Home Agriculture ਅੰਮ੍ਰਿਤਸਰ ਚ ਅੱਧਨੰਗੇ ਹੋ ਕੇ ਕਿਸਾਨਾਂ ਨੇ ਰੇਲਵੇ ਟਰੈਕ ਤੇ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ ਚ ਅੱਧਨੰਗੇ ਹੋ ਕੇ ਕਿਸਾਨਾਂ ਨੇ ਰੇਲਵੇ ਟਰੈਕ ਤੇ ਕੀਤਾ ਪ੍ਰਦਰਸ਼ਨ

ਡੈਸਕ: ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੂਬੇ ‘ਚ ਵਿਆਪਕ ਅਸਰ ਦਿਖਾਈ ਦਿੱਤਾ। 31 ਕਿਸਾਨ ਸੰਗਠਨਾਂ ਨੇ ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤਕ ਲਗਪਗ ਸਾਰੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤੇ ਹਨ।

farmer pub rail roko

ਅਮ੍ਰਿਤਸਰ ਦੇ ਦੇਵੀਦਾਸਪੁਰਾ ਰੇਲ ਟਰੈਕ ‘ਤੇ ਬੈਠੇ ਕਿਸਾਨਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ‘ਤੇ ਬੈਠ ਕੇ ਧਰਨਾ ਦੇ ਰਹੇ ਹਨ ਅਤੇ ਇਸ ਕਾਰਨ ਰੇਲ ਆਵਾਜਾਈ ਠੱਪ ਹੈ। ਖੇਤੀ ਬਿੱਲਾਂ ਦੇ ਵਿਰੋਧ ਕਾਰਨ ਅੱਜ ਉਨ੍ਹਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ 29 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਵਿਵਾਦਗ੍ਰਸਤ ਖੇਤੀ ਬਿੱਲ ਵਾਪਸ ਨਹੀਂ ਲੈਂਦੀ ਕਿਸਾਨ ਸੰਘਰਸ਼ ਜਾਰੀ ਰੱਖਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments