ਖੇਤੀਬਾੜੀ ਮੰਤਰੀ ਨਰੇੰਦਰ ਸਿੰਘ ਤੋਮਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਮਹਿਜ਼ ਪੰਜਾਬ ਦੇ ਕਿਸਾਨਾਂ ਦਾ ਅੰਦੋਲਨ ਦੱਸਣ ‘ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਭੜਕ ਗਏ। ਉਹਨਾੰ ਮੋਦੀ ਸਰਕਾਰ ਨੂੰ ਦੋ-ਟੁੱਕ ਬੋਲਦਿਆਂ ਕਿਹਾ, “ਭਾਰਤ ਸਰਕਾਰ ਨੂੰ ਇਹ ਗਲਤਫਹਿਮੀ ਹੈ ਕਿ ਇਕੱਲਾ ਪੰਜਾਬ ਹੀ ਅੰਦੋਲਨ ਕਰ ਰਿਹਾ ਹੈ। ਪੂਰਾ ਦੇਸ਼ ਪ੍ਰਦਰਸ਼ਨ ਕਰ ਰਿਹਾ ਹੈ, ਸਾਰੇ ਸੂਬਿਆੰ ਤੋਂ ਕਿਸਾਨ ਪ੍ਰਦਰਸ਼ਨ ਵਾਲੀਆਂ ਥਾਵਾਂ ‘ਤੇ ਬੈਠੇ ਹਨ। ਇਸਦੇ ਬਾਵਜੂਦ ਵੀ ਜੇਕਰ ਸਰਕਾਰ ਅਁਖਾਂ ਬੰਦ ਕਰਕੇ ਇਹ ਦਾਅਵਾ ਕਰਨਾ ਚਾਹੁੰਦੀ ਹੈ ਕਿ ਇਕੱਲਾ ਪੰਜਾਬ ਪ੍ਰਦਰਸ਼ਨ ਕਰ ਰਿਹਾ ਹੈ, ਤਾਂ ਕੋਈ ਕੁਝ ਨਹੀਂ ਕਰ ਸਕਦਾ।”
ਇਸਦੇ ਨਾਲ ਹੀ ਹਰਸਿਮਰਤ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਸਬੰਧ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਸਵਾਲ ਚੁੱਕੇ। ਉਹਨਾਂ ਕਿਹਾ, “ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ਿੰਮੇਵਾਰੀ ਹੈ ਕਿ ਦਿੱਲੀ ਆਉਣ ਅਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ‘ਤੇ ਦਰਜ ਮਾਮਲਿਆੰ ਨੂੰ ਵਾਪਸ ਕਰਵਾਉਣ। ਉਹਨਾਂ(ਨੌਜਵਾਨਾਂ) ਨੂੰ FIR ਦਰਜ ਕੀਤੇ ਬਿਨ੍ਹਾੰ ਹੀ ਜੇਲ੍ਹਾਂ ‘ਚ ਰੱਖਿਆ ਗਿਆ ਹੈ। ਇਸ ਲਈ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹਨਾਂ(ਨੌਜਵਾਨਾਂ) ਦੀ ਮਦਦ ਕਰਨ, ਸਰਕਾਰ ਕੀ ਕਰ ਰਹੀ ਹੈ?ੌ”
ਇਥੇ ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ‘ਚ ਕਿਹਾ ਸੀ ਕਿ ਸਿਰਫ਼ ਇੱਕ ਸੂਬੇ (ਪੰਜਾਬ) ਦੇ ਕਿਸਾਨਾਂ ਨੂੰ ਕਾਨੂੰਨਾਂ ‘ਤੇ ਇਤਰਾਜ਼ ਹੈ। ਉਹਨਾੰ ਕਿਹਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ ਡਰਾਇਆ ਜਾ ਰਿਹਾ ਹੈ ਕਿ ਉਹਨਾਂ ਦੀ ਜ਼ਮੀਨ ਚਲੀ ਜਾਵੇਗੀ।