Home Politics ਸਿੱਧੂ ਨੇ ਆਪਣੀ ਸਰਕਾਰ ਤੋਂ ਪੰਜਾਬੀਆਂ ਲਈ ਮੰਗੀ 300 ਯੂਨਿਟ ਮੁਫ਼ਤ ਬਿਜਲੀ

ਸਿੱਧੂ ਨੇ ਆਪਣੀ ਸਰਕਾਰ ਤੋਂ ਪੰਜਾਬੀਆਂ ਲਈ ਮੰਗੀ 300 ਯੂਨਿਟ ਮੁਫ਼ਤ ਬਿਜਲੀ

ਬਿਓਰੋ। ਪੰਜਾਬ ‘ਚ ਬਿਜਲੀ ਸੰਕਟ ਨੂੰ ਲੈ ਕੇ ਇੱਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਪਾਠ ਪੜ੍ਹਾਇਆ ਹੈ। ਸਿਧੂ ਨੇ ਬਾਦਲ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਲਈ ਵਿਧਾਨ ਸਭਾ ‘ਚ ਕਾਨੂੰਨ ਲਿਆਉਣ ਦੀ ਮੰਗ ਕੀਤੀ ਹੈ।

ਆਪਣੇ ਟਵੀਟ ‘ਚ ਸਿੱਧੂ ਨੇ ਲਿਖਿਆ, “ਕਾਂਗਰਸ ਹਾਈ ਕਮਾਨ ਵੱਲੋ ਦਿੱਤੇ ਲੋਕ ਪੱਖੀ 18 ਨੁਕਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਧੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।”

ਇਸਦੇ ਨਾਲ ਹੀ ਸਿੱਧੂ ਨੇ 24 ਘੰਟੇ 300 ਯੂਨਿਟ ਮੁਫਤ ਬਿਜਲੀ ਦੀ ਵੀ ਆਪਣੀ ਸਰਕਾਰ ਤੋਂ ਮੰਗ ਕੀਤੀ। ਉਹਨਾਂ ਕਿਹਾ, “ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ, ਪਰ ਸਾਨੂੰ ਇਸ ਤੋਂ ਅੱਗੇ ਵਧ ਕੇ ਅਧਿਭਾਰ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯਨਿਟ ਦੀ ਬਜਾਇ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ…ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ !”

RELATED ARTICLES

LEAVE A REPLY

Please enter your comment!
Please enter your name here

Most Popular

Recent Comments