ਗਿੱਦੜਬਾਹਾ ਅਗਸਤ 28
ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਗਿੱਦੜਬਾਹਾ ਦੇ ਸਾਬਕਾ ਅਕਾਲੀ ਆਗੂ ਅਤੇ ਟਰਾਂਸਪੋਰਟਰ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਨੇ। ਗਿੱਦੜਬਾਹਾ ਵਿਖੇ ਆਪਣੇ ਸਮਰਥਕਾਂ ਦੇ ਇੱਕ ਭਰਵੇ ਇਕੱਠ ਦੇ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿੰਪੀ ਢਿੱਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਇਸ ਮੌਕੇ ਢਿੱਲੋਂ ਦੇ ਸਮਰਥਕਾਂ ਨੂੰ ਵੀ ਸੰਬੋਧਨ ਕੀਤਾ।