ਬਿਓਰੋ। ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋਣ ਦੀ ਪੂਰੀ-ਪੂਰੀ ਤਿਆਰੀ ਹੈ। ਚਰਚਾ ਹੈ ਕਿ ਪੰਜਾਬ ਦੇ ਸਾਬਕਾ IPS ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਮੁਤਾਬਕ, ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚ ਕੇ ਉਹਨਾਂ ਨੂੰ ਪਾਰਟੀ ‘ਚ ਸ਼ਾਮਲ ਕਰਵਾਉਣਗੇ।
ਅਰਵਿੰਦ ਕੇਜਰੀਵਾਲ ਨੇ ਖੁਦ ਇਸਦੇ ਸੰਕੇਤ ਵੀ ਦਿੱਤੇ ਹਨ। ਆਪਣੀ ਅੰਮ੍ਰਿਤਸਰ ਫੇਰੀ ਬਾਰੇ ਜਾਣਕਾਰੀ ਦਿੰਦੇ ਹੋਏ ਕੇਜਰੀਵਾਲ ਨੇ ਪੰਜਾਬੀ ‘ਚ ਟਵੀਟ ਕੀਤਾ ਅਤੇ ਕੁੰਵਰ ਵਿਜੇ ਪ੍ਰਤਾਪ ਦਾ ਜ਼ਿਕਰ ਕੀਤੇ ਬਿਨ੍ਹਾਂ ਲਿਖਿਆ, “ਪੰਜਾਬ ਬਦਲਾਅ ਚਾਹੁੰਦਾ ਹੈ, ਸਿਰਫ਼ ਆਮ ਆਦਮੀ ਪਾਰਟੀ ਹੀ ਉਮੀਦ ਹੈ।”
ਪੰਜਾਬ ਬਦਲਾਓ ਚਾਹੁੰਦਾ ਹੈ। ਸਿਰਫ਼ ਆਮ ਆਦਮੀ ਪਾਰਟੀ ਹੀ ਉਮੀਦ ਹੈ।
ਕੱਲ੍ਹ ਅੰਮ੍ਰਿਤਸਰ ਵਿਖੇ ਮਿਲਦੇ ਹਾਂ
— Arvind Kejriwal (@ArvindKejriwal) June 20, 2021
ਅਰਵਿੰਦ ਕੇਜਰੀਵਾਲ ਦੇ ਟਵੀਟ ‘ਤੇ ਭਗਵੰਤ ਮਾਨ ਨੇ ਵੀ ਜਵਾਬ ਦਿੱਤਾ ਅਤੇ ਲਿਖਿਆ, “ਆਓ ਜੀ ਸਵਾਗਤ ਹੈ…”
ਆਓ ਜੀ ਸਵਾਗਤ ਹੈ… https://t.co/hK5qQIGjKA
— Bhagwant Mann (@BhagwantMann) June 20, 2021
ਬੇਅਦਬੀਆਂ ਕਾਂਡ ਦੀ ਜਾਂਚ ਦੇ ਮੁਖੀ ਸਨ ਕੁੰਵਰ ਵਿਜੇ ਪ੍ਰਤਾਪ
ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਬਰਗਾੜੀ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਕੈਪਟਨ ਸਰਕਾਰ ਵੱਲੋਂ ਗਠਿਤ SIT ਦੇ ਮੁਖੀ ਸਨ। ਹਾਈਕੋਰਟ ਵੱਲੋਂ ਉਹਨਾਂ ਦੀ ਜਾਂਚ ਨੂੰ ਪੱਖਪਾਤੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ ਗਿਆ ਸੀ ਅਤੇ ਉਹਨਾਂ ਤੋਂ ਬਿਨ੍ਹਾਂ ਨਵੀਂ SIT ਗਠਿਤ ਕੀਤੇ ਜਾਣ ਲਈ ਕਿਹਾ ਸੀ। ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈਂਦੇ ਹੋਏ IG ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।