Home Agriculture 25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ, ਕਿਹਾ...

25 ਸਤੰਬਰ ਨੂੰ 30 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ, ਕਿਹਾ ਸ਼ਾਂਤੀਪੂਰਨ ਢੰਗ ਨਾਲ ਹੋਵੇਗਾ ਬੰਦ

ਡੈਸਕ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਕਾਦੀਆਂ ਨੇ ਕਿਹਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਸਾਰੀਆਂ ਹੀ ਕਿਸਾਨ ਜਥੇਬੰਦੀਆਂ ਇੱਕ ਜੁੱਟ ਹੋ ਰਹੀਆਂ ਨੇ ਉਨ੍ਹਾਂ ਕਿਹਾ ਕਿ 30 ਕਿਸਾਨ ਜਥੇਬੰਦੀਆਂ ਇਸ ਵਿੱਚ ਸ਼ਾਮਲ ਹੋਣਗੀਆਂ ਅਤੇ 21 ਤਰੀਕ ਨੂੰ ਮੋਗਾ ਚ ਹੋਈ ਬੈਠਕ ਦੇ ਦੌਰਾਨ ਇਹ ਫੈਸਲਾ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਪੰਜਾਬ ਬੰਦ ਸ਼ਾਂਤੀ ਪੂਰਨ ਢੰਗ ਨਾਲ ਹੋਵੇਗਾ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ।

punjab farmer protest

ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਜਾਵੇਗਾ ਕਿ ਕਿਸਾਨ ਆਰ-ਪਾਰ ਦੀ ਲੜਾਈ ਅੱਲੜ ਲਈ ਤਿਆਰ ਨਹੀਂ ਪਰ ਇਹ ਕੰਮ ਉਹ ਕਿਸੇ ਵੀ ਸੂਰਤ ਲਾਗੂ ਨਹੀਂ ਹੋਣ ਦੇਣਗੇ। ਵਧੇ ਐਮ ਐਸ ਪੀ ਨੂੰ ਦੱਸਿਆ ਕਿਸਾਨਾਂ ਨਾਲ ਮਜ਼ਾਕ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਹੁਣ ਲੋੜ ਹੈ ਸਰਕਾਰਾਂ ਸਿਆਸਤ ਛੱਡ ਕੇ ਕਿਸਾਨਾਂ ਦਾ ਸਾਥ ਦੇਣ ਅਤੇ ਇਕੋ ਹੀ ਬੈਨਰ ਹੇਠ ਇਕੱਠੇ ਹੋ ਕੇ ਇਸ ਬਿੱਲ ਦਾ ਵਿਰੋਧ ਕੀਤਾ ਜਾਵੇ, ਉਨ੍ਹਾਂ ਕਿਹਾ ਕਿ ਉਹ ਵੱਡੀ ਤੇਲ ਕੰਪਨੀਆਂ ਤੇਲ ਲੈਣਾ ਬੰਦ ਕਰਨਗੇ ਅਤੇ ਜਿਨ੍ਹਾਂ ਕੰਪਨੀਆਂ ਨੂੰ ਮੋਦੀ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਕਿਸਾਨਾਂ ਅਤੇ ਸਰਕਾਰ ਵਿਚਾਲੇ ਪੁਲ ਦਾ ਕੰਮ ਕਰਨਾ ਚਾਹੁੰਦੇ ਸਨ ਪਰ ਉਹ ਪੂਰਾ ਨਹੀਂ ਹੋ ਸਕਿਆ, ਉਹਨਾਂ ਸਾਫ਼ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ ਪਰ ਇਸ ਸਬੰਧੀ ਇਲਮ ਨਹੀਂ ਸੀ ਕਿ ਇਨੀ ਜਲਦੀ ਉਹ ਕਿਸਾਨ ਵਿਰੋਧੀ ਫ਼ੈਸਲੇ ਲੈ ਲੈਣਗੇ, ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕੋ ਬੈਨਰ ਹੇਠ ਇਕੱਠੇ ਹੋਣ ਅਤੇ ਖੇਤੀ ਬਿੱਲ ਦਾ ਵਿਰੋਧ ਕਰਨ। ਇਸ ਦੌਰਾਨ ਹਰਮੀਤ ਸਿੰਘ ਕਾਦੀਆਂ ਨੇ ਕੇਂਦਰ ਸਰਕਾਰ ਵੱਲੋਂ ਪੰਜ ਰੱਬੀ ਦੀਆਂ ਫਸਲਾਂ ਜੋ msp ਵਧਾਇਆ ਗਿਆ ਹੈ ਉਹ ਕਿਸਾਨਾਂ ਨਾਲ ਮਜ਼ਾਕ ਹੈ, ਉਨ੍ਹਾਂ ਕਿਹਾ ਕਿ ਕਣਕ ਦੀ ਕੀਮਤ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ 3200 ਰੁਪਏ ਪ੍ਰਤੀ ਕੁਇੰਟਲ ਹੋਣੀ ਚਾਹੀਦੀ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments