October 4, 2022
(Chandigarh)
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਕੀਤੀ ਗਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ISI ਦੀ ਹਮਾਇਤ ਪ੍ਰਾਪਤ ਨਾਰਕੋ-ਟੈਰਰ ਮੌਡਿਊਲ ਦਾ ਪਰਦਾਫਾਸ਼ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਯੋਗਰਾਜ ਉਰਫ ਯੋਗ ਨਾਮੀ ਇੱਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਸ਼ਖਸ ਕ੍ਰਾਸ ਬਾਰਡਰ ਹਥਿਆਰਾਂ, ਨਸ਼ੇ ਅਤੇ ਗੋਲਾ-ਬਾਰੂਦ ਦੀ ਸਮੱਗਲਿੰਗ ਵਿੱਚ ਸ਼ਾਮਲ ਸੀ।
ਪੁਿਸ ਨੇ ਇਸਦੀ ਨਿਸ਼ਾਨੇਦਾਹੀ ‘ਤੇ 2 ਕਿੱਲੋ ਹੈਰੋਇਨ, 5 AK-56, 25 ਕਾਰਤੂਸ, ਇੱਕ ਪਿਸਟਲ, 6 ਕਾਰਤੂਸ, ਇੱਕ RDX ਲੋਡ ਟਿਫਨ ਬਾਕਸ ਯਾਨੀ ਟਿਫਨ ਬੰਬ ਅਤੇ ਇੱਕ ਕਾਰ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਯੋਗਰਾਜ ਉਸ ਮਾਡਿਊਲ ਦਾ ਮੁੱਖ ਸੰਚਾਲਕ ਹੈ, ਜੋ ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਉਰਫ ਲੰਡਾ ਹਰੀਕੇ, ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਇਟਲੀ ਅਧਾਰਿਤ ਹਰਪ੍ਰੀਤ ਹੈਪੀ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ। ਇਹ ਤਿੰਨਾਂ ਦਾ ਨਜ਼ਦੀਕੀ ਸਾਥੀ ਹੈ।
#ISI-backed #narco–#terror module busted by @AmritsarRPolice, active in #drugs–#arms–#IED smuggling from across border and operated by #Canada-based Landa & #Pak-based Rinda
Recovered: 1 Tiffin Bomb(IED), 2Kg Heroin, 2 AK56, 25 cartridges, 1 Pistol, 6 cartridges & a car pic.twitter.com/jWVvBEW1tP
— DGP Punjab Police (@DGPPunjabPolice) October 4, 2022
ਗੈਂਗ ਦੇ 5 ਹੋਰ ਮੈਂਬਰਾਂ ਦੀ ਵੀ ਪਛਾਣ, ਛਾਪੇਮਾਰੀ ਸ਼ੁਰੂ
ਇਸ ਤੋਂ ਇਲਾਵਾ ਪੁਲਿਸ ਨੇ ਮਾਡਿਊਲ ਦੇ ਪੰਜ ਹੋਰ ਸੰਚਾਲਕਾਂ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪੰਜਾਬ ਅਤੇ ਆਸ-ਪਾਸ ਦੇ ਸੂਬਿਆਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮਾਡਿਊਲ ਨਾਲ ਜੁੜੇ ਹੋਏ ਹਨ। ਉਹਨਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
5 ਅਪਰਾਧਿਕ ਮਾਮਲਿਆਂ ‘ਚ ਲੋੜੀਂਦਾ ਸੀ ਯੋਗਰਾਜ
ਪੁਲਿਸ ਮੁਤਾਬਕ, ਯੋਗਰਾਜ ਸੂਬਾ ਪੁਲਿਸ ਅਤੇ ਕੇਂਦਰੀ ਇਨਫੋਰਸਮੈਂਟ ਏਜੰਸੀਆਂ ਨੂੰ ਸਤੰਬਰ 2019 ਵਿੱਚ ਤਰਨਤਾਰਨ ਵਿੱਚ ਪੰਜ ਏਕੇ-47 ਅਸਾਲਟ ਰਾਈਫਲਾਂ ਜ਼ਬਤ ਕਰਨ ਦੇ ਮਾਮਲੇ ਸਮੇਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ-ਵਿਸਫੋਟਕ ਸਮੱਗਰੀ-ਨਸ਼ੇ ਦੀ ਤਸਕਰੀ ਸਬੰਧੀ ਸਰਹੱਦੋਂ ਪਾਰ ਦੀਆਂ ਕਾਰਵਾਈਆਂ ਅੱਤਵਾਦੀ/ਗੈਂਗਸਟਰ ਲੰਡਾ, ਰਿੰਦਾ ਅਤੇ ਹੈਪੀ ਤੇ ਜੇਲ੍ਹ ਵਿੱਚ ਬੰਦ ਸਮੱਗਲਰ ਗੁਰਪਵਿਤਰ ਉਰਫ਼ ਸਾਈਂ ਵਾਸੀ ਲਖਨਾ, ਤਰਨਤਾਰਨ ਦੇ ਨਿਰਦੇਸ਼ਾਂ ‘ਤੇ ਯੋਗਰਾਜ ਵੱਲੋਂ ਕੀਤੀਆਂ ਜਾਂਦੀਆਂ ਸਨ। ਉਹਨਾਂ ਅੱਗੇ ਦੱਸਿਆ ਕਿ ਯੋਗਰਾਜ ਵੱਡੇ ਪੱਧਰ ‘ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਅਤੇ ਅੱਗੇ ਡਿਲਿਵਰੀ ਲਈ ਸਰਗਰਮ ਸੀ।