ਡੈਸਕ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਲਗਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਲਹਿਰ ਹੁਣ ਇਕ ਨਿਰਣਾਇਕ ਪੜਾਅ ‘ਤੇ ਪਹੁੰਚ ਗਈ ਹੈ। ਦਿੱਲੀ ਚੱਲੋ ਪ੍ਰੋਗਰਾਮ ਤਹਿਤ ਦੇਸ਼ ਭਰ ਦੇ ਹਜ਼ਾਰਾਂ ਕਿਸਾਨ 26 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਕੂਚ ਕਰਨਗੇ ਅਤੇ ਜਿੱਥੇ ਵੀ ਸਰਕਾਰ ਜਾਂ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ ਉੱਥੇ ਹੀ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਦਾ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ।