Home Punjab MLA ਕੁੱਟਮਾਰ ਕੇਸ: ਰਾਜਪਾਲ ਨੇ ਕੈਪਟਨ ਸਰਕਾਰ ਤੋਂ ਮੰਗੀ ਰਿਪੋਰਟ

MLA ਕੁੱਟਮਾਰ ਕੇਸ: ਰਾਜਪਾਲ ਨੇ ਕੈਪਟਨ ਸਰਕਾਰ ਤੋਂ ਮੰਗੀ ਰਿਪੋਰਟ

ਚੰਡੀਗੜ੍ਹ। ਮਲੋਟ ‘ਚ ਸ਼ਨੀਵਾਰ ਨੂੰ ਬੀਜੇਪੀ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਦੀ ਜਿਥੇ ਚਹੁੰ-ਤਰਫ਼ਾ ਨਿੰਦਾ ਹੋ ਰਹੀ ਹੈ, ਉਥੇ ਹੀ ਹੁਣ ਸੂਬੇ ਦੇ ਰਾਜਪਾਲ ਨੇ ਵੀ ਕੈਪਟਨ ਸਰਕਾਰ ਨੂੰ ਝਾੜ ਪਾਈ ਹੈ। ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਮੁੱਖ ਮੰਤਰੀ ਨੂੰ ਫੋਨ ਕਰ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਸਖਤ ਸ਼ਬਦਾਂ ‘ਚ ਮਾਮਲੇ ਦੀ ਨਿਖੇਧੀ ਕੀਤੀ ਹੈ।

ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ‘ਤੇ ਵੀ ਅਜਿਹੇ ਹਿੰਸਕ ਹਮਲੇ ਹੋਣ ਦੀ ਇਜਾਜ਼ਤ ਨਹੀਂ ਦੇ ਸਕਦੀ। ਉਹਨਾਂ ਕਿਹਾ, “ਅਜਿਹੀਆਂ ਘਟਨਾਵਾਂ ਮੁੜ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ ਤੁਰੰਤ ਸਖਤ ਕਾਰਵਾਈ ਹੋਣੀ ਚਾਹੀਦੀ ਹੈ।” ਰਾਜਪਾਲ ਨੇ ਸਰਕਾਰ ਤੋਂ ਮਾਮਲੇ ਦੀ ਰਿਪੋਰਟ ਵੀ ਮੰਗੀ ਹੈ ਕਿ ਦੋਸ਼ੀਆਂ ‘ਤੇ ਕੀ ਕਾਰਵਾਈ ਕੀਤੀ ਜਾ ਰਹੀ ਹੈ।

ਦਰਅਸਲ, ਐਤਵਾਰ ਸਵੇਰੇ ਪੰਜਾਬ ਬੀਜੇਪੀ ਦਾ ਇੱਕ ਵਫ਼ਦ ਰਾਜਪਾਲ ਕੋਲ ਪੂਰੇ ਮਾਮਲੇ ਦੀ ਸ਼ਿਕਾਇਤ ਲੈ ਕੇ ਪਹੁੰਚਿਆ ਸੀ। ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ‘ਚ ਪਹੁੰਚੇ ਵਫ਼ਦ ਨੇ ਰਾਜਪਾਲ ਨੂੰ ਮਂੰਗ ਪੱਤਰ ਸੌੰਪਿਆ ਅਤੇ ਇਸ ਘਟਨਾ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਕੈਪਟਨ ਸਰਕਾਰ ਦੀ ਬਰਖਾਸਤਗੀ ਦੀ ਮੰਗ ਕੀਤੀ। ਬੀਜੇਪੀ ਆਗੂਆਂ ‘ਤੇ ਇਸ ਤੋਂ ਪਹਿਲਾਂ ਹੋ ਚੁੱਕੇ ਹਮਲਿਆਂ ਦਾ ਵੀ ਮੰਗ ਪੱਤਰ ‘ਚ ਜ਼ਿਕਰ ਕੀਤਾ ਗਿਆ ਹੈ।

ਓਧਰ ਮਲੋਟ ਪੁਲਿਸ ਵੱਲੋਂ ਪੂਰੇ ਮਾਮਲੇ ਨੂੰ ਲੈ ਕੇ ਕਰੀਬ 300 ਅਣਪਛਾਤੇ ਲੋਕਾਂ ‘ਤੇ ਧਾਰਾ 307 ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। 7 ਲੋਕਾਂ ‘ਤੇ ਬਾਏ ਨੇਮ ਪਰਚਾ ਦਰਜ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments