ਡੈਸਕ: ਖੇਤੀ ਬਿੱਲ ਦੇ ਵਿਰੋਧ ਵਿਚ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਕੱਲ ਪੰਜਾਬ ਬੰਦ ਕਾਲ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ, ਲੁਧਿਆਣਾ ਦੇ ਮੁੱਖ ਐਂਟਰੀ ਪੁਆਇੰਟ ਤੇ ਭਾਰਤੀ ਕਿਸਾਨ ਯੁਨੀਅਨ ਕਾਦੀਆ ਵਲੋ ਵਲ ਟੋਲ ਪਲਾਜ਼ਾ ਤੇ ਧਰਨਾ ਦਿੱਤਾ ਜਾਵੇਗਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਵੇਂ ਮੋਦੀ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਕਾਦੀਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜੋ ਕਾਲਾ ਕਾਨੂੰਨ ਬਣਾਇਆ ਹੈ ਉਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਇਹ ਬਿਲ ਕਿਸਾਨ ਵਿਰੋਧੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਇਸ ਬਿੱਲ ਦਾ ਨਿਰਮਾਣ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਕੱਲ੍ਹ ਲਾਡੋਵਾਲ ਟੌਲ ਪਲਾਜ਼ਾ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਦਿੱਲੀ ਤੱਕ ਆਵਾਜ਼ ਪਹੁੰਚਾ ਸਕੇ।
ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਸਿਆਸਤਦਾਨ ਉਨ੍ਹਾਂ ਨੂੰ ਸਮਰਥਨ ਦੇ ਰਹੇ ਨੇ ਪਰ ਉਹ ਆਪਣੀਆਂ ਸਟੇਜਾਂ ਉਨ੍ਹਾਂ ਨਾਲ ਸਾਂਝਾ ਨਹੀਂ ਕਰਨਗੇ, ਕਿਉਂਕਿ ਪਹਿਲਾਂ ਤੋਂ ਹੀ ਕਿਸੇ ਸਿਆਸੀ ਪਾਰਟੀ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਨਹੀਂ ਕੀਤੀ, ਉਨ੍ਹਾਂ ਕਿਹਾ ਕਿ ਹੁਣ ਸਾਡੀ ਨੌਜਵਾਨ ਪੀੜ੍ਹੀ ਪੜੀ ਲਿਖੀ ਹੈ ਤੇ ਆਪਣੇ ਹੱਕਾਂ ਪ੍ਰਤੀ ਲੜਨਾ ਚੰਗੀ ਤਰ੍ਹਾਂ ਜਾਣਦੀ ਹੈ, ਉਨ੍ਹਾਂ ਕਿਹਾ ਕਿ ਇਸ ਵਾਰ ਵੋਟਾਂ ਉਨ੍ਹਾਂ ਨੂੰ ਹੀ ਪੈਣਗੀਆਂ ਜੋ ਕਿਸਾਨਾਂ ਦੇ ਹੱਕ ਚ ਖੜ੍ਹੇ ਹੋਣਗੇ, ਉਨ੍ਹਾਂ ਕਿਹਾ ਕਿ ਸਿਆਸਤਦਾਨ ਜਦੋਂ ਬਿਲ ਪਾਸ ਹੋ ਗਿਆ ਉਦੋਂ ਕਿਸਾਨਾਂ ਦੇ ਸਮਰਥਨ’ਚ ਆਏ ਤਾਂ ਜੋ ਆਪਣੀ ਸਾਖ ਬਚਾ ਸਕਣ। ਉਧਰ ਨੌਜਵਾਨ ਕਿਸਾਨ ਆਗੂਆਂ ਨੇ ਵੀ ਕਿਹਾ ਕਿ ਉਹ ਇਸ ਬਿੱਲ ਦਾ ਪੁਰਜ਼ੋਰ ਵਿਰੋਧ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਟਰੈਕਟਰਾਂ ਤੇ ਕਾਲੀਆਂ ਝੰਡੀਆਂ ਲਾਉਣ ਨਾ ਕਿਸੇ ਸਿਆਸੀ ਪਾਰਟੀਆਂ ਨਾਲ ਸਬੰਧਤ ।