Home Agriculture ਕਿਸਾਨਾਂ ਵੱਲੋਂ ਸੱਦੇ ਗਏ ਕਾਲੇ ਦਿਵਸ ਦੀਆਂ 10 ਤਸਵੀਰਾਂ

ਕਿਸਾਨਾਂ ਵੱਲੋਂ ਸੱਦੇ ਗਏ ਕਾਲੇ ਦਿਵਸ ਦੀਆਂ 10 ਤਸਵੀਰਾਂ

ਬਿਓਰੋ। ਦਿੱਲੀ ਮੋਰਚੇ ਦੇ 6 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਨੇ ਆਪਣਾ ਅੰਦੋਲਨ ਇੱਕ ਵਾਰ ਫਿਰ ਤੇਜ਼ ਕਰ ਦਿੱਤਾ ਹੈ। ਬੁੱਧਵਾਰ ਨੂੰ ਕਿਸਾਨਾਂ ਨੂੰ ਦੇਸ਼ਵਿਆਪੀ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ਼ ਪਿੰਡ-ਪਿੰਡ ਸ਼ਹਿਰ-ਸ਼ਹਿਰ ਪ੍ਰਦਰਸ਼ਨ ਕੀਤੇ। ਕਿਸਾਨ ਅੰਦੋਲਨ ਦੇ ਸਮਰਥਨ ‘ਚ ਲੋਕਾਂ ਨੇ ਆਪਣੇ ਘਰਾਂ ਦੀਆਂ ਛੱਤਾਂ ‘ਤੇ ਕਾਲੇ ਝੰਡੇ ਲਏ ਅਤੇ ਧਰਨਿਆਂ ਵਾਲੀਆਂ ਥਾਵਾਂ ‘ਤੇ ਕਾਲੀਆਂ ਪੱਗਾਂ ਤੇ ਕਾਲੀਆਂ ਚੁੰਨੀਆਂ ਨਾਲ ਆਪਣਾ ਰੋਸ ਜਤਾਇਆ।

May be an image of sitting, fire and outdoors
ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਜ਼ਾਹਿਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਗਾਜ਼ੀਪੁਰ ਬਾਰਡਰ ‘ਤੇ ਵੀ ਕਿਸਾਨਾਂ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਇਥੇ ਕਿਸਾਨ ਆਗੂ ਰਾਕੇਸ਼ ਟਿਕੈਤ ਕਾਲਾ ਝੰਡਾ ਲਹਿਰਾਉਂਦੇ ਨਜ਼ਰ ਆਏ।

ਕਿਸਾਨ ਆਗੂ ਗੁਰਨਾਮ ਚਢੂਨੀ ਨੇ ਆਪਣੀ ਦਸਤਾਰ ‘ਤੇ ਕਾਲੀ ਪੱਟੀ ਬੰਨ੍ਹ ਕੇ ਕੇਂਦਰ ਵਿਰੁੱਧ ਆਪਣੀ ਅਵਾਜ਼ ਬੁਲੰਦ ਕੀਤੀ।

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ‘ਤੇ ਕਾਲਾ ਝੰਡਾ ਲਗਾ ਕੇ ਕਿਸਾਨਾਂ ਦੇ ਕਾਲਾ ਦਿਵਸ ਦੇ ਸਮਰਥਨ ਕੀਤਾ ਗਿਆ। ਸੁਨੀਲ ਜਾਖੜ ਸਣੇ ਕਈ ਕਾਂਗਰਸੀ ਆਗੂਆਂ ਨੇ ਕਾਲੇ ਦਿਵਸ ਦੇ ਸਮਰਥਨ ‘ਚ ਸੋਸ਼ਲ ਮੀਡੀਆ ‘ਤੇ ਆਪਣੀ ਪ੍ਰੋਫਾਈਲ ਫੋਟੋ ਵੀ ਸ਼ੇਅਰ ਕੀਤੀ।

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ, ਦਲਜੀਤ ਚੀਮਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਮੌਜੂਦ ਰਹੇ।

ਦਿੱਲੀ ‘ਚ ਸਾਬਕਾ ਕੇਂਦਰੀ ਮੰਤਰੀ ਹਰਸਿਮਬਤ ਬਾਦਲ ਨੇ ਆਪਣੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾ ਕੇ ਕਿਸਾਨਾਂ ਦੇ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ। ਹਰਸਿਮਰਤ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

ਮੁਕਤਸਰ ਦੇ ਪਿੰਡ ਬਾਦਲ ‘ਚ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ।

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ‘ਚ ਰਾਜ ਭਵਨ ਦੇ ਬਾਹਰ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ। ਹਾਲਾਂਕਿ ਬਾਅਦ ‘ਚ ਪੁਲਿਸ ਨੇ ਇਹਨਾਂ ਨੂੰ ਹਿਰਾਸਤ ‘ਚ ਲੈ ਲਿਆ।

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਵੀ ਪਟਿਆਲਾ ‘ਚ ਆਪਣੀ ਰਿਹਾਇਸ਼ ‘ਤੇ ਕਾਲਾ ਝੰਡਾ ਲਾਇਆ। ਸਿੱਧੂ ਦੀ ਅੰਮ੍ਰਿਤਸਰ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਾਇਆ ਗਿਆ ਹੈ। ਸਿੱਧੂ ਨੇ ਕਿਹਾ ਕਿ ਜਦੋਂ ਤੱਕ ਕਿਸਾਨੀ ਮਸਲਾ ਹੱਲ ਨਹੀਂ ਹੋਵੇਗਾ, ਇਹ ਝੰਡਾ ਇਸੇ ਤਰ੍ਹਾਂ ਬੁਲੰਦ ਰਹੇਗਾ।

ਅਜਿਹੀਆਂ ਹੀ ਤਸਵੀਰਾਂ ਦੇਸ਼ ਦੇ ਕੋਨੇ-ਕੋਨੇ ਤੋਂ ਸਾਹਮਣੇ ਆਈਆਂ। ਝਾਰਖੰਡ ‘ਚ ਮਹਿਲਾ ਕਿਸਾਨਾਂ ਵੱਲੋਂ ਆਪਣੇ ਸਿਰ ‘ਤੇ ਕਾਲੇ ਸਾਫੇ ਬੰਨ੍ਹ ਕੇ ਮੋਦੀ ਸਰਕਾਰ ਦਾ ਵਿਰੋਧ ਜਤਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

Most Popular

Recent Comments