Home Punjab ਬਲਬੀਰ ਸਿੰਘ ਸੀਨੀਅਰ ਦੇ ਨਾੰਅ 'ਤੇ ਹੋਵੇਗਾ ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ...

ਬਲਬੀਰ ਸਿੰਘ ਸੀਨੀਅਰ ਦੇ ਨਾੰਅ ‘ਤੇ ਹੋਵੇਗਾ ਮੋਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ

ਚੰਡੀਗੜ੍ਹ। ਭਾਰਤ ਦੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਪਿਛਲੇ ਸਾਲ 25 ਮਈ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਪਰ ਉਹ ਆਪਣੇ ਖੇਡ ਸਦਕਾ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜੀਉਂਦੇ ਹਨ। ਸੀਨੀਅਰ ਦਾ ਨਾੰਅ ਉਹਨਾਂ ਦੀ ਹੀ ਤਰ੍ਹਾਂ ਅਮਰ ਰਹੇ, ਇਸਦੇ ਲਈ ਪੰਜਾਬ ਸਰਕਾਰ ਨੇ ਇੱਕ ਅਹਿਮ ਫ਼ੈਸਲਾ ਕਰਦਿਆਂ ਮੋਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਉਹਨਾਂ ਦੇ ਨਾੰਅ ‘ਤੇ ਕਰਨ ਦਾ ਫ਼ੈਸਲਾ ਲਿਆ ਹੈ।

ਮੰਗਲਵਾਰ ਨੂੰ ਉਹਨਾਂ ਦੀ ਪਹਿਲੀ ਬਰਸੀ ਮੌਕੇ ਮੋਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਹਨਾਂ ਨੂੰ ਸਮਰਪਿਤ ਕੀਤਾ ਜਾਵੇਗਾ। ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਮੁਤਾਬਕ, ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਂਅ `ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਹਾਕੀ ਸਟੇਡੀਅਮ ਪਦਮ ਸ਼੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ ਕੀਤਾ ਜਾਵੇਗਾ।

ਅੱਜ ਤੱਕ ਕੋਈ ਨਹੀਂ ਤੋੜ ਸਕਿਆ ਰਿਕਾਰਡ

ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੇ ਤਿੰਨ ਵਾਰ ਓਲੰਪਿਕ ਚੈਂਪੀਅਨ ਬਣਨ ਲਈ ਭਾਰਤੀ ਹਾਕੀ ਟੀਮ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਅੱਜ ਤੱਕ ਕੋਈ ਵੀ ਉਨ੍ਹਾਂ ਦਾ ਓਲੰਪਿਕ ਫਾਈਨਲ ਦਾ ਰਿਕਾਰਡ ਤੋੜ ਨਹੀਂ ਸਕਿਆ ਹੈ। ਉਨ੍ਹਾਂ ਨੇ 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਪੰਜ ਗੋਲ ਦਾਗੇ ਜਿਸ ਵਿੱਚ ਭਾਰਤ ਨੇ ਨੀਦਰਲੈਂਡ ਉੱਤੇ 6-1 ਨਾਲ ਜਿੱਤ ਦਰਜ ਕੀਤੀ। ਬਲਬੀਰ ਸਿੰਘ ਸੀਨੀਅਰ 1971 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਅਤੇ ਮੁੱਖ ਕੋਚ ਸਨ। ਉਨ੍ਹਾਂ ਨੇ ਖੇਡ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਈਆਂ ਅਤੇ ਨੌਜਵਾਨਾਂ ਨੂੰ ਖੇਡ ਜਗਤ ਵੱਲ ਉਤਸ਼ਾਹਿਤ ਕੀਤਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments