May 10, New Delhi
ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤਰਿਮ ਜਮਾਨਤ ਦੇ ਦਿੱਤੀ ਗਈ ਹੈ। ਦਿੱਲੀ ਦੀ ਸ਼ਰਾਬ ਨੀਤੀ ਅਤੇ ਸ਼ਰਾਬ ਘੁਟਾਲੇ ਵਿੱਚ ਬੀਤੇ ਕੁਝ ਮਹੀਨਿਆਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਲਈ ਇਹ ਖਬਰ ਇੱਕ ਵੱਡੀ ਰਾਹਤ ਬਣ ਕੇ ਸਾਹਮਣੇ ਆਈ ਹੈ। ਅਰਵਿੰਦ ਕੇਜਰੀਵਾਲ ਨੂੰ ਇੱਕ ਜੂਨ ਤੱਕ ਜਮਾਨਤ ਉੱਤੇ ਰਿਹਾ ਕਰਨ ਦਾ ਆਰਜੀ ਫੈਸਲਾ ਸੁਪਰੀਮ ਕੋਰਟ ਵੱਲੋਂ ਸੁਣਾਇਆ ਗਿਆ ਹੈ।
ਕੇਜਰੀਵਾਲ ਨੂੰ ਮਿਲੀ ਰਾਹਤ ਨੂੰ ਆਮ ਆਦਮੀ ਪਾਰਟੀ ਨੇ ਸੱਚ ਦੀ ਜਿੱਤ ਕਰਾਰ ਦਿੱਤਾ ਹੈ। ਦੂਜੇ ਪਾਸੇ ਇੰਡੀਆ ਗਠਬੰਧਨ ਦੇ ਕਈ ਲੀਡਰਾਂ ਵੱਲੋਂ ਵੀ ਕੇਜਰੀਵਾਲ ਉੱਤੇ ਆਏ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਮਮਤਾ ਬੈਨਰਜੀ, ਅਖਿਲੇਸ਼ ਯਾਦਵ ਅਤੇ ਆਦਿੱਤਯ ਠਾਕਰੇ ਸਮੇਤ ਕਈ ਸਿਆਸੀ ਲੀਡਰਾਂ ਨੇ ਜਾਰੀ ਆਪਣੇ ਆਪਣੇ ਬਿਆਨਾਂ ਵਿੱਚ ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਦੇ ਖਿਲਾਫ ਆਇਆ ਇਕ ਮੁਬਾਰਕ ਫੈਸਲਾ ਦੱਸਿਆ ਹੈ।
ਉਧਰ ਬੀਜੇਪੀ ਦੇ ਬੁਲਾਰਿਆਂ ਵੱਲੋਂ ਸਿਰਫ ਇੱਕ ਜੂਨ ਤੱਕ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਰਾਹਤ ਨੂੰ ਸ਼ਰਾਬ ਘੁਟਾਲੇ ਵਿੱਚ ਉਹਨਾਂ ਦੀ ਕਥਿਤ ਸ਼ਮੂਲੀਅਤ ਦਾ ਇੱਕ ਹੋਰ ਸਬੂਤ ਦੱਸਿਆ ਜਾ ਰਿਹਾ ਹੈ।