September 26, 2022
(New Delhi)
ਭਾਰਤ ਦੇ ਖਿਲਾਫ਼ ਗਲਤ ਪ੍ਰਚਾਰ ਕਰਨ ਵਾਲੇ ਯੂਟਿਊਬ ਚੈਨਲਾਂ ‘ਤੇ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਵੱਡੀ ਕਾਰਵਾਈ ਕੀਤੀ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਗਲਤ ਜਾਣਕਾਰੀ ਫੈਲਾਉਣ ਵਾਲੇ 10 ਯੂਟਿਊੂਬ ਚੈਨਲਾਂ ਦੇ 45 ਵੀਡੀਓਜ਼ ਨੂੰ ਬਲਾਕ ਕਰ ਦਿੱਤਾ ਹੈ। IT Rules, 2021 ਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ।
ਮੰਤਰਾਲੇ ਮੁਤਾਬਕ, ਇਹਨਾਂ ਵੀਡੀਓਜ਼ ਵਿੱਚ ਫੇਕ ਨਿਊਜ਼ ਅਤੇ ਮੌਰਫਡ ਵੀਡੀਓਜ਼ ਦੇ ਜ਼ਰੀਏ ਗੁਆਂਢੀ ਸੂਬਿਆਂ ਨਾਲ ਭਾਰਤ ਦੇ ਸਬੰਧ ਖਰਾਬ ਕਰਨ ਦੀ ਕੋਸ਼ਿਸ਼ ਹੋ ਰਹੀ ਸੀ। ਇਹਨਾਂ ਵੀਡੀਓਜ਼ ਨੂੰ 1 ਕਰੋੜ 30 ਲੱਖ ਤੋਂ ਵੱਧ ਵਾਰ ਵੇਖਿਆ ਗਿਆ। ਕੇਂਦਰ ਸਰਕਾਰ ਵੱਲੋਂ ਅਜਿਹੇ 2 ਵੀਡੀਓਜ਼ ਦੇ ਸਕ੍ਰੀਨਸ਼ਾਟ ਵੀ ਸ਼ੇਅਰ ਕੀਤੇ ਗਏ ਹਨ, ਜਿਹਨਾਂ ਨੂੰ ਬਲਾਕ ਕੀਤਾ ਗਿਆ ਹੈ।
ਪਹਿਲਾਂ ਵੀ ਕੀਤਾ ਹੈ, ਅੱਗੇ ਵੀ ਕਰਾਂਗੇ- ਅਨੁਰਾਗ ਠਾਕੁਰ
ਕੇਂਦਰ ਸਰਕਾਰ ਦੀ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, “ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ 10 ਯੂਟਿਊਬ ਚੈਨਲਾਂ ਨੂੰ ਦੇਸ਼ ਦੇ ਖਿਲਾਫ਼ ਜ਼ਹਿਰ ਉਗਲਣ ਵਾਲੇ, ਗਲਤ ਖ਼ਬਰਾਂ ਦੇ ਮਾਧਿਅਮ ਨਾਲ ਮਿੱਤਰ ਦੇਸ਼ਾਂ ਨਾਲ ਸਬੰਧਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਲਈ ਬੈਨ ਲਗਾ ਕੇ ਉਹਨਾਂ ਨੂੰ ਸਸਪੈਂਡ ਕੀਤਾ ਗਿਆ ਹੈ। ਰਾਸ਼ਟਰ ਹਿੱਤ ਵਿੱਚ ਇਹ ਪਹਿਲਾਂ ਵੀ ਕੀਤਾ ਹੈ, ਅੱਗੇ ਵੀ ਕਰਾਂਗੇ।”
सूचना प्रसारण मंत्रालय ने 10 यूट्यूब चैनलों को देश के खिलाफ जहर उगलने वाले, भ्रामक खबरों के माध्यम से मित्र देशों के साथ सम्बंधों को ख़राब करने का प्रयास करने के लिए प्रतिबंध लगा कर उन्हें सस्पेंड कर दिया है।
राष्ट्रहित में ये पहले भी किया है, आगे भी करेंगे।
| @MIB_India | pic.twitter.com/uIIpXvEUOw
— Anurag Thakur (@ianuragthakur) September 26, 2022
ਕਾਬਿਲੇਗੌਰ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ, ਕਿ ਕੇਂਦਰ ਵੱਲੋਂ ਯੂਟਿਊਬ ਚੈਨਲਾਂ ਖਿਲਾਫ਼ ਅਜਿਹੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਕਈ ਯੂਟਿਊਬ ਚੈਨਲ ਅਤੇ ਫੇਸਬੁੱਕ ਪੇਜਾਂ ਨੂੰ ਬਲਾਕ ਕਰ ਚੁੱਕੀ ਹੈ।