Home News ਝੋਨੇ ਖ਼ਰੀਦ ਘੁਟਾਲੇ 'ਚ 'ਆਪ' ਨੇ ਮੰਤਰੀ ਆਸ਼ੂ ਦੀ ਬਰਖ਼ਾਸਤਗੀ ਮੰਗ- ਹਰਪਾਲ...

ਝੋਨੇ ਖ਼ਰੀਦ ਘੁਟਾਲੇ ‘ਚ ‘ਆਪ’ ਨੇ ਮੰਤਰੀ ਆਸ਼ੂ ਦੀ ਬਰਖ਼ਾਸਤਗੀ ਮੰਗ- ਹਰਪਾਲ ਚੀਮਾ

ਡੈਸਕ: ਬਾਹਰਲੇ ਰਾਜਾਂ ਤੋਂ ਆ ਰਹੇ ਝੋਨੇ ਦੀ ਖ਼ਰੀਦ ਘੁਟਾਲੇ ‘ਚ ਸ਼ਾਮਲ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਪੂਰੇ ਘੁਟਾਲੇ ਦੀ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਆਦਿ ਰਾਜਾਂ ਤੋਂ ਅੱਧੇ ਮੁੱਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ‘ਚ ਵੇਚੇ ਜਾਣ ਦਾ ਘਪਲਾ ਸਿਰਫ਼ ਪਨਸਪ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਤੱਕ ਸੀਮਤ ਨਹੀਂ ਹੈ।

harpal cheema pub

ਇਸ ਖੇਡ ‘ਚ ਸੂਬੇ ਦੀਆਂ ਲਗਭਗ ਸਾਰੀਆਂ ਹੀ ਖ਼ਰੀਦ ਏਜੰਸੀਆਂ ਸ਼ਾਮਲ ਹਨ, ਕਿਉਂਕਿ ਇਸ ਗੋਰਖਥੰਦੇ ਨੂੰ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸੁਪਰੀਮੋ ਰਾਹੁਲ ਗਾਂਧੀ ਦੇ ਆਸ਼ੀਰਵਾਦ ਨਾਲ ਖ਼ੁਦ ਚਲਾ ਰਹੇ ਹਨ, ਜਿਸ ਦੀ ਪੁਸ਼ਟੀ ਡੀਐਮ ਪ੍ਰਵੀਨ ਜੈਨ ਦੀ ਵਟਸਐਪ ਚੈਟ ਨੇ ਕਰ ਦਿੱਤੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਵੱਡੇ ਦੁੱਖ ਦੀ ਗੱਲ ਇਹ ਹੈ ਕਿ ਇਹ ਘੁਟਾਲਾ ਪੰਜਾਬ ਦੇ ਕਿਸਾਨਾਂ ਦੀ ਕੀਮਤ ‘ਤੇ ਉਸ ਸਮੇਂ ਹੋ ਰਿਹਾ ਹੈ, ਜਦ ਕਿਸਾਨ ਆਪਣੇ ਲੁੱਟੇ ਜਾ ਰਹੇ ਹੱਕਾਂ ਦੀ ਰੱਖਿਆ ਲਈ ਦਿਨ ਰਾਤ ਸੰਘਰਸ਼ ਕਰ ਰਹੇ ਹਨ। ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਯੂ.ਪੀ, ਬਿਹਾਰ ਅਤੇ ਮੱਧ ਪ੍ਰਦੇਸ਼ ਦੇ ਕਿਸਾਨਾਂ ਦਾ ਸ਼ੋਸ਼ਣ ਕਰਕੇ ਪੰਜਾਬ ਦੀਆਂ ਮੰਡੀਆਂ ਰਾਹੀਂ ਕਰੋੜਾਂ-ਅਰਬਾਂ ਦੀ ਕਮਾਈ ਕਰ ਰਹੇ ਵਿਚੋਲੀਏ ਪੰਜਾਬ ਸਰਕਾਰ ਨੂੰ ਕਿਉਂ ਨਹੀਂ ਨਜ਼ਰ ਆ ਰਹੇ? ਸਰਕਾਰ ਦੇ ਅੱਖਾਂ ਮਿਚਣ ਕਾਰਨ ਇਨ੍ਹਾਂ ਵਿਚੋਲੀਆਂ ਨੂੰ ਘੇਰਨ ਦਾ ਕੰਮ ਵੀ ਖ਼ੁਦ ਕਿਸਾਨਾਂ ਨੂੰ ਕਰਨਾ ਪੈ ਰਿਹਾ ਹੈ।

ਹਰਪਾਲ ਸਿੰਘ ਚੀਮਾ ਮੁਤਾਬਿਕ ਕੈਪਟਨ ਸਰਕਾਰ ਨੂੰ ਕਿਸਾਨਾਂ ਦੀ ਨਹੀਂ ਸਗੋਂ ਭਾਰਤ ਭੂਸ਼ਣ ਆਸ਼ੂ ਦੀ ਪੁਸ਼ਤ ਪਨਾਹੀ ਹੇਠ ਚੱਲ ਰਹੇ ਮੰਡੀ ਮਾਫ਼ੀਆ ਦੀ ਫ਼ਿਕਰ ਹੈ, ਕਿਉਂਕਿ ਇਸ ਕਾਲੇ ਧੰਦੇ ‘ਚੋਂ ਹੁੰਦੀ ਮੋਟੀ ਕਮਾਈ ਦਾ ਹਿੱਸਾ ਮੁੱਖ ਮੰਤਰੀ ਤੋਂ ਲੈ ਕੇ ਰਾਹੁਲ ਗਾਂਧੀ ਤੱਕ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਇਸ ਮਾਮਲੇ ‘ਚ ਵੀ ਸਾਧੂ ਸਿੰਘ ਧਰਮਸੋਤ ਵਾਂਗ ਭਾਰਤ ਭੂਸ਼ਣ ਆਸ਼ੂ ਨੂੰ ਬਚਾਈ ਰੱਖਦੇ ਹਨ ਤਾਂ ਇੱਕ ਵਾਰ ਫਿਰ ਸਾਬਤ ਹੋ ਜਾਵੇਗਾ ਕਿ ਲੁੱਟ ਦਾ ਮਾਲ ਗਾਂਧੀ ਪਰਿਵਾਰ ਤੱਕ ਪਹੁੰਚਦਾ ਹੈ।

‘ਆਪ’ ਆਗੂਆਂ ਨੇ ਕਿਹਾ ਜਦ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਨਾਲ ਪੰਜਾਬ ਦਾ ਮੌਜੂਦਾ ਮੰਡੀਕਰਨ ਪ੍ਰਬੰਧ ਤਹਿਸ-ਨਹਿਸ ਹੋ ਜਾਵੇਗਾ ਅਤੇ ਐਮਐਸਪੀ ਉੱਪਰ ਸਰਕਾਰੀ ਖ਼ਰੀਦ ਬੰਦ ਹੋ ਜਾਵੇਗੀ ਤਾਂ ਪੰਜਾਬ ਦੇ ਕਿਸਾਨਾਂ ਦਾ ਹਾਲ ਯੂ.ਪੀ.-ਬਿਹਾਰ ਦੇ ਕਿਸਾਨਾਂ ਨਾਲੋਂ ਵੀ ਬਦਹਾਲ ਹੋ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments