਂ 2010 ਬੈਚ ਦੀ IAS ਅੰਮ੍ਰਿਤ ਕੌਰ ਗਿੱਲ ਨੂੰ ਸੂਬੇ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅੰਮ੍ਰਿਤ ਕੌਰ ਗਿੱਲ ਮੌਜੂਦਾ ਸਮੇਂ ‘ਚ ਫਤਿਹਗੜ੍ਹ ਸਾਹਿਬ ‘ਚ ਡੀਸੀ ਵਜੋਂ ਤੈਨਾਤ ਹਨ।
ਇਸ ਤੋਂ ਪਹਿਲਾਂ ਸਰਕਾਰ ਵੱਲੋਂ 2013 ਬੈਚ ਦੀ ਕੰਵਰਦੀਪ ਕੌਰ ਨੂੰ ਮਲੇਰਕੋਟਲਾ ਜ਼ਿਲ੍ਹੇ ਗੀ ਨਵੀਂ SSP ਵਜੋਂ ਵੀ ਨਿਯੁਕਤ ਕੀਤਾ ਗਿਆ ਹੈ। ਇਸ ਸਮੇਂ ਉਹ SSP ਕਪੂਰਥਲਾ ਵਜੋਂ ਤਾਇਨਾਤ ਹਨ। ਇਸ ਤੋਂ ਪਹਿਲਾਂ ਉਹ AIG, ਜੁਆਇੰਟ ਕਮਿਸ਼ਨਰ ਪੁਲਿਸ ਦੇ ਅਹੁਦੇ ਸਮੇਤ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ।
ਮਲੇਰਕੋਟਲਾ ਤੋਂ MLA ਵੀ ਮਹਿਲਾ
ਖਾਸ ਗੱਲ ਇਹ ਵੀ ਹੈ ਕਿ ਮਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ ਵਿਧਾਇਕ ਹਨ, ਜੋ ਪੰਜਾਬ ਸਰਕਾਰ ‘ਚ ਮੰਤਰੀ ਵੀ ਹਨ।