Home Politics ਬਾਦਲ ਸਰਕਾਰ ਵੱਲੋੰ ਖਰੀਦੀ ਕਰੋੜਾਂ ਦੀ ਜ਼ਮੀਨ ਦੀ ਜਾਂਚ ਕਰਵਾਏਗੀ ਮਾਨ ਸਰਕਾਰ…ਇੱਥੇ...

ਬਾਦਲ ਸਰਕਾਰ ਵੱਲੋੰ ਖਰੀਦੀ ਕਰੋੜਾਂ ਦੀ ਜ਼ਮੀਨ ਦੀ ਜਾਂਚ ਕਰਵਾਏਗੀ ਮਾਨ ਸਰਕਾਰ…ਇੱਥੇ ਪੜ੍ਹੋ ਕੀ ਹੈ ਪੂਰਾ ਮਾਮਲਾ

ਅੰਮਿ੍ਤਸਰ, 27 ਨਵੰਬਰ 

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮਿ੍ਤਸਰ ਚੇ ਸਰਹੱਦ ਉਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਰੀਦ ਕੀਤੀ ਗਈ 700 ਏਕੜ ਜਮੀਨ ਦਾ ਦੌਰਾ ਕੀਤਾ ਅਤੇ ਇਸਦੀ ਜਾਂਚ ਦੀ ਗੱਲ ਆਖੀ। ਧਾਲੀਵਾਲ ਨੇ ਕਿਹਾ ਕਿ ਸੰਨ 2008 ਵਿੱਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜਮੀਨ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਤੱਤਕਾਲੀ ਬਾਦਲ ਸਰਕਾਰ ਵੇਲੇ ਇਹ ਜਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸੰਨ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਤੀ ਏਕੜ ਦੇ ਹਿਸਾਬ ਇਹ ਜਮੀਨ ਖਰੀਦੀ।ਧਾਲੀਵਾਲ ਨੇ ਕਿਹਾ ਕਿ BSF ਦੀ ਆਗਿਆ ਤੋਂ ਬਿਨਾ ਤੁਸੀਂ ਜਮੀਨ ਵਿੱਚ ਦਾਖਲ ਤੱਕ ਨਹੀਂ ਹੋ ਸਕਦੇ ਅਤੇ ਉਸ ਵੇਲੇ ਕਿਸ ‘ਸਕੀਮ’ ਤਹਿਤ ਇਹ ਜਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ।ਧਾਲੀਵਾਲ ਨੇ ਕਿਹਾ ਕਿ ਇਸ ਜਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਿਲ ਹੈ, ਦੀ ਖਰੀਦ ਉਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜਮੀਨ ਬੰਜਰ ਹੋ ਚੁੱਕੀ ਹੈ।ਧਾਲੀਵਾਲ ਨੇ ਕਿਹਾ ਕਿ ਹੁਣ ਦੁਬਾਰਾ ਇਸ ਜਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ ਐਸ ਐਫ ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments